ਪੰਜਾਬ 'ਚ ਅਵਾਰਾ ਕੁੱਤਿਆਂ ਦੇ ਖ਼ਤਰੇ ਖ਼ਿਲਾਫ਼ ਵੱਡੀ ਮੁਹਿੰਮ; ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ CM ਭਗਵੰਤ ਮਾਨ ਦਾ ਵੱਡਾ ਐਲਾਨ
ਬੱਚਿਆਂ ਅਤੇ ਰਾਹਗੀਰਾਂ ਦੀ ਜਾਨ ਲਈ ਖ਼ਤਰਾ ਬਣੇ ਜਾਨਲੇਵਾ ਕੁੱਤਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ
ਚੰਡੀਗੜ੍ਹ, 21 ਮਈ 2026: ਪੰਜਾਬ ਵਿੱਚ ਅਵਾਰਾ ਅਤੇ ਜਾਨਲੇਵਾ ਕੁੱਤਿਆਂ ਦੇ ਵਧਦੇ ਕਹਿਰ ਤੋਂ ਪ੍ਰੇਸ਼ਾਨ ਆਮ ਲੋਕਾਂ ਲਈ ਇੱਕ ਵੱਡੀ ਅਤੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਪੰਜਾਬ Bhagwant Mann ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ, ਪੰਜਾਬ ਸਰਕਾਰ ਕੱਲ੍ਹ ਤੋਂ ਸੂਬੇ ਭਰ ਵਿੱਚ ਬੱਚਿਆਂ ਅਤੇ ਰਾਹਗੀਰਾਂ ਦੀ ਜਾਨ ਨੂੰ ਖ਼ਤਰਾ ਬਣੇ ਅਵਾਰਾ ਅਤੇ ਜਾਨਲੇਵਾ ਕੁੱਤਿਆਂ ਨੂੰ ਖ਼ਤਮ ਕਰਨ ਲਈ ਇੱਕ ਵੱਡੀ ਅਤੇ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਅਵਾਰਾ ਕੁੱਤਿਆਂ ਵੱਲੋਂ ਮਾਸੂਮ ਬੱਚਿਆਂ, ਬਜ਼ੁਰਗਾਂ ਅਤੇ ਰਾਹਗੀਰਾਂ 'ਤੇ ਜਾਨਲੇਵਾ ਹਮਲੇ ਕੀਤੇ ਜਾਣ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਸਨ, ਜਿਸ ਕਾਰਨ ਲੋਕਾਂ ਵਿੱਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਸੀ।
ਹੁਣ ਅਦਾਲਤ ਵੱਲੋਂ ਹਰੀ ਝੰਡੀ ਮਿਲਣ ਤੋਂ ਬਾਅਦ ਸਰਕਾਰ ਐਕਸ਼ਨ ਮੋਡ ਵਿੱਚ ਆ ਗਈ ਹੈ। ਮੁੱਖ ਮੰਤਰੀ ਨੇ ਇਸ ਇਤਿਹਾਸਕ ਫ਼ੈਸਲੇ ਲਈ ਸੁਪਰੀਮ ਕੋਰਟ ਦਾ ਉਚੇਚਾ ਧੰਨਵਾਦ ਵੀ ਕੀਤਾ ਹੈ।
ਸਰਕਾਰ ਦੇ ਇਸ ਐਲਾਨ ਤੋਂ ਬਾਅਦ ਸਬੰਧਿਤ ਵਿਭਾਗਾਂ ਨੂੰ ਮੁਸਤੈਦ ਕਰ ਦਿੱਤਾ ਗਿਆ ਹੈ ਤਾਂ ਜੋ ਕੱਲ੍ਹ ਤੋਂ ਸ਼ੁਰੂ ਹੋਣ ਵਾਲੀ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹ ਕੇ ਜਨਤਾ ਨੂੰ ਇਸ ਵੱਡੀ ਸਮੱਸਿਆ ਤੋਂ ਨਿਜਾਤ ਦਿਵਾਈ ਜਾ ਸਕੇ।
- Download Babushahi App
-
-