ਮਾਨਸਾ ਜ਼ਿਲ੍ਹੇ 'ਚ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਸ਼ਾਂਤੀਪੂਰਨ ਪਈਆਂ ਵੋਟਾਂ
* ਕੁਲ 74.36% ਮਤਦਾਨ ਹੋਇਆ
* ਜ਼ਿਲ੍ਹਾ ਚੋਣ ਅਫ਼ਸਰ ਅਤੇ ਐਸ.ਐਸ.ਪੀ ਵੱਲੋਂ ਵੋਟਰਾਂ ਦਾ ਧੰਨਵਾਦ
Ashok Verma
ਮਾਨਸਾ, 26 ਮਈ 2026 : ਮਾਨਸਾ ਜ਼ਿਲ੍ਹੇ ਦੀਆਂ 3 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਵਿੱਚ ਵੋਟਾਂ ਪਾਉਣ ਦਾ ਕੰਮ ਅੱਜ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹ ਗਿਆ ਹੈ।
ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਨੇ ਸਮੂਹ ਵੋਟਰਾਂ, ਉਮੀਦਵਾਰਾਂ, ਸਿਆਸੀ ਪਾਰਟੀਆਂ ਅਤੇ ਚੋਣ ਅਮਲੇ ਦਾ ਸਹਿਯੋਗ ਲਈ ਧੰਨਵਾਦ ਕੀਤਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਦੱਸਿਆ ਕਿ ਅੱਜ ਹੋਈ ਵੋਟਿੰਗ ਦੌਰਾਨ ਕੁਲ 74.36% ਮਤਦਾਨ ਹੋਇਆ। ਉਨ੍ਹਾਂ ਦੱਸਿਆ ਕਿ ਜੋਗਾ ਵਿਖੇ ਸਭ ਤੋਂ ਵੱਧ 85.33% ਵੋਟਰਾਂ ਨੇ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕੀਤੀ। ਉਨ੍ਹਾਂ ਦੱਸਿਆ ਕਿ ਮਾਨਸਾ ਨਗਰ ਕੌਂਸਲ ਵਿੱਚ 69.23%, ਬੁਢਲਾਡਾ ਵਿੱਚ 76.17%, ਬਰੇਟਾ ਵਿੱਚ 82.26%, ਬੋਹਾ ਵਿੱਚ 84.04 ਪ੍ਰਤੀਸ਼ਤ ਮਤਦਾਨ ਹੋਇਆ।
ਜ਼ਿਲ੍ਰਾ ਚੋਣ ਅਫ਼ਸਰ ਨਵਜੋਤ ਕੌਰ ਨੇ ਵੋਟਿੰਗ ਪ੍ਰਕਿਰਿਆ ਦੌਰਾਨ ਸਮੁੱਚੇ ਚੋਣ ਅਮਲੇ ਵੱਲੋਂ ਨਿਭਾਈ ਡਿਊਟੀ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ।
- Download Babushahi App
-
-