ਹਾਈ ਕੋਰਟ ਵੱਲੋਂ ਜੋਬਨਜੀਤ ਦੀ ਗ੍ਰਿਫਤਾਰੀ ਗੈਰ ਕਾਨੂੰਨੀ ਕਰਾਰ, ਤੁਰੰਤ ਰਿਹਾਅ ਕਰਨ ਦੇ ਹੁਕਮ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 3 ਜੂਨ, 2026: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਜੀਠਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਅਕਾਲੀ ਕਾਰਕੁੰਨ ਜੋਬਨਜੀਤ ਸਿੰਘ ਦੀ ਗ੍ਰਿਫਤਾਰੀ ਨੂੰ ਗੈਰ ਕਾਨੂੰਨੀ ਕਰਾਰ ਦਿੰਦਿਆਂ ਉਸਨੂੰ ਤੁਰੰਤ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਲੀਗਲ ਸੈਲ ਦੇ ਮੁਖੀ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆਕਿ ਹਾਈਕੋਰਟ ਨੇ ਨਾ ਸਿਰਫ ਜੋਬਨਜੀਤ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ ਬਲਕਿ ਮਜੀਠਾ ਦੇ ਡੀ ਐਸ ਪੀ ਨੂੰ ਵੀ ਤਾੜਨਾ ਕੀਤੀ ਹੈ ਕਿ ਜੇਕਰ ਜੋਬਨਜੀਤ ਬਰੀ ਹੋ ਜਾਂਦੇ ਹਨ ਤਾਂ ਉਹਨਾਂ ਦੀਪੂਰੀ ਤਨਖਾਹ ਸਰਕਾਰੀ ਖ਼ਜ਼ਾਨੇ ਵਿਚ ਜਮ੍ਹਾਂ ਕਰਵਾਈ ਜਾਵੇਗੀ ਤੇ ਇਕ ਕਰੋੜ ਰੁਪਿਆ ਜ਼ੁਰਮਾਨਾ ਲਗਾਇਆ ਜਾਵੇਗਾ।
- Download Babushahi App
-
-