ਪੁਲਿਸ ਪੈਨਸ਼ਨਰਜ ਜ਼ਿਲ੍ਹਾ ਇਕਾਈ ਮਾਨਸਾ ਵੱਲੋਂ ਸਰਕਾਰ ਨੂੰ ਪੈਡਿੰਗ ਏਰੀਅਰ ਜਾਰੀ ਕਰਨ ਦੀ ਅਪੀਲ
ਅਸ਼ੋਕ ਵਰਮਾ
ਮਾਨਸਾ, 4 ਜੂਨ 2026 : ਪੁਲਿਸ ਪੈਨਸ਼ਨਰਜ ਜ਼ਿਲ੍ਹਾ ਇਕਾਈ ਮਾਨਸਾ ਨੇ ਅੱਜ ਆਪਣੀ ਮਹੀਨਾਵਾਰ ਮੀਟਿੰਗ ਦੌਰਾਨ ਪੰਜਾਬ ਸਰਕਾਰ ਨੂੰ ਬਕਾਇਆ ਪਿਆ ਏਰੀਅਰ ਤੁਰੰਤ ਜਾਰੀ ਕਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਦਰਸ਼ਨ ਕੁਮਾਰ ਗੇਹਲੇ, ਬੂਟਾ ਸਿੰਘ, ਸਟੇਜ ਸਕੱਤਰ ਅਮਰਜੀਤ ਸਿੰਘ ਭਾਈਰੂਪਾ ਅਤੇ ਪ੍ਰੀਤਮ ਸਿੰਘ ਬੁਢਲਾਡਾ ਨੇ ਮੀਟਿੰਗ ਦੀ ਕਾਰਵਾਈ ਚਲਾਈ ਅਤੇ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਪ੍ਰਤੀ ਧਾਰਨ ਕੀਤੇ ਰਵਈਏ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਇਸ ਮੌਕੇ ਭੜਕੇ ਪੈਨਸ਼ਨਰ ਸਾਥੀਆਂ ਨੇ ਨਾਅਰੇਬਾਜ਼ੀ ਕਰਕੇ ਆਪਣਾ ਰੋਸ ਜਤਾਇਆ। ਇਸ ਮੌਕੇ ਸ਼ੁੱਕਰਵਾਰ 5 ਜੂਨ ਨੂੰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸਹਿਯੋਗ ਨਾਲ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਦਾ ਫੈਸਲਾ ਵੀ ਕੀਤਾ ਗਿਆ।
ਇਸ ਮੌਕੇ ਸਰਕਾਰ ਵੱਲੋਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦਾ ਪੈਡਿੰਗ 18% ਡੀ.ਏ ਨਾ ਦੇਣ ਦੀ ਸਖਤ ਸਬਦਾਂ ਵਿੱਚ ਨਿਖੇਧੀ ਕੀਤੀ ਗਈ । ਪੈਨਸ਼ਨਰ ਆਗੂਆਂ ਨੇ ਕਿਹਾ ਕਿ ਜੇਕਰ ਹਾਲੇ ਤੱਕ ਵੀ ਸਰਕਾਰ ਦੇ ਕੰਨਾਂ 'ਤੇ ਜੂੰ ਨਾ ਸਰਕੀ ਤਾਂ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਦੇ ਅੜੀਅਲ ਰਵੱਈਏ ਪ੍ਰਤੀ ਆਰ-ਪਾਰ ਦੀ ਲੜਾਈ ਵਿੱਢੀ ਜਾਵੇਗੀ। ਇਸ ਮੌਕੇ ਸਾਬਕਾ ਥਾਣੇਦਾਰ ਜਗਜੀਤ ਸਿੰਘ ਨੰਗਲ ਕਲਾਂ ਨੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਪਿਛਲੇ ਦਿਨੀਂ ਸਵਰਗਵਾਸ ਹੋਏ ਸਾਥੀ ਸਾਬਕਾ ਹੌਲਦਾਰ ਰੁਲਦਾ ਸਿੰਘ ਮਾਨਸਾ ਅਤੇ ਸ:ਥ: ਜਸਵੰਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।
ਮੀਟਿੰਗ ਦੌਰਾਨ ਸਾਬਕਾ ਐਸ.ਪੀ. ਸਵਰਗਵਾਸੀ ਸ: ਚੈਚਲ ਸਿੰਘ ਦੀ ਯਾਦ ਵਿੱਚ ਮਿਤੀ 10-06-2026 ਨੂੰ ਗੁਰਦੁਆਰਾ ਸਿੰਘ ਸਭਾ ਮਾਨਸਾ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣ ਮੌਕੇ ਹਾਜ਼ਰ ਹੋਣ ਦੀ ਅਪੀਲ ਕੀਤੀ ਗਈ।ਅੱਜ ਨਵੇੰ ਪੈਨਸ਼ਨ ਆਏ 5 ਸਾਥੀਆ ਸਾਬਕਾ ਇੰਸ: ਕੇਵਲ ਸਿੰਘ ਸਤੀਕੇ ਵਾਸੀ ਬੁਢਲਾਡਾ, ਸਾਬਕਾ ਇੰਸ: ਜਗਸੀਰ ਸਿੰਘ ਵਾਸੀ ਜਗਾ ਰਾਮ ਤੀਰਥ, ਸ:ਥ: ਸੱਤਪਾਲ ਸਿੰਘ ਵਾਸੀ ਤਲਵੰਡੀ ਸਾਬੋ, ਸਾਬਕਾ ਸ:ਥ: ਹਰਬਿਲਾਸ ਸਿੰਘ ਵਾਸੀ ਮਾਨਸਾ ਅਤੇ ਸਾਬਕਾ ਸ:ਥ: ਸਮਸ਼ੇਰ ਸਿੰਘ ਵਾਸੀ ਫਫੜੇ ਭਾਈਕੇ ਦੇ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ।ਅਖੀਰ ਵਿੱਚ ਸੀਨੀਅਰ ਮੀਤ ਪ੍ਰਧਾਨ ਦਰਸ਼ਨ ਕੁਮਾਰ ਗੇਹਲੇ ਅਤੇ ਗੁਰਪਿਆਰ ਸਿੰਘ ਆਦਿ ਨੇ ਮੀਟਿੰਗ ਵਿੱਚ ਹਾਜ਼ਰ ਪੈਨਸ਼ਨਰ ਸਾਥੀਆ ਦਾ ਧੰਨਵਾਦ ਕੀਤਾ।
- Download Babushahi App
-
-