ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ: ਮੰਤਰੀ ਖੁੱਡੀਆਂ
ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 2 ਕਰੋੜ ਦੀ ਲਾਗਤ ਨਾਲ ਘਨੌਰ ਮਾਰਕੀਟ ਕਮੇਟੀ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ*
- *ਘਨੌਰ ਵਿਚ ਕਿਸਾਨ ਪਰਿਵਾਰਾਂ ਨੂੰ 86 ਲੱਖ ਦਾ ਆਖਰੀ ਕਿਸ਼ਤ ਦਾ ਮੁਆਵਜ਼ਾ - ਗੁਰਲਾਲ ਘਨੌਰ*
ਘਨੌਰ, 9 ਜੂਨ:
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਖੇਤਰ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿਧਾਇਕ ਸ੍ਰੀ ਗੁਰਲਾਲ ਘਨੌਰ ਨੇ ਅਨਾਜ ਮੰਡੀ ਘਨੌਰ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਕਿਸਾਨਾਂ ਦੇ 227 ਲਾਭਪਾਤਰੀ ਪਰਿਵਾਰਾਂ ਨੂੰ ਮੁਆਵਜ਼ੇ ਵਜੋਂ ਲਗਭਗ 86 ਲੱਖ ਰੁਪਏ ਦੀ ਆਖਰੀ ਕਿਸ਼ਤ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ । ਸਮਾਗਮ ਦੌਰਾਨ ਲਾਭਪਾਤਰੀਆਂ ਨੂੰ ਮੁਆਵਜ਼ੇ ਦੇ ਚੈੱਕ ਸੌਂਪੇ ਗਏ ਅਤੇ ਉਨ੍ਹਾਂ ਦੇ ਖਾਤਿਆਂ ਵਿੱਚ ਰਕਮ ਟਰਾਂਸਫਰ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਗਈ। ਓਹਨਾ ਦੇ ਨਾਲ ਚੇਅਰਮੈਨ ਪੰਜਾਬ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਚੇਅਰਮੈਨ ਮਾਰਕੀਟ ਕਮੇਟੀ ਜਰਨੈਲ ਸਿੰਘ ਮੰਨੂ ਚੇਅਰਮੈਨ ਇੰਦਰਜੀਤ ਸਿੰਘ ਸਿਆਲੂ ਵੀ ਮੋਜੂਦ ਸਨ।
ਇਸ ਮੌਕੇ ਮਾਰਕੀਟ ਕਮੇਟੀ ਘਨੌਰ ਦੀ ਨਵੀਂ ਇਮਾਰਤ ਦੀ ਉਸਾਰੀ ਲਈ ਨੀਂਹ ਪੱਥਰ ਵੀ ਰੱਖਿਆ ਗਿਆ। ਲਗਭਗ ਦੋ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਇਹ ਇਮਾਰਤ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਸਬੰਧਤ ਧਿਰਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੋਵੇਗੀ। ਇਸ ਤੋਂ ਇਲਾਵਾ ਖੇਤਰ ਦੇ ਵਿਕਾਸ ਨਾਲ ਸਬੰਧਤ ਹੋਰ ਕਾਰਜਾਂ ਦਾ ਵੀ ਉਦਘਾਟਨ ਕੀਤਾ ਗਿਆ।
ਇਸ ਮੌਕੇ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਲੋਕ-ਹਿਤੈਸ਼ੀ ਨੀਤੀਆਂ ਨੂੰ ਤਰਜੀਹ ਦੇ ਰਹੀ ਹੈ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਜਦਕਿ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਦੀ ਸਿਹਤ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਘਰੇਲੂ ਖਪਤਕਾਰਾਂ ਲਈ ਮੁਫ਼ਤ ਬਿਜਲੀ ਵਰਗੀਆਂ ਯੋਜਨਾਵਾਂ ਵੀ ਲੋਕਾਂ ਨੂੰ ਵੱਡੀ ਰਾਹਤ ਦੇ ਰਹੀਆਂ ਹਨ।
ਸਮਾਗਮ ਦੌਰਾਨ ਹਲਕੇ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਲਾਕੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਪ੍ਰੋਜੈਕਟਾਂ ਉੱਤੇ ਕੰਮ ਕੀਤਾ ਜਾ ਰਿਹਾ ਹੈ। ਖ਼ਾਸ ਤੌਰ 'ਤੇ ਸੜਕਾਂ ਦੇ ਸੁਧਾਰ ਅਤੇ ਨਵੀਆਂ ਸੜਕਾਂ ਦੀ ਉਸਾਰੀ ਲਈ ਫੰਡਜ਼ ਜਾਰੀ ਕੀਤੇ ਗਏ ਹਨ, ਜਿਸ ਨਾਲ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦੀ ਆਵਾਜਾਈ ਹੋਰ ਸੁਗਮ ਹੋਵੇਗੀ।
ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਨੇ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ 227 ਪਰਿਵਾਰਾਂ ਨੂੰ ਮੁਆਵਜ਼ੇ ਵਜੋਂ ਲਗਭਗ 86 ਲੱਖ ਰੁਪਏ ਦੀ ਆਖਰੀ ਕਿਸ਼ਤ ਉਨ੍ਹਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਰਹੀ ਹੈ, ਜਿਸ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਰਥਿਕ ਮਜ਼ਬੂਤੀ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
ਵਿਧਾਇਕ ਨੇ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੜਕਾਂ, ਜਨਤਕ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਾਫ਼-ਸੁਥਰੀਆਂ ਅਤੇ ਮਜ਼ਬੂਤ ਸੜਕਾਂ ਦੀ ਉਸਾਰੀ ਲਈ ਲੋੜੀਂਦੇ ਫੰਡ ਉਪਲਬਧ ਕਰਵਾਉਣ 'ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਹਲਕੇ ਦੇ ਹਰ ਪਿੰਡ ਅਤੇ ਸ਼ਹਿਰੀ ਖੇਤਰ ਤੱਕ ਬਿਹਤਰ ਸਹੂਲਤਾਂ ਪਹੁੰਚ ਸਕਣ।ਓਹਨਾ ਭਰੋਸਾ ਦਿੱਤਾ ਕਿ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦਿਆਂ ਹਲਕੇ ਦੇ ਵਿਕਾਸ ਅਤੇ ਜਨ-ਭਲਾਈ ਲਈ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਨਿਰੰਤਰ ਕੰਮ ਜਾਰੀ ਰੱਖਿਆ ਜਾਵੇਗਾ।
ਇਸ ਮੌਕੇ ਚੰਨਣ ਸਿੰਘ ਜਿਲਾ ਪ੍ਰੀਸ਼ਦ ਮੈਂਬਰ ਸ਼ੰਭੂ ਕਲ੍ਹਾਂ ਕਪਤਾਨ ਸਿੰਘ ਜਿਲਾ ਪ੍ਰੀਸ਼ਦ ਮੈਂਬਰ ਲੋਹ ਸਿੰਬਲ , ਲਖਵੀਰ ਰਾਮ ਜਿਲਾ ਪ੍ਰੀਸ਼ਦ ਮੈਂਬਰ ਸੇਹਰਾ, ਸਹਿਜਪਾਲ ਸਿੰਘ ਲਾਡਾ ਜਿਲਾ ਪ੍ਰੀਸ਼ਦ ਮੈਂਬਰ ਨਨਹੇੜਾ ਸੰਮਤੀ ਮੈਬਰ ਗੋਬਿੰਦ ਸਿੰਘ ਹਰਮੇਲ ਸਿੰਘ ਕਮਲਜੀਤ ਸਿੰਘ ਸੁਰਿੰਦਰ ਸਿੰਘ ਹਰਦੀਪ ਸਿੰਘ ਪਰਵਿੰਦਰ ਸਿੰਘ ,ਸਤਨਾਮ ਸਿੰਘ ਨਰਦੇਵ ਸਿੰਘ ਜਰਨੈਲ ਸਿੰਘ ਸਰਾਲਾ ਗੁਰਧਿਆਨ ਸਿੰਘ ਸੰਜੀਵ ਕੁਮਾਰ ਮੰਗਤ ਰਾਮ ਅਜਰੌਰ ਸਰਵਨ ਸਿੰਘ ਚੱਪੜ ਨਿਰਮਲ ਸਿੰਘ ਸੰਦੀਪ ਸਿੰਘ ਭੰਗੂ ਮੰਡੋਲੀ ਇਕਬਾਲ ਸਿੰਘ ਰੁੜਕੀ ਮੋਜੂਦ ਸਨ।
- Download Babushahi App
-
-