Big Update: ਪੰਜਾਬ 'ਚ ਤੇਜ਼ ਤੂਫ਼ਾਨ ਤੇ ਮੀਂਹ ਕਾਰਨ 1 ਮੌਤ
ਬਾਬੂਸ਼ਾਹੀ ਬਿਊਰੋ
ਮੋਹਾਲੀ/ਚੰਡੀਗੜ੍ਹ, 13 ਜੂਨ 2026: ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਸਮੇਤ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਪਿਛਲੇ ਦੋ ਦਿਨਾਂ ਤੋਂ ਚੱਲ ਰਹੀਆਂ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਨੇ ਜਿੱਥੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਵੱਡੀ ਰਾਹਤ ਦਿੱਤੀ ਹੈ, ਉੱਥੇ ਹੀ ਸੂਬੇ ਵਿੱਚ ਭਾਰੀ ਤਬਾਹੀ ਵੀ ਮਚਾਈ ਹੈ। ਇਸ ਭਿਆਨਕ ਤੂਫ਼ਾਨ ਕਾਰਨ 1 ਦੀ ਦਰਦਨਾਕ ਮੌਤ ਹੋ ਚੁੱਕੀ ਹੈ। ਫਾਜ਼ਿਲਕਾ ਦੇ ਪਿੰਡ ਝੰਗੜ ਭੈਣੀ ਵਿਖੇ ਇੱਕ ਫੈਕਟਰੀ ਜਾਂ ਘਰ ਦਾ ਸੀਮਿੰਟ ਸ਼ੈੱਡ ਉੱਡ ਕੇ ਲੰਘ ਰਹੀ ਸੁਨੀਤਾ ਰਾਣੀ ਨਾਂ ਦੀ ਮਹਿਲਾ ਉੱਪਰ ਜਾ ਡਿੱਗਿਆ, ਜਿਸ ਕਾਰਨ ਉਸ ਦੀ ਗਰਦਨ ਵੱਢੀ ਗਈ ਅਤੇ ਮੌਕੇ ‘ਤੇ ਹੀ ਮੌਤ ਹੋ ਗਈ।
- Download Babushahi App
-
-