ਟੈਕਸੀ ਸਟੈਂਡਾਂ ਦਾ ਵਫਦ ਕਾਲਕਾ ਦੀ ਅਗਵਾਈ ਵਿੱਚ ਮਨਜਿੰਦਰ ਸਿੰਘ ਸਿਰਸਾ ਨੂੰ ਮਿਲਿਆ
ਨਵੀਂ ਦਿੱਲੀ 19 ਜੂਨ,2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਵਿੱਚ ਅੱਜ ਇਥੇ ਪੂਰਬੀ ਦਿੱਲੀ ਦੇ ਵੱਖ-ਵੱਖ ਟੈਕਸਾਂ ਦੇ ਪ੍ਰਤੀਨਿਧੀਆਂ ਦਾ ਇੱਕ ਵਫ਼ਦ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੂੰ ਮਿਲਿਆ ।
ਇਸ ਮੀਟਿੰਗ ਵਿੱਚ ਟੈਕਸੀ ਸਟੈਂਡਾਂ ਦੇ ਵੱਖ-ਵੱਖ ਮੁੱਦਿਆਂ ਬਾਰੇ ਬੜੇ ਹੀ ਸਦਭਾਵਨਾਪੂਰਨ ਮਾਹੌਲ ਵਿੱਚ ਮੀਟਿੰਗ ਹੋਈ।ਸ. ਕਾਲਕਾ ਨੇ ਦੱਸਿਆ ਕਿ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਸ. ਮਨਜਿੰਦਰ ਸਿੰਘ ਸਿਰਸਾ ਨਾਲ ਬਹੁਤ ਹੀ ਸਕਾਰਾਤਮਕ ਅਤੇ ਉਸਾਰੂ ਮਾਹੌਲ ਵਿੱਚ ਮੀਟਿੰਗ ਹੋਈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿੱਚ ਟੈਕਸੀ ਸਟੈਂਡ ਮੈਂਬਰਾਂ ਦੀਆਂ ਜਾਇਜ਼ ਮੰਗਾਂ ਅਤੇ ਮੁਸ਼ਕਲਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਬਾਰੇ ਵਿਚਾਰ ਕੀਤਾ ਗਿਆ।
- Download Babushahi App
-
-