2027 ਚ' ਆਪ ਦੀ ਹਨੇਰੀ ਚ' ਵਿਰੋਧੀਆਂ ਤੇ ਉੱਡ ਜਾਣਗੇ ਸਿਆਸੀ ਤੰਬੂ :ਮੰਤਰੀ ਗੋਇਲ
(ਦਰਜਨਾਂ ਪਿੰਡਾਂ ਵਿੱਚ ਕੀਤੀ ਲੋਕ ਮਿਲਣੀ )
ਲਹਿਰਾਗਾਗਾ/ ਮੂਨਕ 27ਜੂਨ :--ਪੰਜਾਬ ਸਰਕਾਰ ਦੀ "ਆਮ ਆਦਮੀ ਪਾਰਟੀ" ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਚਲਾਈ ਮੁਹਿੰਮ "ਲੋਕ ਮਿਲਣੀ" ਦੇ ਤਹਿਤ ਅੱਜ ਐਡਵੋਕੇਟ ਬਰਿੰਦਰ ਗੋਇਲ ਨੇ ਦਰਜਨਾਂ ਪਿੰਡਾਂ ਖਾਈ, ਖੰਡੇਬਾਦ ,ਕਾਲਾਬੰਜਾਰਾ, ਜਲੂਰ, ਗੁਰਨੇ ਖੁਰਦ ,ਗੁਰਨੇ ਕਲਾ ,ਬਖੋਰਾ ਖੁਰਦ ,ਬਖੋਰਾ ਕਲਾ ਅਤੇ ਲਹਿਰਾਗਾਗਾ ਦੇ ਵੱਖ ਵੱਖ ਵਾਰਡ ਦਾ ਦੌਰਾ ਕਰਦਿਆਂ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਮੁਸ਼ਕਲਾਂ ਨੂੰ ਸੁਣਿਆ ਉੱਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਸਕੀਮਾਂ ਨੂੰ ਲੋਕਾਂ ਸਾਹਮਣੇ ਰੱਖਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਆਪਣੀ ਸਰਕਾਰ ਹੈ।
ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਰੋਧੀ ਪਾਰਟੀਆਂ ਪੰਜਾਬ ਨੂੰ ਧਰਮ ਅਤੇ ਜਾਤ ਦੇ ਨਾਂ ਤੇ ਲੜਾ ਕੇ ਸੱਤਾ ਵਿੱਚ ਬਣਨਾ ਚਾਹੁੰਦੀਆਂ ਹਨ, ਜਦੋਂ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਵਿਕਾਸ ਖੁਸ਼ਹਾਲੀ ਤੇ ਅਮਨ ਸ਼ਾਂਤੀ ਦੀ ਗੱਲ ਕਰਦੀ ਹੈ, ਪੰਜਾਬ ਦੇ ਲੋਕਾਂ ਨੂੰ ਡਬਲ ਇੰਜਨ ਮਤਲਬ ਭਾਜਪਾ ਦੀ ਸਰਕਾਰ ਨਹੀਂ ਚਾਹੀਦੀ ,ਬਲਕਿ ਪੰਜਾਬ ਦਾ ਵਿਕਾਸ, ਖੁਸ਼ਹਾਲੀ ਕਰਨ ਵਾਲੀ "ਆਮ ਆਦਮੀ ਪਾਰਟੀ "ਦੀ ਸਰਕਾਰ ਚਾਹੀਦੀ ਹੈ, ਉਨ੍ਹਾਂ ਭਾਜਪਾ ,ਕਾਂਗਰਸ ਅਤੇ ਅਕਾਲੀ ਦਲ ਨੂੰ ਫਿਰਕਾਪ੍ਰਸਤ ਪਾਰਟੀਆਂ ਕਰਾਰ ਦਿੰਦਿਆਂ ਕਿਹਾ ਕਿ ਇਹਨਾਂ ਪਾਰਟੀਆਂ ਨੇ ਪੰਜਾਬ ਦੇ ਲੋਕਾਂ ਨੂੰ ਧਰਮ ਅਤੇ ਜਾਤ ਦੇ ਨਾਂ ਤੇ ਲੜਾ ਕੇ ਪੰਜਾਬ ਦਾ ਭੱਠਾ ਬਿਠਾ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਜੋ ਪੰਜਾਬ ਦੇ ਵਿਕਾਸ, ਖੁਸ਼ਹਾਲੀ ਅਤੇ ਅਮਨ ਸ਼ਾਂਤੀ ਲਈ ਪੰਜਾਬ ਸਰਕਾਰ ਨੇ ਕੰਮ ਕੀਤੇ ਹਨ ਉਹ ਇਤਿਹਾਸਕ ਹਨ, ਪੰਜਾਬ ਹੀ ਨਹੀਂ ਬਲਕਿ ਪੂਰੇ ਦੇਸ਼ ਦੀ ਰੀੜ ਦੀ ਹੱਡੀ ਹੈ ਕਿਸਾਨ , ਜਿਸਦੇ ਚਲਦੇ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖਰਚੇ ਘਟਾਉਣ ਲਈ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਕਰੋੜਾਂ ਰੁਪਏ ਖਰਚ ਕਰਕੇ ਅੰਡਰਗਰਾਉਂਡ ਪਾਈਪ ਲਾਈਨਾਂ ਦਾ ਜਾਲ ਵਿਛਾਇਆ, ਜਿਸਦੇ ਚਲਦੇ ਅੱਜ ਪੰਜਾਬ ਦਾ ਕਿਸਾਨ ਖੁਸ਼ਹਾਲ ਹੈ, ਪਰ ਦੂਜੇ ਪਾਸੇ ਭਾਜਪਾ ਪੰਜਾਬ ਅਤੇ ਕਿਸਾਨ ਵਿਰੋਧੀ ਹੈ ,ਕਿਉਂਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦਾ ਕਰੋੜਾਂ ਰੁਪਏ ਦਾ ਰੂਲਰ ਡਿਵੈਲਪਮੈਂਟ ਫੰਡ (ਆਰਡੀਐਫ )ਦਾ ਪੈਸਾ ਰੋਕ ਰੱਖਿਆ ਹੈ ,ਜਿਸ ਨਾਲ ਸੂਬੇ ਦੇ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਕੰਮ ਪ੍ਰਭਾਵਿਤ ਹੋ ਰਹੇ ਹਨ, ਪਰ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਪੰਜਾਬ ਦੇ ਸ਼ਹਿਰਾਂ ਤੇ ਪਿੰਡਾਂ ਵਿੱਚ ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਰਹਿਣ ਦੇਣਗੇ। ਵੱਖ ਵੱਖ ਪਿੰਡਾਂ ਅੰਦਰ ਮੰਤਰੀ ਗੋਇਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਅੰਦਰ ਐਸ ਆਈ ਆਰ ਮਤਲਬ "ਵੋਟਰ ਸੂਚੀ ਸੁਧਾਈ "ਦੀ ਚੱਲ ਰਹੀ ਮੁਹਿੰਮ ਦੇ ਤਹਿਤ ਆਪੋ ਆਪਣੇ ਦਸਤਾਵੇਜ ਬੀਐਲੳ ਨੂੰ ਜਮ੍ਹਾਂ ਕਰਵਾਉਣ,ਕਿਸੇ ਵੀ ਯੋਗ ਵਿਅਕਤੀ ਦੀ ਕੋਈ ਵੋਟ ਨਹੀਂ ਕਈ ਕੱਟੀ ਜਾਵੇਗੀ, ਜੇਕਰ ਕਿਸੇ ਨੂੰ ਕੋਈ ਸਮੱਸਿਆ ਹੁੰਦੀ ਹੈ,ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ, ਮੰਤਰੀ ਗੋਇਲ ਨੇ ਵੱਡਾ ਦਾਅਵਾ ਕੀਤਾ ਕਿ ਭਾਜਪਾ ਐਸਆਈਆਰ ਦੇ ਸਹਾਰੇ ਪੰਜਾਬ ਵਿੱਚ ਵੋਟਾਂ ਕੱਟ ਕੇ ਸੱਤਾ ਹਾਸਲ ਕਰਨਾ ਚਾਹੁੰਦੀ ਹੈ ਪਰ ਪੰਜਾਬ ਦੇ ਲੋਕ ਭਾਜਪਾ ਦੇ ਸਪਨੇ ਫੇਲ ਕਰ ਦੇਣਗੇ, ਉਨਾ ਅਕਾਲੀ ਭਾਜਪਾ ਦੇ ਗੱਠਜੋੜ ਹੋਣ ਦੀਆਂ ਚਰਚਾਵਾਂ ਦੇ ਤੇ ਤੰਜ ਕਸਦਿਆਂ ਕਿਹਾ ਕਿ ਅਕਾਲੀ ਭਾਜਪਾ ਤਾਂ ਕੀ ਬੇਸ਼ਕ ਸਾਰੀਆਂ ਵਿਰੋਧੀਆਂ ਪਾਰਟੀਆਂ ਇਕੱਠੀਆਂ ਹੋ ਜਾਣ ਫਿਰ ਵੀ ਉਹਨਾਂ ਨੂੰ ਸੱਤਾ ਨਸੀਬ ਨਹੀਂ ਹੋਵੇਗੀ। ਇਸ ਮੋਕੇ ਸੈਂਕੜੇ ਆਗੂ ਤੇ ਵਲੰਟੀਅਰ ਹਾਜ਼ਰ ਸਨ।
- Download Babushahi App
-
-