ਹੁਣ ਸ਼ਹਿਰ ਵਾਸੀਆਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਨਹੀਂ ਪਵੇਗਾ ਭਟਕਣਾ: ਅਮਰਜੀਤ ਮਹਿਤਾ
ਮੇਅਰ ਵਾਰਡ ਤੋਂ ਰਾਸ਼ਨ ਕਿੱਟ ਵੰਡ ਮੁਹਿੰਮ ਦੀ ਸ਼ੁਰੂਆਤ
ਅਸ਼ੋਕ ਵਰਮਾ
ਬਠਿੰਡਾ, 29 ਜੂਨ 2026 : ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਹੁਣ ਉਨ੍ਹਾਂ ਦੇ ਘਰ-ਘਰ ਤੱਕ ਪਹੁੰਚ ਕੇ ਕੀਤਾ ਜਾਵੇਗਾ। ਇਸੇ ਮਕਸਦ ਨਾਲ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ “ਲੋਕ ਮਿਲਣੀ ਮੁਹਿੰਮ” ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਦੇ ਨਾਲ ਹੀ ਅੱਜ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਮੇਅਰ ਵਾਰਡ ਨੰਬਰ 46 ਵਿੱਚ ਸਥਿਤ ਮੇਅਰ ਦਫ਼ਤਰ ਤੋਂ ਰਾਸ਼ਨ ਕਿੱਟ ਵੰਡ ਮੁਹਿੰਮ ਦਾ ਵੀ ਆਗਾਜ਼ ਕੀਤਾ।ਇਸ ਮੌਕੇ ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਹੁਣ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। ਮੇਅਰ ਦਫ਼ਤਰ, ਕੌਂਸਲਰਾਂ ਅਤੇ ਪੂਰੀ ਟੀਮ ਵੱਲੋਂ ਹਰ ਵਾਰਡ ਵਿੱਚ ਪਹੁੰਚ ਕੇ “ਲੋਕ ਮਿਲਣੀ ਮੁਹਿੰਮ” ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਵਾਇਆ ਜਾ ਰਿਹਾ ਹੈ।
ਸ੍ਰੀ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ “ਰੰਗਲਾ ਪੰਜਾਬ, ਖੁਸ਼ਹਾਲ ਪੰਜਾਬ” ਦੇ ਸੰਕਲਪ ਨੂੰ ਜ਼ਮੀਨੀ ਪੱਧਰ ’ਤੇ ਸਾਕਾਰ ਕਰਨ ਲਈ ਬਠਿੰਡਾ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਅਤੇ ਉਨ੍ਹਾਂ ਦੀ ਪੂਰੀ ਟੀਮ ਸ਼ਹਿਰ ਨੂੰ ਸਮੱਸਿਆ-ਮੁਕਤ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਬਠਿੰਡਾ ਸੂਬੇ ਦੇ ਸਭ ਤੋਂ ਵਿਕਸਤ ਅਤੇ ਖੁਸ਼ਹਾਲ ਸ਼ਹਿਰਾਂ ਵਿੱਚ ਸ਼ਾਮਲ ਹੋਵੇਗਾ।
ਸ੍ਰੀ ਅਮਰਜੀਤ ਮਹਿਤਾ ਨੇ ਦੱਸਿਆ ਕਿ ਲੋਕ ਮਿਲਣੀ ਮੁਹਿੰਮ ਤਹਿਤ ਮਹਿਤਾ ਪਰਿਵਾਰ ਅਤੇ ਉਨ੍ਹਾਂ ਦੀ ਟੀਮ ਹਰ ਵਾਰਡ ਵਿੱਚ ਜਾ ਕੇ ਲੋਕਾਂ ਨਾਲ ਸਿੱਧਾ ਸੰਵਾਦ ਕਰ ਰਹੀ ਹੈ। ਵਾਰਡ ਪੱਧਰ ’ਤੇ ਨਿਯਮਿਤ ਮੀਟਿੰਗਾਂ ਕਰਵਾਈਆਂ ਜਾ ਰਹੀਆਂ ਹਨ, ਜਿੱਥੇ ਲੋਕ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾ ਰਹੇ ਹਨ।
ਉਹਨਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਦਾ ਤਰਜੀਹ ਦੇ ਆਧਾਰ ’ਤੇ ਹੱਲ ਯਕੀਨੀ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਵਿੱਚ ਜਨ ਸੰਪਰਕ ਦਫ਼ਤਰ ਖੋਲ੍ਹੇ ਜਾਣਗੇ ਅਤੇ ਸਮੇਂ-ਸਮੇਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਆਪਣੀਅਾਂ ਸਮੱਸਿਆਵਾਂ ਦੇ ਹੱਲ ਲਈ ਇੱਧਰ-ਉੱਧਰ ਨਾ ਭਟਕਣਾ ਪਵੇ।ਸ੍ਰੀ ਮਹਿਤਾ ਨੇ ਰਾਸ਼ਨ ਕਿੱਟ ਵੰਡ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਜੇਕਰ ਕਿਸੇ ਲੋੜਵੰਦ ਨੂੰ ਰਾਸ਼ਨ ਸੰਬੰਧੀ ਕੋਈ ਸਮੱਸਿਆ ਆਉਂਦੀ ਹੈ, ਜਾਂ ਕੋਈ ਡਿਪੂ ਹੋਲਡਰ ਬੇਲੋੜੀ ਪਰੇਸ਼ਾਨ ਕਰਦਾ ਹੈ, ਤਾਂ ਮੇਅਰ ਦਫ਼ਤਰ ਅਤੇ ਸੰਬੰਧਤ ਵਾਰਡ ਕੌਂਸਲਰ ਖੁਦ ਮਦਦ ਯਕੀਨੀ ਬਣਾਉਣਗੇ। ਲੋੜਵੰਦ ਪਰਿਵਾਰਾਂ ਤੱਕ ਰਾਸ਼ਨ ਕਿੱਟ ਵੀ ਪਹੁੰਚਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨੂੰ ਆਪਣੇ ਸਰਕਾਰੀ ਅਤੇ ਸਮਾਜਿਕ ਕੰਮਾਂ ਲਈ ਹੁਣ ਦਰ-ਦਰ ਭਟਕਣ ਦੀ ਲੋੜ ਨਹੀਂ ਪਵੇਗੀ। ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਅਤੇ ਉਨ੍ਹਾਂ ਦੀ ਟੀਮ ਸੀਨੀਅਰ ਨਾਗਰਿਕਾਂ ਦੇ ਕੰਮਾਂ ਵਿੱਚ ਹਰ ਸੰਭਵ ਸਹਿਯੋਗ ਕਰੇਗੀ, ਤਾਂ ਜੋ ਉਨ੍ਹਾਂ ਨੂੰ ਸਨਮਾਨਜਨਕ ਅਤੇ ਆਸਾਨ ਸੇਵਾਵਾਂ ਮਿਲ ਸਕਣ।
ਸ੍ਰੀ ਮਹਿਤਾ ਨੇ ਕਿਹਾ ਕਿ ਮਹਿਤਾ ਪਰਿਵਾਰ ਦਾ ਮਿਸ਼ਨ ਹੈ ਕਿ ਹਰ ਪਰਿਵਾਰ ਖੁਸ਼ਹਾਲ ਰਹੇ ਅਤੇ ਬਠਿੰਡਾ ਤਰੱਕੀ ਕਰੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਮਾਵਾਂ ਅਤੇ ਧੀਆਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਗਈ ਹੈ। ਪੰਜਾਬ ਦੇ ਲੱਖਾਂ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਇਲਾਜ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਸਕੂਲ ਦੇਸ਼ ਭਰ ਵਿੱਚ ਪਹਿਲੇ ਨੰਬਰ ’ਤੇ ਆਏ ਹਨ। ਇਸੇ ਤਰ੍ਹਾਂ ਲੋਕ ਭਲਾਈ ਦੀਆਂ ਕਈ ਹੋਰ ਯੋਜਨਾਵਾਂ ਵੀ ਪੰਜਾਬ ਵਿੱਚ ਚਲਾਈਆਂ ਜਾ ਰਹੀਆਂ ਹਨ।
ਸ੍ਰੀ ਅਮਰਜੀਤ ਮਹਿਤਾ ਨੇ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਇਤਿਹਾਸਕ ਵਿਕਾਸ ਕਾਰਜਾਂ ਨੂੰ ਬਠਿੰਡਾ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਸ਼ਹਿਰ ਦੇ ਹਰ ਵਾਰਡ ਨੂੰ ਸਮੱਸਿਆ-ਮੁਕਤ ਬਣਾਉਣ ਦੇ ਮਕਸਦ ਨਾਲ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਸੜਕਾਂ ਦਾ ਨਿਰਮਾਣ ਤੇਜ਼ੀ ਨਾਲ ਕਰਵਾਇਆ ਜਾ ਰਿਹਾ ਹੈ ਅਤੇ ਸੀਵਰੇਜ ਪ੍ਰਬੰਧ ਨੂੰ ਵੀ ਆਧੁਨਿਕ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੱਚਿਆਂ ਦੀ ਸਿੱਖਿਆ ਅਤੇ ਸਿਹਤ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਵਾਰਡ ਨੰਬਰ 46 ਵਿੱਚ ਦੋ ਆਧੁਨਿਕ ਕਮਿਊਨਿਟੀ ਹਾਲ ਬਣਾਏ ਜਾ ਰਹੇ ਹਨ। ਇਸ ਦੇ ਨਾਲ ਹੀ ਬੱਚਿਆਂ ਲਈ ਮੁਫ਼ਤ ਕਿਤਾਬਾਂ ਦੀ ਵਿਵਸਥਾ ਅਤੇ ਲੋੜਵੰਦ ਵਿਦਿਆਰਥੀਆਂ ਲਈ ਮੁਫ਼ਤ ਟਿਊਸ਼ਨ ਦੀ ਸਹੂਲਤ ਦੇਣ ਦੀ ਵੀ ਯੋਜਨਾ ਹੈ।
ਸ੍ਰੀ ਮਹਿਤਾ ਨੇ ਦੱਸਿਆ ਕਿ ਸ਼ਹਿਰ ਦੇ ਸੁੰਦਰਿਕਰਨ ਤਹਿਤ ਸਰਹਿੰਦ ਨਹਿਰ ਦੇ ਨੇੜੇ ਇੱਕ ਆਕਰਸ਼ਕ ਨੇਚਰ ਪਾਰਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਬਿਹਤਰ ਮਨੋਰੰਜਨ ਅਤੇ ਕੁਦਰਤੀ ਵਾਤਾਵਰਣ ਮਿਲੇਗਾ।
ਉਨ੍ਹਾਂ ਕਿਹਾ ਕਿ ਮਹਿਤਾ ਪਰਿਵਾਰ ਹਮੇਸ਼ਾ ਬਠਿੰਡਾ ਦੇ ਲੋਕਾਂ ਦੇ ਚਿਹਰਿਆਂ ’ਤੇ ਮੁਸਕਾਨ ਲਿਆਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਸਮਰਪਿਤ ਰਿਹਾ ਹੈ। ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ “ਰੰਗਲਾ ਪੰਜਾਬ, ਖੁਸ਼ਹਾਲ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਅਤੇ ਉਨ੍ਹਾਂ ਦੀ ਪੂਰੀ ਟੀਮ ਪੂਰੀ ਨਿਸ਼ਠਾ ਨਾਲ ਕੰਮ ਕਰ ਰਹੀ ਹੈ। ਆਉਣ ਵਾਲੇ ਸਮੇਂ ਵਿੱਚ ਬਠਿੰਡਾ ਵਿਕਾਸ, ਸਫ਼ਾਈ, ਜਨ ਸਹੂਲਤਾਂ ਅਤੇ ਲੋਕ ਸੇਵਾ ਦੇ ਖੇਤਰ ਵਿੱਚ ਇੱਕ ਨਵੀਂ ਪਛਾਣ ਕਾਇਮ ਕਰੇਗਾ।
- Download Babushahi App
-
-