ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ
*—ਪੁਲਿਸ ਟੀਮਾਂ ਨੇ 254 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*—ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
*—ਯੁੱਧ ਨਸ਼ਿਆਂ ਵਿਰੁੱਧ ਦੇ 491ਵੇਂ ਦਿਨ 103 ਨਸ਼ਾ ਤਸਕਰ 14.6 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ*
ਚੰਡੀਗੜ੍ਹ, 5 ਜੁਲਾਈ:
ਸੂਬੇ ਵਿੱਚ ਚੱਲ ਰਹੀ ਫੈਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 166ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 704 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
166ਵੇਂ ਦਿਨ, ਪੁਲਿਸ ਟੀਮਾਂ ਨੇ 405 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 44102 ਹੋ ਗਈ ਹੈ।
ਇਸ ਤੋਂ ਇਲਾਵਾ, 254 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ
ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 491ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 14.6 ਕਿਲੋਗ੍ਰਾਮ ਹੈਰੋਇਨ, 600 ਗ੍ਰਾਮ ਅਫੀਮ, 25 ਕਿਲੋਗ੍ਰਾਮ ਭੁੱਕੀ, 833 ਨਸ਼ੀਲੀਆਂ ਗੋਲੀਆਂ ਅਤੇ 13380 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ, ਸਿਰਫ 491 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 71,864 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ ਪੰਜ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
- Download Babushahi App
-
-