ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਬੇਲ ਪੱਤਰ ਦੇ ਪੌਦੇ ਲਾਉਣ ਦੀ ਮੁਹਿੰਮ ਦਾ ਆਗਾਜ਼
ਅਸ਼ੋਕ ਵਰਮਾ
ਬਠਿੰਡਾ, 7 ਜੁਲਾਈ 2026:ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਅਤੇ ਵਾਤਾਵਰਣ ਸੰਭਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਨਗਰ ਨਿਗਮ ਬਠਿੰਡਾ ਦੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਐਤਵਾਰ ਨੂੰ ਸ੍ਰੀ ਲੱਡੂ ਗੋਪਾਲ ਸੇਵਾ ਸਮਿਤੀ ਦੇ ਸਹਿਯੋਗ ਨਾਲ 151 ਬੇਲ ਪੱਤਰ ਦੇ ਪੌਦੇ ਲਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੌਕੇ ਉਨ੍ਹਾਂ ਬੇਲ ਪੱਤਰ ਦਾ ਪੌਦਾ ਲਗਾ ਕੇ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਦੇਸ਼ ਦਿੱਤਾ।
ਸਮਾਗਮ ਦੌਰਾਨ ਵਾਰਡ ਨੰਬਰ 43 ਤੋਂ ਸ੍ਵੀ ਲਿਤੇਸ਼ ਗਰਗ, ਵਾਰਡ ਨੰਬਰ 41 ਤੋਂ ਸ੍ਵੀ ਆਸ਼ੀਸ਼ ਭਾਰਦਵਾਜ, ਸ੍ਰੀ ਲੱਡੂ ਗੋਪਾਲ ਸੇਵਾ ਸਮਿਤੀ ਦੇ ਪ੍ਰਧਾਨ ਸ਼੍ਰੀ ਸਤਿੰਦਰ ਕੁਮਾਰ, ਵੀਰ ਕਾਲੋਨੀ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਸੰਦੀਪ ਹੈਪੀ ਠੇਕੇਦਾਰ, ਸ਼੍ਰੀ ਸੰਦੀਪ ਗਰਗ, ਸ਼੍ਰੀ ਅਮਿਤ ਕੁਮਾਰ, ਸ਼੍ਰੀ ਮੋਨੂ ਦੀਪ ਅਗਰਵਾਲ, ਸ਼੍ਰੀ ਪ੍ਰੇਮ ਕੁਮਾਰ, ਸ਼੍ਰੀ ਸੁਸ਼ੀਲ ਕੁਮਾਰ, ਸ਼੍ਰੀ ਸ਼ੁਭਮ, ਸ਼੍ਰੀ ਨੀਟੂ ਚਰਨ ਪਾਦੂਕਾ ਵਾਲੇ ਸਮੇਤ ਵੱਡੀ ਗਿਣਤੀ ਵਿੱਚ ਸਮਾਜ ਸੇਵੀ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
ਇਸ ਮੌਕੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਸ੍ਰੀ ਲੱਡੂ ਗੋਪਾਲ ਸੇਵਾ ਸਮਿਤੀ ਵੱਲੋਂ ਇਸ ਬਰਸਾਤੀ ਮੌਸਮ ਦੌਰਾਨ ਪੂਰੇ ਸ਼ਹਿਰ ਵਿੱਚ 11 ਹਜ਼ਾਰ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜੋ ਵਾਤਾਵਰਣ ਦੀ ਸੰਭਾਲ ਲਈ ਇੱਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਰੱਖਿਆ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਜੇਕਰ ਹਰ ਵਿਅਕਤੀ ਘੱਟੋ-ਘੱਟ ਇੱਕ ਪੌਧਾ ਲਗਾ ਕੇ ਉਸ ਦੀ ਸੰਭਾਲ ਕਰੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਦਿੱਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਹਰਿਆਲੀ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਅਜਿਹੀਆਂ ਮੁਹਿੰਮਾਂ ਨੂੰ ਹੋਰ ਮਜ਼ਬੂਤੀ ਮਿਲ ਰਹੀ ਹੈ।
ਉਹਨਾਂ ਕਿਹਾ ਕਿ ਵਧਦੇ ਤਾਪਮਾਨ ਅਤੇ ਪ੍ਰਦੂਸ਼ਣ ਨੂੰ ਕਾਬੂ ਕਰਨ ਲਈ ਲੋਕਾਂ ਨੂੰ ਆਪਣੇ ਘਰਾਂ, ਗਲੀਆਂ, ਪਾਰਕਾਂ ਅਤੇ ਜਨਤਕ ਥਾਵਾਂ ’ਤੇ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ।ਸਮਿਤੀ ਦੇ ਪ੍ਰਧਾਨ ਸ਼੍ਰੀ ਸਤਿੰਦਰ ਕੁਮਾਰ ਨੇ ਦੱਸਿਆ ਕਿ ਜੇਕਰ ਕੋਈ ਵੀ ਵਿਅਕਤੀ ਆਪਣੇ ਘਰ, ਦੁਕਾਨ, ਸੰਸਥਾ ਜਾਂ ਕਿਸੇ ਹੋਰ ਥਾਂ ’ਤੇ ਨਿਸ਼ੁਲਕ ਪੌਧਾਰੋਪਣ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਸਮਿਤੀ ਨਾਲ ਸੰਪਰਕ ਕਰ ਸਕਦਾ ਹੈ। ਸਮਿਤੀ ਦੇ ਸੇਵਾਦਾਰ ਮੌਕੇ ’ਤੇ ਪਹੁੰਚ ਕੇ ਮੁਫ਼ਤ ਪੌਦੇ ਲਗਾਉਣਗੇ। ਇਸ ਤੋਂ ਇਲਾਵਾ ਜਿਹੜੇ ਸ਼ਰਧਾਲੂ ਆਪਣੇ ਘਰ ਜਾਂ ਮੰਦਰ ਲਈ ਬੇਲ ਪੱਤਰ ਦੇ ਪੌਦੇ ਲੈਣਾ ਚਾਹੁੰਦੇ ਹਨ, ਉਹ ਵੀ ਸਮਿਤੀ ਨਾਲ ਸੰਪਰਕ ਕਰਕੇ ਨਿਸ਼ੁਲਕ ਪੌਦੇ ਪ੍ਰਾਪਤ ਕਰ ਸਕਦੇ ਹਨ।
- Download Babushahi App
-
-