ਜਸਵੰਤ ਸਿੰਘ ਖਾਲੜਾ ਨੂੰ ਸਮਰਪਿਤ ਫ਼ਿਲਮ 'ਸਤਲੁਜ' ਦਾ ਵਿਸ਼ੇਸ਼ ਪ੍ਰਦਰਸ਼ਨ 10 ਜੁਲਾਈ ਨੂੰ: ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ 8 ਜੁਲਾਈ, 2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨੁੱਖੀ ਅਧਿਕਾਰਾਂ ਦੇ ਮਹਾਨ ਯੋਧੇ, ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਜੀ ਦੇ ਜੀਵਨ, ਸੰਘਰਸ਼ ਅਤੇ ਕੁਰਬਾਨੀ ਨੂੰ ਸਮਰਪਿਤ ਫ਼ਿਲਮ 'ਸਤਲੁਜ' ਦਾ ਵਿਸ਼ੇਸ਼ ਪ੍ਰਦਰਸ਼ਨ 10 ਜੁਲਾਈ 2026 ਨੂੰ ਸ਼ਾਮ 7:00 ਵਜੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ ਰਕਾਬ ਗੰਜ ਸਾਹਿਬ ਜੀ, ਨਵੀਂ ਦਿੱਲੀ ਵਿਖੇ ਕਰਵਾਇਆ ਜਾਵੇਗਾ।
ਸਰਦਾਰ ਕਾਲਕਾ ਨੇ ਕਿਹਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਜੀ ਨੇ ਸੱਚ, ਇਨਸਾਫ਼ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਉਨ੍ਹਾਂ ਦਾ ਸੰਘਰਸ਼ ਆਉਣ ਵਾਲੀਆਂ ਪੀੜ੍ਹੀਆਂ ਲਈ ਸੱਚ ਅਤੇ ਨਿਆਂ ਦੀ ਰਾਹ 'ਤੇ ਚੱਲਣ ਦੀ ਪ੍ਰੇਰਣਾ ਹੈ। ਉਨ੍ਹਾਂ ਕਿਹਾ ਕਿ ਇਹ ਫ਼ਿਲਮ ਕੇਵਲ ਇੱਕ ਸਿਨੇਮਾਈ ਪੇਸ਼ਕਸ਼ ਨਹੀਂ, ਸਗੋਂ ਇਤਿਹਾਸ ਦੇ ਉਸ ਇਤਿਹਾਸ ਨੂੰ ਰੂਬਰੂ ਕਰਵਾਉਣ ਦਾ ਯਤਨ ਹੈ, ਜਿਸ ਨੇ ਮਨੁੱਖੀ ਅਧਿਕਾਰਾਂ ਦੀ ਲੜਾਈ ਵਿੱਚ ਇੱਕ ਅਮਿੱਟ ਛਾਪ ਛੱਡੀ ਹੈ।
ਉਨ੍ਹਾਂ ਦਿੱਲੀ ਅਤੇ ਆਸ-ਪਾਸ ਦੀਆਂ ਸਮੂਹ ਸੰਗਤਾਂ, ਨੌਜਵਾਨਾਂ, ਬੁੱਧੀਜੀਵੀਆਂ ਅਤੇ ਮਨੁੱਖੀ ਅਧਿਕਾਰਾਂ ਪ੍ਰਤੀ ਸੰਵੇਦਨਸ਼ੀਲ ਹਰ ਵਿਅਕਤੀ ਨੂੰ ਇਸ ਵਿਸ਼ੇਸ਼ ਪ੍ਰਦਰਸ਼ਨ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਓ ਆਪਾਂ ਸਾਰੇ ਰਲ ਕੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਜੀ ਦੇ ਅਦੁੱਤੀ ਸਾਹਸ, ਕੁਰਬਾਨੀ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਕੀਤੇ ਮਹਾਨ ਸੰਘਰਸ਼ ਨੂੰ ਨਮਨ ਕਰੀਏ ਅਤੇ ਉਨ੍ਹਾਂ ਦੇ ਜੀਵਨ ਤੋਂ ਸੱਚ, ਨਿਆਂ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਪ੍ਰਾਪਤ ਕਰੀਏ।
- Download Babushahi App
-
-