ਭੁਪੇਸ਼ ਬਘੇਲ ਨੇ ਬੀਬੀ ਰਾਜਿੰਦਰ ਕੌਰ ਭੱਠਲ ਨਾਲ ਕੀਤੀ ਮੁਲਾਕਾਤ, ਡਾ. ਅਮਰ ਸਿੰਘ ਵੀ ਰਹੇ ਮੌਜੂਦ
ਚੰਡੀਗੜ੍ਹ, 9 July 2026- ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨਾਲ ਇੱਕ ਖ਼ਾਸ ਮੁਲਾਕਾਤ ਕੀਤੀ। ਇਸ ਉੱਚ-ਪੱਧਰੀ ਸਿਆਸੀ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਵਿਚਾਲੇ ਕਈ ਅਹਿਮ ਅਤੇ ਸੰਗਠਨਾਤਮਕ ਮੁੱਦਿਆਂ 'ਤੇ ਚਰਚਾ ਹੋਈ। ਇਸ ਖ਼ਾਸ ਮੌਕੇ 'ਤੇ ਉਨ੍ਹਾਂ ਦੇ ਨਾਲ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ (MP) ਡਾ. ਅਮਰ ਸਿੰਘ ਅਤੇ ਸੀਨੀਅਰ ਕਾਂਗਰਸੀ ਆਗੂ ਵਿਕਰਮ ਬਾਜਵਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਦੱਸ ਦਈਏ ਕਿ ਪੰਜਾਬ ਵਿੱਚ ਕਾਂਗਰਸ ਦੇ ਦੋ ਧੜੇ ਬਣ ਚੁੱਕੇ ਹਨ, ਜਿਸ ਦੇ ਚੱਲਦਿਆਂ ਪਾਰਟੀ ਦੇ ਵਿੱਚ ਸਭ ਕੁੱਝ ਪਹਿਲਾਂ ਦੀ ਤਰ੍ਹਾਂ ਠੀਕ ਠਾਕ ਕਰਵਾਉਣ ਲਈ ਭੂਵੇਸ਼ ਬਘੇਲ ਲਗਾਤਾਰ ਸੀਨੀਅਰ ਨੇਤਾਵਾਂ ਦੇ ਨਾਲ ਮੁਲਾਕਾਤ ਕਰ ਰਹੇ ਹਨ।
- Download Babushahi App
-
-