ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਜੀ ਦੇ ਜੀਵਨ 'ਤੇ ਅਧਾਰਿਤ ਫ਼ਿਲਮ "ਸਤਲੁਜ" ਦੀਆਂ ਸਕ੍ਰੀਨਿੰਗਾਂ ਦਾ ਐਲਾਨ; ਸੰਗਤਾਂ ਨੂੰ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ: ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ, 10 ਜੁਲਾਈ 2026- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੱਤੀ ਕਿ ਮਨੁੱਖੀ ਅਧਿਕਾਰਾਂ ਦੇ ਮਹਾਨ ਰਾਖੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਜੀ ਦੇ ਜੀਵਨ, ਸੰਘਰਸ਼ ਅਤੇ ਕੁਰਬਾਨੀ 'ਤੇ ਅਧਾਰਿਤ ਫ਼ਿਲਮ "ਸਤਲੁਜ" ਨੂੰ ਵਾਰਡ ਨੰਬਰ 7 ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਦੇ ਉਪਰਾਲੇ ਨਾਲ ਵੱਖ-ਵੱਖ ਗੁਰੂ ਘਰਾਂ ਵਿੱਚ ਵਿਖਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਫ਼ਿਲਮ ਦੀ ਪਹਿਲੀ ਸਕ੍ਰੀਨਿੰਗ 11 ਜੁਲਾਈ 2026 ਨੂੰ ਸ਼ਾਮ 7:30 ਵਜੇ ਗੁਰਦੁਆਰਾ ਦਸ਼ਮੇਸ਼ ਦਰਬਾਰ, ਬਲਾਕ-ਏ, ਸ਼ਾਸਤਰੀ ਨਗਰ ਵਿਖੇ ਹੋਵੇਗੀ। ਇਸ ਤੋਂ ਬਾਅਦ 15 ਜੁਲਾਈ 2026 ਨੂੰ ਸ਼ਾਮ 7:30 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਓਂਕਾਰ ਨਗਰ, ਤ੍ਰੀ ਨਗਰ ਅਤੇ 18 ਜੁਲਾਈ 2026 ਨੂੰ ਸ਼ਾਮ 6:00 ਵਜੇ ਗੁਰਦੁਆਰਾ ਰਾਮਗੜ੍ਹੀਆ ਸਭਾ, ਤ੍ਰੀ ਨਗਰ, ਗਣੇਸ਼ ਪੁਰਾ ਵਿਖੇ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਜਾਵੇਗਾ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸਮੂਹ ਸੰਗਤਾਂ ਨੂੰ ਇਨ੍ਹਾਂ ਸਕ੍ਰੀਨਿੰਗਾਂ ਵਿੱਚ ਪਰਿਵਾਰਾਂ ਸਮੇਤ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਫ਼ਿਲਮ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਜੀ ਵੱਲੋਂ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਲੜੇ ਗਏ ਇਤਿਹਾਸਕ ਸੰਘਰਸ਼, ਸੱਚ ਪ੍ਰਤੀ ਉਨ੍ਹਾਂ ਦੀ ਅਡੋਲ ਵਚਨਬੱਧਤਾ ਅਤੇ ਉਨ੍ਹਾਂ ਦੀ ਅਦੁੱਤੀ ਸ਼ਹਾਦਤ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਮਾਧਿਅਮ ਹੈ।
ਉਨ੍ਹਾਂ ਕਿਹਾ ਕਿ ਆਓ, ਅਸੀਂ ਸਭ ਮਿਲ ਕੇ ਇਸ ਮਹਾਨ ਸ਼ਹੀਦ ਦੀ ਲਾਸਾਨੀ ਕੁਰਬਾਨੀ ਨੂੰ ਨਮਨ ਕਰੀਏ ਅਤੇ ਉਨ੍ਹਾਂ ਦੇ ਸੱਚ, ਨਿਆਂ ਅਤੇ ਮਨੁੱਖੀ ਅਧਿਕਾਰਾਂ ਲਈ ਦਿੱਤੇ ਸੰਦੇਸ਼ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਈਏ।
- Download Babushahi App
-
-