ਨਬਾਰਡ 29-30 ਅਧੀਨ ਅਧੂਰੀਆਂ ਆਈਆਂ ਗ੍ਰਾਂਟਾਂ ਨੇ ਪੜ੍ਹਨੇ ਪਾਏ ਅਧਿਆਪਕ - ਗੌਰਮਿੰਟ ਟੀਚਰਜ਼ ਯੂਨੀਅਨ
ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਅਧਿਆਪਕ ਸਭ ਤੋਂ ਵੱਧ ਹੋਏ ਮਾਨਸਿਕ ਤੌਰ ਤੇ ਪਰੇਸ਼ਾਨ - ਜਸਵਿੰਦਰ ਸਿੰਘ ਸਮਾਣਾ
ਸਿੱਖਿਆ ਮੰਤਰੀ ਆਪਣੇ ਸਿੱਖਿਆ ਵਿਭਾਗ ਨੂੰ ਭੁੱਲੇ - ਪਰਮਜੀਤ ਸਿੰਘ ਪਟਿਆਲਾ
ਗੁਰਪ੍ਰੀਤ ਸਿੰਘ ਜਖਵਾਲੀ
ਪਟਿਆਲਾ 12 ਜੁਲਾਈ 2026:-
ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਕ੍ਰਾਂਤੀ ਦਾ ਨਾਅਰਾ ਦੇ ਕੇ ਅੱਜ ਤੋਂ ਸਾਢੇ ਚਾਰ ਸਾਲ ਪਹਿਲਾਂ ਪੰਜਾਬ ਅੰਦਰ ਬਣੀ ਸੀ । ਉਦੋਂ ਤੋਂ ਹੀ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਸਕੂਲ ਆਫ ਹੈਪੀਨਸ,ਸਕੂਲ ਆਫ ਐਮੀਨਸ ਬਣਾਉਣ ਦਾ ਵੱਡੇ ਪੱਧਰ ਤੇ ਐਲਾਨ ਕੀਤਾ ਸੀ। ਹੁਣ ਪੰਜਾਬ ਸਰਕਾਰ ਆਪਣੇ ਕੀਤੇ ਹੋਏ ਐਲਾਨਾਂ ਤੋਂ ਸਾਫ ਭੱਜਦੀ ਨਜ਼ਰ ਆ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ, ਸਕੱਤਰ ਪਰਮਜੀਤ ਸਿੰਘ ਪਟਿਆਲਾ ਨੇ ਦੱਸਿਆ ਕਿ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਸਕੂਲਾਂ ਨੂੰ ਬੇਹਤਰ ਬਣਾਉਣ ਲਈ ਸਰਕਾਰ ਵੱਲੋਂ ਵੱਡੇ ਪੱਧਰ ਤੇ ਐਲਾਨ ਕੀਤੇ ਗਏ ਸਨ। ਪਰ ਕੋਈ ਵੀ ਐਲਾਨ ਹੁਣ ਤੱਕ ਪੂਰਾ ਨਹੀਂ ਹੋ ਸਕਿਆ। ਸਕੂਲਾਂ ਦੇ ਹਾਲਾਤ ਬਦ ਤੋਂ ਬਦਰ ਬਣੇ ਹੋਏ ਹਨ। ਉਹਨਾਂ ਕਿਹਾ ਕਿ ਸਕੂਲ ਆਫ ਹੈਪੀਨੈਸ ਸਕੂਲ,ਆਫ ਐਮੀਨੈਂਸ ਨੂੰ ਨਬਾਰਡ 29- 30 ਅਧੀਨ ਗਰਾਂਟਾਂ ਰਾਹੀਂ ਸਕੂਲਾਂ ਨੂੰ ਬੇਹਤਰ ਬਣਾਉਣ ਲਈ ਐਲਾਨ ਕੀਤਾ ਗਿਆ ਸੀ ਪਰ ਨਬਾਰਡ 29- 30 ਦੇ ਅਧੀਨ ਸਕੂਲਾਂ ਨੂੰ ਅਧੂਰੀਆਂ ਗਰਾਂਟਾਂ ਆਉਣ ਕਰਕੇ ਸਕੂਲ ਇੰਚਾਰਜ ਤੇ ਅਧਿਆਪਕ ਵੱਡੇ ਪੱਧਰ ਤੇ ਪਰੇਸ਼ਾਨ ਹਨ ।ਉਹਨਾਂ ਕਿਹਾ ਕਿ ਦੁਕਾਨਦਾਰਾਂ ਅਧਿਆਪਕਾਂ ਦੇ ਸਕੂਲਾਂ ਵਿੱਚ ਪੈਸੈ ਲੈਣ ਲਈ ਗੇੜੇ ਮਾਰ ਰਹੇ ਹਨ । ਬਹੁਤੇ ਦੁਕਾਨਦਾਰ ਤਾਂ ਅਧਿਆਪਕਾਂ ਨੂੰ ਰਸਤੇ ਵਿੱਚ ਹੀ ਆਪਣੇ ਪੈਸਿਆਂ ਦੀ ਮੰਗ ਕਰ ਰਹੇ ਹਨ। ਅਧੂਰੀਆਂ ਬਿਲਡਿੰਗਾਂ ਹੋਣ ਕਰਕੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਸੱਟ ਫੇਟ ਲੱਗਣ ਦੀ ਦਿੱਕਤ ਵੀ ਸਤਾ ਰਹੀ ਹੈ। ਆਗੂਆਂ ਨੇ ਕਿਹਾ ਕਿ ਇਸ ਆਮ ਆਦਮੀ ਪਾਰਟੀ ਦੀ ਬਣੀ ਸਰਕਾਰ ਵਿੱਚ ਅਧਿਆਪਕ ਸਭ ਤੋਂ ਵੱਧ ਮਾਨਸਿਕ ਤੌਰ ਤੇ ਪਰੇਸ਼ਾਨੀ ਦਾ ਸ਼ਿਕਾਰ ਹੋਏ ਹਨ। ਉਹਨਾਂ ਕਿਹਾ ਕਿ ਅਧਿਆਪਕਾਂ ਦੀ ਬੇਹਤਰੀ ਲਈ ਹੁਣ ਤੱਕ ਕੋਈ ਵੀ ਕਦਮ ਪੰਜਾਬ ਸਰਕਾਰ ਜਾਂ ਸਿੱਖਿਆ ਵਿਭਾਗ ਨੇ ਨਹੀਂ ਚੁੱਕਿਆ।ਥੋਕ ਵਿੱਚ ਲੱਗੀਆਂ ਗੈਰ ਵਿੱਦਿਅਕ ਡਿਊਟੀਆਂ ਨੇ ਅਧਿਆਪਕਾਂ ਦਾ ਲੱਕ ਤੋੜ ਦਿੱਤਾ ਹੈ। ਸਕੂਲਾਂ ਅੰਦਰ ਗੈਰ ਵਿੱਦਿਅਕ ਡਿਊਟੀਆਂ ਤੇ ਅਧਿਆਪਕ ਹੋਣ ਕਰਕੇ ਹਾਜ਼ਰੀ ਨਾ ਮਾਤਰ ਹੈ। ਵਿਦਿਆਰਥੀ ਆਪਣੇ ਅਧਿਆਪਕਾਂ ਨੂੰ ਲੱਭਦੇ ਫਿਰਦੇ ਹਨ। ਉਹਨਾਂ ਕਿਹਾ ਕਿ ਇਸ ਤੋਂ ਮਾੜੇ ਹਾਲਾਤ ਕੀ ਹੋਣਗੇ ਕਿ ਸਕੂਲਾਂ ਦੀਆਂ ਬਿਲਡਿੰਗਾਂ , ਬਾਥਰੂਮ ਰਸੋਈਆਂ ਅਜੇ ਤੱਕ ਵੀ ਅਧੂਰੀਆਂ ਪਈਆਂ ਹਨ। ਆਗੂਆਂ ਨੇ ਕਿਹਾ ਕਿ ਜੇਕਰ ਛੇਤੀ ਤੋਂ ਛੇਤੀ ਨਬਾਰਡ 29 - 30 ਅਧੀਨ ਸਾਰੀਆਂ ਗਰਾਂਟਾਂ ਨੂੰ ਸਰਕਾਰ ਛੇਤੀ ਤੋਂ ਛੇਤੀ ਨਹੀਂ ਦਿੰਦੀ ਤਾਂ ਇਹ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਝੂਠੀਆਂ ਇਸ਼ਤਿਹਾਰਬਾਜ਼ੀ ਦੀਆਂ ਪੋਲਾ ਨੂੰ ਲੋਕਾਂ ਵਿੱਚ ਜਨਤਕ ਕੀਤਾ ਜਾਵੇਗਾ।ਇਸ ਸਮੇਂ ਕਮਲ ਨੈਨ, ਦੀਦਾਰ ਸਿੰਘ ਪਟਿਆਲਾ, ਹਿੰਮਤ ਸਿੰਘ ਖੋਖ, ਜਗਪ੍ਰੀਤ ਸਿੰਘ ਭਾਟੀਆ, ਹਰਪ੍ਰੀਤ ਸਿੰਘ ਉੱਪਲ, ਹਰਦੀਪ ਸਿੰਘ ਪਟਿਆਲਾ,ਵਿਕਾਸ ਸਹਿਗਲ, ਜਸਵਿੰਦਰ ਪਾਲ ਸ਼ਰਮਾ ਨਾਭਾ, ਗੁਰਪ੍ਰੀਤ ਸਿੰਘ ਸਿੱਧੂ , ਗੁਰਵਿੰਦਰ ਸਿੰਘ ਖੰਗੂੜਾ, ਜੁਗਪਰਗਟ ਸਿੰਘ,ਹਰਵਿੰਦਰ ਸਿੰਘ ਖੱਟੜਾ , ਰਜਿੰਦਰ ਜਵੰਦਾ, ਮਨਦੀਪ ਕਾਲੇਕੇ, ਗੁਰਵਿੰਦਰ ਸਿੰਘ ਜਨਹੇੜੀਆਂ, ਨਿਰਭੈ ਸਿੰਘ ਘਨੋਰ, ਟਹਿਬੀਰ ਸਿੰਘ, ਸਪਿੰਦਰਜੀਤ ਸ਼ਰਮਾ ਧਨੇਠਾ, ਰਾਜਿੰਦਰ ਸਿੰਘ ਰਾਜਪੁਰਾ, ਡਾ. ਬਲਜਿੰਦਰ ਸਿੰਘ ਪਠੋਣੀਆ, ਬੱਬਣ ਭਾਦਸੋਂ, ਸ਼ਿਵਪ੍ਰੀਤ ਸਿੰਘ ਪਟਿਆਲਾ ਸਾਥੀ ਹਾਜ਼ਰ ਰਹੇ।
- Download Babushahi App
-
-