ਪੰਜਾਬ ਕਾਂਗਰਸ 'ਚ ਬਦਲਾਅ ਦੀਆਂ ਖ਼ਬਰਾਂ ਵਿਚਾਲੇ ਭੁਵੇਸ਼ ਬਘੇਲ ਦਾ ਵੱਡਾ ਬਿਆਨ, ਕਿਹਾ...
ਪੰਜਾਬ ਕਾਂਗਰਸ 'ਚ ਫਿਲਹਾਲ ਕੋਈ ਬਦਲਾਅ ਨਹੀਂ: ਕੇ.ਸੀ. ਵੇਨੁਗੋਪਾਲ ਨਾਲ ਮੀਟਿੰਗ ਤੋਂ ਬਾਅਦ ਇੰਚਾਰਜ ਭੁਪੇਸ਼ ਬਘੇਲ ਦਾ ਵੱਡਾ ਬਿਆਨ
Babushahi Network
ਨਵੀਂ ਦਿੱਲੀ/ਚੰਡੀਗੜ੍ਹ, 15 ਜੁਲਾਈ 2026- ਪੰਜਾਬ ਕਾਂਗਰਸ ਅੰਦਰ ਬਦਲਾਅ ਅਤੇ ਲੀਡਰਸ਼ਿਪ ਨੂੰ ਲੈ ਕੇ ਚੱਲ ਰਹੀਆਂ ਤਮਾਮ ਅਟਕਲਾਂ 'ਤੇ ਅੱਜ ਪੂਰੀ ਤਰ੍ਹਾਂ ਵਿਰਾਮ ਲੱਗ ਗਿਆ ਹੈ। ਦਿੱਲੀ ਵਿਖੇ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਕੇ.ਸੀ. ਵੇਨੁਗੋਪਾਲ ਨਾਲ ਇੱਕ ਅਹਿਮ ਮੀਟਿੰਗ ਕਰਨ ਤੋਂ ਬਾਅਦ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਸਥਿਤੀ ਬਿਲਕੁਲ ਸਪੱਸ਼ਟ ਕਰ ਦਿੱਤੀ ਹੈ।
ਬਘੇਲ ਨੇ ਸਾਫ਼ ਸ਼ਬਦਾਂ ਵਿੱਚ ਆਖਿਆ ਹੈ ਕਿ ਪੰਜਾਬ ਕਾਂਗਰਸ ਦੇ ਢਾਂਚੇ ਵਿੱਚ ਫਿਲਹਾਲ ਕਿਸੇ ਵੀ ਤਰ੍ਹਾਂ ਦਾ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਦੇ ਇੰਚਾਰਜ ਨੇ ਆਪਣੇ ਪੁਰਾਣੇ ਸਟੈਂਡ ਨੂੰ ਮੁੜ ਦੁਹਰਾਇਆ।
ਉਨ੍ਹਾਂ ਸਖ਼ਤ ਲਹਿਜੇ ਵਿੱਚ ਕਿਹਾ, "ਕਾਂਗਰਸ ਵਰਗੀ ਵੱਡੀ ਅਤੇ ਇਤਿਹਾਸਕ ਪਾਰਟੀ ਵਿੱਚ ਫੇਰਬਦਲ ਕਰਨਾ ਕੋਈ ਗੁੱਡੇ-ਗੁੱਡੀਆਂ ਦਾ ਖੇਲ ਨਹੀਂ ਹੈ। ਸੰਗਠਨ ਦੇ ਫੈਸਲੇ ਬਹੁਤ ਸੋਚ-ਸਮਝ ਕੇ ਅਤੇ ਲੰਮੀ ਪ੍ਰਕਿਰਿਆ ਤੋਂ ਬਾਅਦ ਲਏ ਜਾਂਦੇ ਹਨ।" ਭੁਪੇਸ਼ ਬਘੇਲ ਨੇ ਇਹ ਵੀ ਸਪੱਸ਼ਟ ਕੀਤਾ ਕਿ ਕਾਂਗਰਸ ਹਾਈਕਮਾਂਡ ਵੱਲੋਂ ਪਹਿਲਾਂ ਲਏ ਗਏ ਫੈਸਲਿਆਂ ਵਿੱਚ ਹੁਣ ਕੋਈ ਬਦਲਾਅ ਨਹੀਂ ਹੋਵੇਗਾ ਅਤੇ ਮੌਜੂਦਾ ਲੀਡਰਸ਼ਿਪ ਹੀ ਪਾਰਟੀ ਨੂੰ ਅੱਗੇ ਲੈ ਕੇ ਜਾਵੇਗੀ।
- Download Babushahi App
-
-