ਭਾਜਪਾ ਆਗੂ ਦੀ ਵਾਇਰਲ ਵੀਡੀਓ 'ਤੇ ਭੜਕੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ
ਕਿਹਾ ਇਸਤੋਂ ਇੱਕ ਆਗੂ ਦੀ ਨਹੀਂ ਬਲਕਿ ਸਮੁੱਚੀ ਭਾਜਪਾ ਦੀ ਸੋਚ ਹੁੰਦੀ ਹੈ ਉਜਾਗਰ
ਰੋਹਿਤ ਗੁਪਤਾ, ਗੁਰਦਾਸਪੁਰ
ਭਾਰਤੀ ਜਨਤਾ ਪਾਰਟੀ ਦੀ ਸੂਬਾ ਸਕੱਤਰ ਅਤੇ ਦੀਨਾਨਗਰ ਹਲਕੇ ਦੀ ਇੰਚਾਰਜ ਰੇਣੁ ਕਸ਼ਯਪ ਦੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ, ਜਿਸ ਵਿੱਚ ਐਸ.ਆਈ.ਆਰ. ਕਰਵਾ ਕੇ ਅਤੇ ਵੋਟਾਂ ਕਟਵਾ ਕੇ ਐਮ.ਐਲ.ਏ. ਬਣਾਉਣ ਦੀ ਗੱਲ ਕੀਤੀ ਗਈ ਹੈ। ਨੇ ਸੂਬੇ ਵਿੱਚ ਸਿਆਸੀ ਹਲਚਲ ਪੈਦਾ ਕਰ ਦਿੱਤੀ ਹੈ।
ਇਸ ਮਾਮਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਇਹ ਮਾਨਸਿਕਤਾ ਸਿਰਫ਼ ਇੱਕ ਵਿਅਕਤੀ ਦੀ ਨਹੀਂ, ਸਗੋਂ ਕੇਂਦਰ ਦੀ ਭਾਜਪਾ ਸਰਕਾਰ ਦੀ ਸੋਚ ਦਾ ਪ੍ਰਤੀਬਿੰਬ ਹੈ। ਦੀਨਾਨਗਰ ਤੋਂ ਅਰੁਣਾ ਚੌਧਰੀ ਦੇ ਹਲਕੇ ਨਾਲ ਸਬੰਧਿਤ ਹੋਣ ਕਾਰਨ ਇਸ ਮਾਮਲੇ ਦੀ ਚੋਣ ਕਮਿਸ਼ਨ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ।
ਇਹ ਇੱਕ ਬਹੁਤ ਹੀ ਗੰਭੀਰ ਮਾਮਲਾ ਹੈ ਅਤੇ ਇਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ।ਉਨ੍ਹਾਂ ਨੇ ਜ਼ਿਲ੍ਹੇ ਦੇ ਡੀ.ਸੀ. ਅਤੇ ਐਸ.ਡੀ.ਐਮ. ਸਾਹਿਬਾਨ ਨੂੰ ਇਸ ਦਾ ਨੋਟਿਸ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਵੋਟਰਾਂ ਨਾਲ ਕੋਈ ਧੱਕਾ ਹੋਇਆ ਹੈ ਜਾਂ ਵੋਟਾਂ ਗਲਤ ਬਣਾਈਆਂ ਗਈਆਂ ਹਨ।ਤਾਂ ਉਸ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਲੋਕਤੰਤਰ ਵਿੱਚ ਅਜਿਹੀਆਂ ਗਤੀਵਿਧੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਅਤੇ ਇਸ ਮਾਮਲੇ 'ਤੇ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।
- Download Babushahi App
-
-