ਵਿਧਾਇਕ ਕੋਹਲੀ ਨੇ 4 ਕਰੋੜ 58 ਲੱਖ ਦੀ ਲਾਗਤ ਨਾਲ ਸੜਕ ਦਾ ਕੀਤਾ ਉਦਘਾਟਨ
ਪਟਿਆਲਾ, 15 ਜੁਲਾਈ 2026- ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਦੇ ਉਪਰਾਲੇ ਤਹਿਤ ਅੱਜ ਇਥੇ ਨਾਭਾ ਰੋਡ ਭਾਖੜਾ ਤੋਂ ਲੈ ਕੇ ਥਾਪਰ ਕਾਲਜ ਤੱਕ ਸੜਕ ਬਣਾਉਣ ਦੇ ਕਾਰਜ ਦਾ ਉਦਘਾਟਨ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕੀਤਾ। ਇਸ ਸੜਕ ਦੀ ਲਾਗਤ 4 ਕਰੋੜ 58 ਲੱਖ ਰੁਪਏ ਹੈ।
ਇਸ ਦੌਰਾਨ ਐਕਸੀਅਨ ਹਰਪ੍ਰੀਤ ਸਿੰਘ, ਕੌਂਸਲਰ ਸੋਨੀਆ ਦਾਸ, ਵਾਰਡ 59 ਦੇ ਇੰਚਾਰਜ ਘੁੰਮਣ ਸਿੰਘ ਫੌਜੀ ਅਤੇ ਵਾਰਡ 60 ਇੰਚਾਰਜ ਰੁਪਿੰਦਰ ਸਿੰਘ ਕੋਚ ਹਾਜਰ ਸਨ।
ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਸ਼ਹਿਰ ਅਤੇ ਪਿੰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਵਿਕਾਸ ਪ੍ਰੋਜੈਕਟ ਜੰਗੀ ਪੱਧਰ 'ਤੇ ਚੱਲ ਰਹੇ ਹਨ।
ਵਿਧਾਇਕ ਕੋਹਲੀ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਨਾ ਸਿਰਫ਼ ਪਟਿਆਲਾ ਵਾਸੀਆਂ ਨੂੰ ਬਲਕਿ ਇਹ ਸੜਕ ਲੁਧਿਆਣਾ, ਮਲੇਰਕੋਟਲਾ, ਨਾਭਾ ਸਮੇਤ ਹੋਰ ਕਈ ਵੱਡੇ ਸ਼ਹਿਰਾਂ ਤੋਂ ਆਉਣ ਵਾਲੇ ਲੋਕਾਂ ਲਈ ਵਰਦਾਨ ਸਾਬਤ ਹੁੰਦੀ ਹੈ। ਇਸ ਲਈ ਇਹ ਸੜਕ ਤੋਂ ਰੋਜ਼ਾਨਾ ਹਜ਼ਾਰਾਂ ਲੋਕ ਆਵਾਜਾਈ ਕਰਦੇ ਹਨ।
ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹਰ ਵਾਰਡ ਵਿੱਚ ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੀ ਇਹ ਰਫ਼ਤਾਰ ਲਗਾਤਾਰ ਜਾਰੀ ਰਹੇਗੀ।
ਇਸ ਮੌਕੇ ਅਧਿਕਾਰੀਆਂ ਨੇ ਵਿਧਾਇਕ ਨੂੰ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਸਮੇਂ ਸਿਰ ਮੁਕੰਮਲ ਹੋਣ ਨੂੰ ਯਕੀਨੀ ਬਣਾਇਆ ਜਾਵੇਗਾ, ਤਾਂ ਜੋ ਲੋਕਾਂ ਨੂੰ ਇਨ੍ਹਾਂ ਪ੍ਰੋਜੈਕਟਾਂ ਦਾ ਪੂਰਾ ਲਾਭ ਮਿਲ ਸਕੇ।
- Download Babushahi App
-
-