ਧਾਰੀਵਾਲ ਪੁਲਿਸ ਨੇ ਭਾਰੀ ਮਾਤਰਾ ਵਿੱਚ ਹੈਰੋਇਨ ਕੀਤੀ ਬਰਾਮਦ
ਦੋ ਵੱਖ ਵੱਖ ਮਾਮਲਿਆਂ ਵਿੱਚ ਦੋ ਨੂੰ ਕੀਤਾ ਗਿਰਫਤਾਰ
ਰੋਹਿਤ ਗੁਪਤਾ, ਗੁਰਦਾਸਪੁਰ
ਯੁੱਧ ਨਸ਼ਾ ਵਿਰੁੱਧ ਮੁਹਿੰਮ ਤਹਿਤ ਧਾਰੀਵਾਲ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਵੱਡੀ ਮਾਤਰਾ ਵਿੱਚ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ । ਇਹਨਾਂ ਵਿੱਚੋਂ ਇੱਕ ਨੌਜਵਾਨ ਕੋਲੋਂ 268 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਡੀਐਸਪੀ ਕੁਲਵੰਤ ਸਿੰਘ ਮਾਨ ਨੇ ਧਾਰੀਵਾਲ ਪੁਲਿਸ ਸਟੇਸ਼ਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਦਿਲਬਾਗ ਸਿੰਘ ਲੱਕੀ ਪਿੰਡ ਪੂਰੋਵਾਲ ਜੱਟਾਂ ਦੇ ਨੂੰ 268 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਜਿਸ ਦੇ ਤਹਿਤ ਇੱਕ ਹੋਰ ਨੌਜਵਾਨ ਨਸ਼ੇ ਸਮੇਤ ਗ੍ਰਿਫਤਾਰ ਕੀਤਾ ਗਿਆ ਜਿਨਾਂ ਦੇ ਖਿਲਾਫ ਮਾਮਲਾ ਦੇ ਵਿੱਚ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਡੀਐਸਪੀ ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਜੇਕਰ ਸਬ ਡਿਵੀਜ਼ਨ ਦੀ ਗੱਲ ਕਰੀਏ ਤਾਂ ਅਪਰੇਸ਼ਨ ਪਰਹਾਰ ਤਿੰਨ ਤਹਿਤ 150 ਦੇ ਕਰੀਬ ਮਾਮਲੇ ਦਰਜ ਕੀਤੇ ਗਏ ਹਨ ਅਤੇ 180 ਦੇ ਕਰੀਬ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਉਹਨਾਂ ਨੇ ਆਖਿਆ ਕਿ ਜੋ ਲੋਕ ਨੌਜਵਾਨ ਨਸ਼ਾ ਕਰਦੇ ਹਨ ਉਹਨਾਂ ਦਾ ਅਸੀਂ ਇਲਾਜ ਵੀ ਕਰਵਾ ਰਹੇ ਹਾਂ।
- Download Babushahi App
-
-