ਬਰਨਾਲਾ ਲਾਠੀਚਾਰਜ ਖ਼ਿਲਾਫ਼ ਸਫਾਈ ਸੇਵਕਾਂ ਦਾ ਵੱਡਾ ਐਲਾਨ- ਪ੍ਰਧਾਨ ਅਰੁਣ ਗਿੱਲ
23 ਜੁਲਾਈ ਨੂੰ ਪੰਜਾਬ ਭਰ ਵਿੱਚ ਰੋਸ਼ ਪ੍ਰਦਰਸ਼ਨ, ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਸੌਂਪਿਆ ਜਾਵੇਗਾ ਮੰਗ ਪੱਤਰ
ਦੀਪਕ ਜੈਨ
ਜਗਰਾਉਂ, 22 ਜੁਲਾਈ 2026- ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਬਰਨਾਲਾ ਵਿਖੇ ਸਫਾਈ ਸੇਵਕਾਂ ਉੱਪਰ ਕੀਤੇ ਗਏ ਕਥਿਤ ਪੁਲਿਸ ਲਾਠੀਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਸਮੇਤ ਹੋਰ ਲੋਕਲ ਪ੍ਰਧਾਨਾਂ ਦੀਆਂ ਗਿਰਫ਼ਤਾਰੀਆਂ ਖ਼ਿਲਾਫ਼ ਪੰਜਾਬ ਭਰ ਦੇ ਮਿਉਂਸਪਲ ਕਾਮਿਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਨੇ ਐਲਾਨ ਕੀਤਾ ਹੈ ਕਿ 23 ਜੁਲਾਈ 2026 ਨੂੰ ਪੂਰੇ ਪੰਜਾਬ ਵਿੱਚ ਪੰਜਾਬ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਰੋਸ਼ ਪ੍ਰਦਰਸ਼ਨ ਕੀਤੇ ਜਾਣਗੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ ਜਾਵੇਗਾ ਅਤੇ ਮਾਨਯੋਗ ਐਸ.ਡੀ.ਐਮ. ਅਤੇ ਪੁਲਿਸ ਕਪਤਾਨ ਰਾਹੀਂ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਿਆ ਜਾਵੇਗਾ। ਯੂਨੀਅਨ ਆਗੂਆਂ ਨੇ ਕਿਹਾ ਕਿ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਸਫਾਈ ਸੇਵਕਾਂ 'ਤੇ ਲਾਠੀਆਂ ਵਰਸਾਉਣਾ ਅਤੇ ਆਗੂਆਂ ਨੂੰ ਗਿਰਫ਼ਤਾਰ ਕਰਨਾ ਲੋਕਤੰਤਰੀ ਹੱਕਾਂ 'ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਦਮਨਕਾਰੀ ਨੀਤੀ ਨਾ ਛੱਡੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਅਤੇ ਵਿਆਪਕ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਇਸ ਮੌਕੇ ਇਨਕਲਾਬੀ ਕੇਂਦਰ ਪੰਜਾਬ ਦੇ ਸਕੱਤਰ ਕੰਵਲਜੀਤ ਸਿੰਘ ਖੰਨਾ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਮਾਣੂੰਕੇ, ਜ਼ਿਲ੍ਹਾ ਸਕੱਤਰ ਅਵਤਾਰ ਸਿੰਘ ਗਗੜਾ, ਹੁਕਮ ਰਾਜ ਦੇਹੜਕਾ, ਜਗਦੀਸ਼ ਸਿੰਘ ਕਾਉਂਕੇ, ਅਸ਼ੋਕ ਭੰਡਾਰੀ, ਬਲਵਿੰਦਰ ਸਿੰਘ ਪਟਵਾਰੀ, ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਸੂਬਾ ਪ੍ਰੈਸ ਸਕੱਤਰ ਕੁਲਵੰਤ ਸਿੰਘ ਸਹੋਤਾ, ਸਫਾਈ ਸੇਵਕ ਯੂਨੀਅਨ ਦੇ ਸਰਪ੍ਰਸਤ ਪ੍ਰਦੀਪ ਕੁਮਾਰ, ਸਕੱਤਰ ਰਜਿੰਦਰ ਕੁਮਾਰ, ਵਾਇਸ ਪ੍ਰਧਾਨ ਸਨੀ ਸੁੰਦਰ, ਸੁਰਜੀਤ ਸਿੰਘ ਭਾਗਾ, ਸੰਦੀਪ ਕੁਮਾਰ, ਭੂਸ਼ਨ ਗਿੱਲ, ਬਿਕਰਮ ਗਿੱਲ, ਸੁਖਵਿੰਦਰ ਸਿੰਘ ਖੋਸਲਾ, ਸੀਵਰ ਮੈਨ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ, ਵਾਇਸ ਪ੍ਰਧਾਨ ਬਲਵਿੰਦਰ ਕਲਿਆਣ, ਡਿੰਪਲ ਕੁਮਾਰ, ਹਾਕਮ ਸਿੰਘ, ਪੰਪ ਓਪਰੇਟਰ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ, ਸ਼ਹਿਰੀ ਪ੍ਰਧਾਨ ਲਖਵੀਰ ਸਿੰਘ ਅਤੇ ਸਮੂਹ ਮਿਉਂਸਪਲ ਕਾਮਿਆਂ ਨੇ ਸ਼ਮੂਲੀਅਤ ਕੀਤੀ।
- Download Babushahi App
-
-