ਵੱਡੀ ਖ਼ਬਰ: ਰਵਨੀਤ ਬਿੱਟੂ ਨੇ ਕੇਂਦਰੀ ਰਾਜ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ!
ਚੰਡੀਗੜ੍ਹ, 24 ਜੁਲਾਈ 2026-ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਦੀ ਸਲਾਹ 'ਤੇ ਕੇਂਦਰੀ ਮੰਤਰੀ ਮੰਡਲ ਤੋਂ ਬਿੱਟੂ ਦਾ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਮਨਜ਼ੂਰ ਵੀ ਕਰ ਲਿਆ ਹੈ।
ਜਾਣਕਾਰੀ ਅਨੁਸਾਰ, ਰਵਨੀਤ ਸਿੰਘ ਬਿੱਟੂ ਨੇ ਆਪਣਾ ਅਸਤੀਫ਼ਾ ਪ੍ਰਧਾਨ ਮੰਤਰੀ ਨੂੰ ਸੌਂਪਿਆ ਸੀ, ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਇਸ ਨੂੰ ਪ੍ਰਵਾਨ ਕਰਦਿਆਂ ਅਗਲੇਰੀ ਕਾਰਵਾਈ ਲਈ ਰਾਸ਼ਟਰਪਤੀ ਕੋਲ ਭੇਜ ਦਿੱਤਾ ਸੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਦੀ ਸਲਾਹ ਨੂੰ ਪ੍ਰਵਾਨ ਕਰਦਿਆਂ ਮੰਤਰੀ ਪਰਿਸ਼ਦ ਤੋਂ ਉਨ੍ਹਾਂ ਦਾ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਪ੍ਰਵਾਨ ਕਰ ਲਿਆ ਹੈ।
- Download Babushahi App
-
-