ਰਮਨ ਬਹਿਲ ਨੇ ਪਿੰਡ ਗੁਣੀਆ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ
ਰੋਹਿਤ ਗੁਪਤਾ
ਗੁਰਦਾਸਪੁਰ, 25 ਜੁਲਾਈ 2026- ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਨੇ ਪਿੰਡ ਗੁਣੀਆ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ। ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕੀਤਾ ਜਾਵੇਗਾ।
ਇਸ ਦੌਰਾਨ ਰਮਨ ਬਹਿਲ ਨੇ ਲੋੜਵੰਦ ਅਤੇ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਤਕਸੀਮ ਕਰਦਿਆਂ ਕਿਹਾ ਕਿ ਸਮਾਜ ਦੇ ਹਰ ਲੋੜਵੰਦ ਤੱਕ ਮਦਦ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਨੂੰ ਸਮਰਪਿਤ ਹੈ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਲੋਕ ਮਿਲਣੀਆਂ ਦਾ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ਤੇ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ ਅਤੇ ਹਰ ਨਾਗਰਿਕ ਨੂੰ ਪੂਰਾ ਸਨਮਾਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਵਿਚਾਰ, ਸੁਝਾਅ ਅਤੇ ਇਲਾਕੇ ਨਾਲ ਸੰਬੰਧਿਤ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ।
- Download Babushahi App
-
-