ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਚੋਹਲਾ ਸਾਹਿਬ ਵਿਖੇ ਸੰਗਤਾਂ ਵੱਲੋਂ ਭਰਵਾਂ ਸਵਾਗਤ
ਗੁਰੂ ਸਾਹਿਬਾਨ ਦੇ ਦਰਸਾਏ ਮੀਰੀ-ਪੀਰੀ ਦੇ ਸਿਧਾਂਤਾਂ 'ਤੇ ਚੱਲਣ ਦਾ ਦਿੱਤਾ ਸੱਦਾ
ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਤੇ ਸਰਪੰਚ ਬਿੱਲਾ ਸ਼ੇਰੋਂ ਵਲੋਂ ਵੱਡੇ ਕਾਫਲੇ ਨਾਲ ਲਵਾਈ ਹਾਜ਼ਰੀ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,27 ਜੁਲਾਈ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਪੁੱਜਣ 'ਤੇ ਨਗਰ ਦੀਆਂ ਸਮੂਹ ਸੰਗਤਾਂ ਵੱਲੋਂ ਇਸ ਦਾ ਭਰਵਾਂ ਅਤੇ ਨਿੱਘਾ ਸਵਾਗਤ ਕੀਤਾ ਗਿਆ।ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਮਾਰਚ ਦਾ ਸਵਾਗਤ ਕਰਦਿਆਂ ਗੁਰੂ ਘਰ ਪ੍ਰਤੀ ਆਪਣੀ ਅਟੁੱਟ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸੰਬੋਧਨ ਕੀਤਾ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਉਦੇਸ਼ ਸੰਗਤਾਂ ਨੂੰ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਮਹਾਨ ਸਿਧਾਂਤ ਨਾਲ ਜੋੜਨਾ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ,ਗੁਰਮਤਿ ਅਤੇ ਪੰਥਕ ਪਰੰਪਰਾਵਾਂ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਹਰ ਸਿੱਖ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਦਿਆਂ ਪੰਥ ਦੀ ਚੜ੍ਹਦੀ ਕਲਾ ਲਈ ਯੋਗਦਾਨ ਪਾਉਣਾ ਚਾਹੀਦਾ ਹੈ।ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸਿੱਖੀ ਸਰੂਪ,ਗੁਰਬਾਣੀ ਅਤੇ ਗੁਰੂ ਘਰ ਨਾਲ ਹੋਰ ਮਜ਼ਬੂਤੀ ਨਾਲ ਜੁੜਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਸਿੱਖ ਕੌਮ ਦੀ ਏਕਤਾ,ਅਨੁਸ਼ਾਸਨ ਅਤੇ ਗੁਰੂ ਘਰ ਨਾਲ ਸਮਰਪਣ ਦਾ ਪ੍ਰਤੀਕ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਹੈ।ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਅੰਗ ਬਣਾਉਣ ਅਤੇ ਪੰਥਕ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ।
ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਮਾਰਚ ਦਾ ਉਤਸ਼ਾਹ ਨਾਲ ਸਵਾਗਤ ਕੀਤਾ।ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਮਾਹੌਲ ਬਣਿਆ ਰਿਹਾ ਅਤੇ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਦਿਆਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।ਇਸ ਤੋਂ ਉਪਰੰਤ ਮੀਰੀ ਪੀਰੀ ਖਾਲਸਾ ਮਾਰਚ ਅਗਲੇ ਪੜਾਅ ਲਈ ਆਰੰਭ ਹੋ ਗਿਆ।ਇਸ ਮੌਕੇ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਐਸਜੀਪੀਸੀ,ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਮੈਂਬਰ ਐਸਜੀਪੀਸੀ,ਸਕੱਤਰ ਬਲਵਿੰਦਰ ਸਿੰਘ ਕਾਹਲਵਾਂ,ਐਸਜੀਪੀਸੀ ਮੈਂਬਰ ਬਲਵਿੰਦਰ ਸਿੰਘ ਵੇਈ ਪੂਈਂ,ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ,ਸੰਤ ਬਾਬਾ ਹਾਕਮ ਸਿੰਘ ਜੀ ਸਰਹਾਲੀ ਸਾਹਿਬ ਵਾਲੇ,ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ,ਸੀਨੀਅਰ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ,ਗੁਰਨਾਮ ਸਿੰਘ ਮੀਤ ਸਕੱਤਰ ਐਸਜੀਪੀਸੀ,ਜਗਦੀਸ਼ ਸਿੰਘ ਇੰਚਾਰਜ,ਬਾਬਾ ਜਗਤਾਰ ਸਿੰਘ ਗੁਰਦੁਆਰਾ ਬਾਬੇ ਸ਼ਹੀਦਾਂ ਵਾਲੇ,ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ,ਮਨਜਿੰਦਰ ਸਿੰਘ ਲਾਟੀ ਜਿਲ੍ਹਾ ਪ੍ਰਧਾਨ ਬੀਸੀ ਵਿੰਗ,ਦਿਲਬਾਗ ਸਿੰਘ ਸਾਬਕਾ ਸਰਪੰਚ ਕਾਹਲਵਾਂ,ਯੂਥ ਪ੍ਰਧਾਨ ਹਲਕਾ ਖਡੂਰ ਸਾਹਿਬ ਮਹਿਲ ਸਿੰਘ ਜੋਧਪੁਰ,ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜਾਦਾ,ਸੋਨੂੰ ਭੁੱਲਰ ਸਰਪੰਚ ਕਿਰਤੋਵਾਲ,ਹਰਪਾਲ ਸਿੰਘ ਗਿੱਲ ਸਰਪੰਚ ਕੱਦਗਿੱਲ,ਸੁਖਰਾਜ ਸਿੰਘ ਸਰਪੰਚ ਭੈਲ,ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਮਨਜੀਤ ਕੌਰ ਡਿਆਲ,ਹੀਰਾ ਭੁੱਲਰ ਹਰੀਕੇ,ਮਨਜੀਤ ਸਿੰਘ ਪੱਖੋਪੁਰ, ਦਇਆ ਸਿੰਘ ਚੋਹਲਾ ਖੁਰਦ,ਜਗਰੂਪ ਸਿੰਘ ਪੱਖੋਪੁਰ,ਭੁਪਿੰਦਰ ਸਿੰਘ ਗਾਬੜੀਆ,ਦਸੰਧਾ ਸਿੰਘ ਗਾਬੜੀਆ,ਕੁਲਵੰਤ ਸਿੰਘ ਗਾਬੜੀਆ,ਰਣਜੀਤ ਸਿੰਘ ਰਾਣਾ ਮੈਂਬਰ ਪੰਚਾਇਤ,ਗੁਰਵੇਲ ਸਿੰਘ ਚੋਹਲਾ ਸਾਹਿਬ,ਮੁਹੱਬਤਪਾਲ ਸਿੰਘ,ਸੁਨੀਲ ਕੁਮਾਰ ਸ਼ੀਲੂ,ਰਾਹੁਲ ਧੀਰ,ਗੁਰਅਵਤਾਰ ਸਿੰਘ,ਗੁਰਲਾਭ ਸਿੰਘ ਸਰਪੰਚ ਸ਼ਹਾਬਪੁਰ,ਤੇਜਿੰਦਰ ਸਿੰਘ ਪ੍ਰਿੰਸ,ਗੁਰ ਸਿੱਧੂ ਘੜਕਾ,ਪਸਮੇਤ੍ਰਤਾਪ ਸਿੰਘ ਨੰਬਰਦਾਰ ਜਾਮਾਰਾਏ,ਸਾਰਜ ਸਿੰਘ ਧੁੰਨ ਸਮੇਤ ਵੱਡੀ ਗਿਣਤੀ ਵਿੱਚ ਧਾਰਮਿਕ,ਸਮਾਜਿਕ ਅਤੇ ਅਕਾਲੀ ਆਗੂ ਆਦਿ ਹਾਜ਼ਰ ਸਨ।
- Download Babushahi App
-
-