ਸ਼ਹੀਦ ਕਿਰਨਜੀਤ ਕੌਰ ਮਹਿਲ ਕਲਾਂ ਦੇ 29ਵੇਂ ਯਾਦਗਾਰੀ ਸਮਾਗਮ ਸਬੰਧੀ ਵਿਸ਼ੇਸ਼ ਪੋਸਟਰ ਜਾਰੀ
ਸੈਂਕੜਿਆਂ ਦੀ ਜਨਤਕ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਕੀਤੀਆਂ ਗੰਭੀਰ ਵਿਚਾਰਾਂ
ਅਸ਼ੋਕ ਵਰਮਾ
ਬਰਨਾਲਾ ,27 ਜੁਲਾਈ 2026: ਸ਼ਹੀਦ ਕਿਰਨਜੀਤ ਕੌਰ ਮਹਿਲਕਲਾਂ ਦਾ 29ਵਾਂ ਯਾਦਗਾਰੀ ਸਮਾਗਮ 12 ਅਗਸਤ ਮੰਡੀ ਮਹਿਲਕਲਾਂ ਵਿਖੇ ਇਨਕਲਾਬੀ ਜੋਸ਼ ਨਾਲ ਮਨਾਉਣ ਦੀਆਂ ਤਿਆਰੀਆਂ ਦੀ ਠੋਸ ਵਿਉਂਤਬੰਦੀ ਲਈ ਜਨਤਕ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਦੀ ਵਧਵੀਂ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲਕਲਾਂ ਵਿਖੇ ਗੁਰਬਿੰਦਰ ਸਿੰਘ ਕਲਾਲਾ ਦੀ ਅਗਵਾਈ ਹੇਠ ਹੋਈ। ਇਸ ਵਧਦੀਆਂ ਮੀਟਿੰਗ ਵਿੱਚ ਸੈਂਕੜਿਆਂ ਦੀ ਗਿਣਤੀ ਮਰਦ ਔਰਤਾਂ ਨੇ ਸ਼ਮੂਲੀਅਤ ਕੀਤੀ। ਇਸ ਸਮੇਂ ਆਗੂਆਂ ਮਨਜੀਤ ਧਨੇਰ, ਅਮਰਜੀਤ ਕੌਰ, ਰਾਜਪਾਲ ਕੌਰ, ਪ੍ਰੇਮ ਪਾਲ ਕੌਰ, ਗੁਰਮੀਤ ਸੁਖਪੁਰਾ, ਹਰਜਿੰਦਰ ਕੌਰ ਨੇ ਕਿਹਾ ਕਿ ਲੱਖਾਂ ਲੋਕਾਂ ਦੀ ਸਰਗਰਮ ਸ਼ਮੂਲੀਅਤ ਕਾਰਨ 'ਜ਼ਬਰ ਜ਼ੁਲਮ ਖਿਲਾਫ਼ ਲੋਕ ਟਾਕਰੇ ਦਾ ਐਲਾਨਨਾਮਾ ਮਹਿਲਕਲਾਂ ਲੋਕ ਘੋਲ' 29ਵੇਂ ਸਾਲ ਵਿੱਚ ਦਾਖ਼ਲ ਹੋ ਗਿਆ ਹੈ।
ਉਹਨਾਂ ਕਿਹਾ ਕਿ ਇਹ ਲੋਕ ਘੋਲ ਅਨੇਕਾਂ ਮੋੜਾਂ ਘੋੜਾਂ ਨੂੰ ਸਰ ਕਰਦਾ ਹੋਇਆ ਵਿਗਿਆਨਕ ਵਿਚਾਰਧਾਰਾ ਅਤੇ ਦਰੁਸਤ ਅਗਵਾਈ ਸਦਕਾ ਨਵੀਆਂ ਪੁਲਾਂਘਾਂ ਪੁੱਟ ਰਿਹਾ ਹੈ। ਇਹ ਮਹਿਲਕਲਾਂ ਲੋਕ ਘੋਲ ਦਾ ਹਕੀਕੀ ਵਿਗਿਆਨ ਹੈ। ਇਸ ਵਿਚਾਰ ਚਰਚਾ ਵਿੱਚ ਭਾਗ ਲੈਂਦਿਆਂ ਜਗਰਾਜ ਹਰਦਾਸਪੁਰਾ, ਗੁਰਦੇਵ ਸਿੰਘ ਮਾਂਗੇਵਾਲ, ਗੁਰਮੇਲ ਸਿੰਘ ਠੁੱਲੀਵਾਲ, ਦਰਸ਼ਨ ਸਿੰਘ ਦਸੌਂਦਾ ਸਿੰਘ ਵਾਲਾ, ਡਾ ਅਮਰਜੀਤ ਸਿੰਘ ਕਾਲਸਾਂ, ਜਗਮੀਤ ਸਿੰਘ ਨੇ ਕਿਹਾ ਕਿ ਸਾਡੇ ਮੁਲਕ ਵਿੱਚ 11-13 ਸਾਲ ਦੀਆਂ ਬੱਚੀਆਂ ਨੂੰ ਸਮੂਹਿਕ ਬਲਾਤਕਾਰ ਦਾ ਸ਼ਿਕਾਰ ਬਣਾਕੇ ਕਤਲ ਕੀਤਾ ਜਾ ਰਿਹਾ ਹੈ ਤਾਂ ਇਸੇ ਸਮੇਂ ਕੌਮਾਂਤਰੀ ਪੱਧਰ 'ਤੇ ਅਮਰੀਕੀ-ਇਜ਼ਰਾਈਲੀ ਧਾੜਵੀਆਂ ਵੱਲੋਂ ਇਰਾਨ ਖਿਲਾਫ਼ ਵਿੱਢੀ ਨਿਹੱਕੀ ਜ਼ੰਗ ਵਿੱਚ ਮੀਨਾਬ ਸਕੂਲ ਵਰਗੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਇਹ ਤਸਵੀਰ ਦਾ ਇੱਕ ਪਾਸਾ ਹੈ। ਦੂਜੇ ਪਾਸੇ ਬੱਬਰ ਅਕਾਲੀ ਲਹਿਰ ਦੀ ਅਮੀਰ ਵਿਰਾਸਤ ਸਾਡੇ ਲਈ ਰਾਹ ਦਰਸਾਵਾ ਹੈ। ਇਸ ਵਿਚਾਰ ਚਰਚਾ ਵਿੱਚ ਭਾਗ ਲੈਂਦਿਆਂ ਕੁਲਵੀਰ ਸਿੰਘ ਔਲਖ, ਸਿਕੰਦਰ ਸਿੰਘ ਮਹਿਲ ਖੁਰਦ, ਕੁਲਵੰਤ ਸਿੰਘ ਭਦੌੜ, ਲਖਵੀਰ ਸਿੰਘ, ਸੁਖਪ੍ਰੀਤ ਸਿੰਘ, ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਕਿਹਾ ਕਿ ਅਮਰੀਕੀ-ਇਜ਼ਰਾਈਲੀ ਹਮਲੇ ਦੌਰਾਨ ਮੀਨਾਬ (ਇਰਾਨ) ਵਿੱਚ ਮਾਰੀਆਂ ਗਈਆਂ ਬੱਚੀਆਂ ਅਤੇ ਅਧਿਆਪਕਾਵਾਂ ਨੂੰ ਸਮਰਪਿਤ ਕਰਦਿਆਂ, ਬੱਬਰ ਅਕਾਲੀ ਲਹਿਰ ਦਾ ਸ਼ਤਾਬਦੀ ਵਰ੍ਹਾ ਹੋਣ ਕਰਕੇ ਇਸ ਦੇ ਜੁਝਾਰੂ ਵਿਰਸੇ ਨੂੰ ਬੁਲੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਆਗੂਆਂ ਪਰਮਜੀਤ ਕੌਰ ਸ਼ਹਿਣਾ, ਗੁਰਦੇਵ ਸਿੰਘ ਮਾਂਗੇਵਾਲ, ਗੁਰਮੇਲ ਸਿੰਘ ਠੁੱਲੀਵਾਲ, ਪ੍ਰੇਮ ਪਾਲ ਕੌਰ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਯਾਦਵਿੰਦਰ ਠੀਕਰੀਵਾਲ, ਸੋਹਣ ਸਿੰਘ ਮਹਿਲਕਲਾਂ, ਨਿਰਪਾਲ ਸਿੰਘ ਜਲਾਲਦੀਵਾਲ, ਅਜਮੇਰ ਸਿੰਘ ਕਾਲਸਾਂ, ਬਲਵੰਤ ਸਿੰਘ ਬਰਨਾਲਾ, ਜਗਦੀਸ਼ ਸਿੰਘ ਨਾਈਵਾਲਾ, ਸੁਰਜੀਤ ਕੌਰ ਕਿਸ਼ਨਗੜ੍ਹ, ਮੱਖਣ ਸਿੰਘ ਭੈਣੀ ਬਾਘਾ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਭੋਲਾ ਸਿੰਘ ਛੰਨਾਂ, ਪ੍ਰਦੀਪ ਮੁਸਾਹਿਬ, ਬਾਬੂ ਸਿੰਘ ਖੁੱਡੀਕਲਾਂ, ਹਰਚਰਨ ਸਿੰਘ ਚਹਿਲ, ਸੁਖਵਿੰਦਰ ਕੌਰ, ਸਰਬਜੀਤ ਸਿੰਘ ਧੂਰਕੋਟ, ਰਜਿੰਦਰ ਸਿੰਘ ਖ਼ਿਆਲੀ, ਮਜੀਦ ਖਾਂ, ਸੰਦੀਪ ਸਿੰਘ ਦੱਧਾਹੂਰ, ਨਿਰਭੈ ਸਿੰਘ ਨਿਹਾਲੂਵਾਲ, ਵਰਿੰਦਰ ਦੀਵਾਨਾ, ਮਨਪ੍ਰੀਤ ਕੌਰ, ਪਰਮਜੀਤ ਸਿੰਘ ਦਰਦੀ ਨੇ ਸ਼ਹੀਦ ਕਿਰਨਜੀਤ ਕੌਰ ਯਾਦਗਾਰ ਕਮੇਟੀ ਮਹਿਲਕਲਾਂ ਦੀ ਆਗੂਨੁਮਾ ਵਧਵੀਂ ਮੀਟਿੰਗ ਵਿੱਚ ਵਧ ਚੜ੍ਹ ਕੇ ਸ਼ਾਮਿਲ ਹੋਣ ਤੇ ਧੰਨਵਾਦ ਕੀਤਾ।
ਇਸ ਮੌਕੇ ਫੈਸਲਾ ਹੋਇਆ ਕਿ ਬਰਨਾਲਾ ਜ਼ਿਲ੍ਹੇ ਦੇ ਸਮੁੱਚੇ ਪਿੰਡਾਂ ਵਿੱਚ 1 ਅਗਸਤ ਤੋਂ 11 ਅਗਸਤ ਤੱਕ ਹਰ ਰੋਜ਼ 2-3 ਪਿੰਡਾਂ ਵਿੱਚ ਮੀਟਿੰਗਾਂ ਕਰਨ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਦੌਰਾਨ ਮੋਦੀ ਹਕੂਮਤ ਵੱਲੋਂ 'ਸਤਲੁਜ' ਫਿਲਮ ਤੇ ਲਾਈ ਪਾਬੰਦੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। 29 ਵੇੱ ਯਾਦਗਾਰੀ ਸਮਾਗਮ ਦਾ ਰੰਗ ਦਾਰ ਵੱਡ ਅਕਾਰੀ ਪੋਸਟਰ ਜਾਰੀ ਅਤੇ ਸਟਿੱਕਰ ਜਾਰੀ ਕੀਤਾ। ਆਗੂਆਂ ਨੇ ਸਟੇਜ ਸਕੱਤਰ ਦੇ ਫਰਜ਼ ਨਿਰਮਲ ਸਿੰਘ ਚੁਹਾਣਕੇ ਨੇ ਬਾਖ਼ੂਬੀ ਨਿਭਾਏ।
- Download Babushahi App
-
-