ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਅਕਾਲੀ ਆਗੂਆਂ ਨੇ ਭੇਟ ਕੀਤੀ ਸ਼ਰਧਾਂਜਲੀ
ਲਖਵਿੰਦਰ ਸਿੰਘ ਕੌੜਾ ਨੇ ਕਿਹਾ— ਸ਼ਹੀਦਾਂ ਦੀ ਸੋਚ 'ਤੇ ਪਹਿਰਾ ਦੇਣਾ ਹੀ ਸੱਚੀ ਸ਼ਰਧਾਂਜਲੀ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 31 ਜੁਲਾਈ: ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਪਾਰਟੀ ਆਗੂਆਂ ਨੇ ਸ਼ਹੀਦ ਊਧਮ ਸਿੰਘ ਦੇ ਬੁੱਤ 'ਤੇ ਹਾਰ ਭੇਟ ਕਰਕੇ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਨਮਨ ਕੀਤਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਲਖਵਿੰਦਰ ਸਿੰਘ ਕੌੜਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਜੀਵਨ ਦੇਸ਼-ਪ੍ਰੇਮ, ਨਿਡਰਤਾ ਅਤੇ ਕੁਰਬਾਨੀ ਦੀ ਅਮਰ ਮਿਸਾਲ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੇ ਆਦਰਸ਼ਾਂ 'ਤੇ ਚੱਲਣ ਅਤੇ ਪੰਜਾਬ ਤੇ ਦੇਸ਼ ਦੀ ਤਰੱਕੀ ਲਈ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਸ਼ਰਧਾਂਜਲੀ ਸਮਾਗਮ ਦੌਰਾਨ ਪਾਰਟੀ ਦੇ ਹੋਰ ਆਗੂਆਂ ਅਤੇ ਵਰਕਰਾਂ ਨੇ ਵੀ ਸ਼ਹੀਦ ਊਧਮ ਸਿੰਘ ਨੂੰ ਨਮਨ ਕਰਦਿਆਂ ਉਨ੍ਹਾਂ ਦੇ ਦਿਖਾਏ ਰਾਹ 'ਤੇ ਚੱਲਣ ਦਾ ਅਹਿਦ ਦੁਹਰਾਇਆ।
ਇਸ ਮੌਕੇ ਹਾਜ਼ਰ ਆਗੂਆਂ ਵਿੱਚ ਲਖਵਿੰਦਰ ਸਿੰਘ ਕੌੜਾ, ਦੀਦਾਰ ਸਿੰਘ ਹਾਡਾ, ਰਣਜੀਤ ਸਿੰਘ ਡੱਲਾ ਸਹਿਬ, ਸਤਵੰਤ ਸਿੰਘ ਆਹਲੀ, ਵਿਕਾਸ ਵਰਮਾ, ਨਿਤਿਸ਼ ਕੁਮਾਰ ਜੈਨ ਹਰਦੇਵ ਸਿੰਘ ਹਾਡਾ ਰੇਸ਼ਮ ਸਿੰਘ ਡਡਵਿੰਡੀ, ਮੇਜਰ ਸਿੰਘ ਡਡਵਿੰਡੀ, ਸੰਤੋਖ ਸਿੰਘ ਡਡਵਿੰਡੀ, ਜੱਥੇਦਾਰ ਬਲਵੀਰ ਸਿੰਘ ਫੱਤੋਂਵਾਲ, ਰਾਗੀ ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ, ਮੰਗਤ ਰਾਮ ਫੱਤੋਂਵਾਲ, ਜਰਨੈਲ ਸਿੰਘ ਫੱਤੋਂਵਾਲ ਆਦਿ ਨੇ ਸ਼ਰਧਾਂਜਲੀ ਭੇਟ ਕੀਤੀ
- Download Babushahi App
-
-