ਰਾਜਕੁਮਾਰ ਸਿੰਘ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਪੰਜੋਲੀ ਕਲਾਂ ਦੀ ਲਾਇਬ੍ਰੇਰੀ ਲਈ 5,000 ਰੁਪਏ ਦੀਆਂ ਕਿਤਾਬਾਂ ਭੇਟ
ਫ਼ਤਹਿਗੜ੍ਹ ਸਾਹਿਬ 04 ਅਗਸਤ ( ਗੁਰਪ੍ਰੀਤ ਸਿੰਘ ਜਖਵਾਲੀ) ਸਿੱਖਿਆ ਦੇ ਪ੍ਰਚਾਰ ਅਤੇ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਰੁਚੀ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸਰਦਾਰ ਰਾਜਕੁਮਾਰ ਸਿੰਘ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ, ਪੰਜੋਲੀ ਕਲਾਂ ਦੀ ਲਾਇਬ੍ਰੇਰੀ ਲਈ ਆਪਣੀ ਨੇਕ ਕਮਾਈ ਵਿੱਚੋਂ 5,000 ਰੁਪਏ ਦੀਆਂ ਕੀਮਤੀ ਕਿਤਾਬਾਂ ਭੇਟ ਕੀਤੀਆਂ ਗਈਆਂ।
ਸਕੂਲ ਪ੍ਰਬੰਧਕਾਂ ਅਤੇ ਸਟਾਫ਼ ਨੇ ਸਰਦਾਰ ਰਾਜਕੁਮਾਰ ਸਿੰਘ ਦਾ ਇਸ ਨੇਕ ਉਪਰਾਲੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਕਿਤਾਬਾਂ ਨਾਲ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਹੋਵੇਗਾ ਅਤੇ ਉਨ੍ਹਾਂ ਨੂੰ ਪਾਠਕ੍ਰਮ ਦੇ ਨਾਲ-ਨਾਲ ਆਮ ਗਿਆਨ ਅਤੇ ਸਾਹਿਤ ਨਾਲ ਵੀ ਜੁੜਨ ਦਾ ਮੌਕਾ ਮਿਲੇਗਾ।
ਉਨ੍ਹਾਂ ਕਿਹਾ ਕਿ ਸਮਾਜ ਦੇ ਸਮਰੱਥ ਲੋਕਾਂ ਨੂੰ ਵੀ ਸਿੱਖਿਆ ਦੇ ਖੇਤਰ ਵਿੱਚ ਇਸ ਤਰ੍ਹਾਂ ਦਾ ਯੋਗਦਾਨ ਪਾ ਕੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਅੱਗੇ ਆਉਣਾ ਚਾਹੀਦਾ ਹੈ।
- Download Babushahi App
-
-