ਬੜਾਣਾ ਵਿਖੇ ਵਿਅਕਤੀ ਵੱਲੋਂ ਖੁਦਕੁਸ਼ੀ ਮਾਮਲੇ ਨੇ ਤੂਲ ਫੜਿਆ
ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੱਕ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ
ਮਲਕੀਤ ਸਿੰਘ ਮਲਕਪੁਰ
ਲਾਲੜੂ 4 ਜੁਲਾਈ 2026 : ਨਜ਼ਦੀਕੀ ਪਿੰਡ ਬੜਾਣਾ ਵਿੱਚ 55 ਸਾਲਾ ਵਿਅਕਤੀ ਦਾ ਖੁਦਕੁਸ਼ੀ ਕਰਨ ਦਾ ਮਾਮਲਾ ਤੂਲ ਫੜ ਗਿਆ ਹੈ। ਹੰਡੇਸਰਾ ਪੁਲਿਸ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਪਾਠੀ ਪਰਵਿੰਦਰ ਸਿੰਘ , ਗੁਰਜੀਤ ਸਿੰਘ ਅਤੇ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਬੀਐਨਐਸ ਦੀ ਧਾਰਾ 108 ਤਹਿਤ ਕੇਸ ਦਰਜ ਕੀਤਾ ਹੈ। ਉੱਧਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਪਿੰਡ ਵਿੱਚ ਤਣਾਅ ਬਣਿਆ ਹੋਇਆ ਹੈ। ਪੁਲਿਸ ਵੱਲੋਂ ਪਰਿਵਾਰ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਹ ਆਪਣੀ ਮੰਗ 'ਤੇ ਅਡਿੱਗ ਰਹੇ। ਪਰਿਵਾਰਕ ਮੈਂਬਰਾਂ ਅਨੁਸਾਰ ਪਿੰਡ ਬੜਾਣਾ ਦੇ ਰਹਿਣ ਵਾਲੇ 55 ਸਾਲਾ ਜਸਵਿੰਦਰ ਸਿੰਘ ਉਰਫ਼ ਜੱਸੂ ਦੀ ਐਤਵਾਰ ਸ਼ਾਮ ਨੂੰ ਪਿੰਡ ਦੀ ਪੰਚਾਇਤੀ ਜ਼ਮੀਨ ਵਿੱਚ ਲੱਗੇ ਅੰਬ ਦੇ ਦਰੱਖਤ ਨਾਲ ਲਟਕਦੀ ਹੋਈ ਲਾਸ਼ ਮਿਲੀ ਸੀ। ਪਰਿਵਾਰ ਦਾ ਦੋਸ਼ ਹੈ ਕਿ ਘਟਨਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਤੋਂ ਉਸ ਖ਼ਿਲਾਫ਼ ਅਨਾਊਂਸਮੈਂਟ ਕੀਤੀ ਗਈ ਸੀ । ਇਸ ਕਾਰਨ ਉਹ ਮਾਨਸਿਕ ਤਣਾਅ ਵਿੱਚ ਆ ਗਿਆ ਅਤੇ ਖੁਦਕੁਸ਼ੀ ਕਰਨ ਲਈ ਮਜਬੂਰ ਹੋਇਆ।
ਹੰਡੇਸਰਾ ਥਾਣਾ ਮੁਖੀ ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਬੀਐਨਐਸ ਦੀ ਧਾਰਾ 108 ਤਹਿਤ ਮਾਮਲਾ ਦਰਜ ਕਰ ਲਿਆ ਹੈ, ਜਦਕਿ ਹੋਰ ਦੋਸ਼ਾਂ ਦੀ ਜਾਂਚ ਜਾਰੀ ਹੈ।
ਪੁਲਿਸ ਨੂੰ ਦਿੱਤੇ ਬਿਆਨ ਵਿੱਚ ਮ੍ਰਿਤਕ ਜਸਵਿੰਦਰ ਸਿੰਘ ਦੇ 24 ਸਾਲਾ ਪੁੱਤਰ ਤਲਵਿੰਦਰ ਸਿੰਘ ਨੇ ਦੱਸਿਆ ਕਿ 1 ਅਗਸਤ ਨੂੰ ਸਵੇਰੇ ਕਰੀਬ 9 ਵਜੇ ਉਸ ਦੇ ਪਿਤਾ ਨੇ ਉਸ ਨੂੰ ਦੱਸਿਆ ਕਿ ਪਿਛਲੀ ਸ਼ਾਮ ਕਰੀਬ 7 ਵਜੇ ਉਹ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਸਨ। ਉੱਥੇ ਗੁਰਦੁਆਰਾ ਸਾਹਿਬ ਦੇ ਪਾਠੀ ਪਰਵਿੰਦਰ ਸਿੰਘ, ਗੁਰਜੀਤ ਸਿੰਘ ਅਤੇ ਕੁਝ ਅਣਪਛਾਤੇ ਵਿਅਕਤੀ ਬੈਠੇ ਹੋਏ ਸਨ। ਦੋਸ਼ ਹੈ ਕਿ ਪਰਵਿੰਦਰ ਸਿੰਘ ਅਤੇ ਗੁਰਜੀਤ ਸਿੰਘ ਨੇ ਉਸ ਦੇ ਪਿਤਾ ਨੂੰ ਡਰਾਇਆ-ਧਮਕਾਇਆ। ਇਸ ਘਟਨਾ ਤੋਂ ਬਾਅਦ ਉਸ ਦੇ ਪਿਤਾ ਮਾਨਸਿਕ ਤਣਾਅ (ਡਿਪ੍ਰੈਸ਼ਨ) ਵਿੱਚ ਚਲੇ ਗਏ।
ਸ਼ਿਕਾਇਤਕਰਤਾ ਮੁਤਾਬਿਕ 2 ਅਗਸਤ ਦੀ ਸ਼ਾਮ ਕਰੀਬ 7 ਵਜੇ ਉਸ ਦੇ ਪਿਤਾ ਜਸਵਿੰਦਰ ਸਿੰਘ ਨੇ ਪਿੰਡ ਦੀ ਪੰਚਾਇਤੀ ਜ਼ਮੀਨ ਵਿੱਚ ਲੱਗੇ ਅੰਬ ਦੇ ਦਰੱਖਤ ਨਾਲ ਆਪਣੇ ਪਰਨੇ ਦਾ ਫਾਹਾ ਬਣਾ ਕੇ ਖੁਦਕੁਸ਼ੀ ਕਰ ਲਈ।
- Download Babushahi App
-
-