ਪਾਵਰਕੌਮ ਅਤੇ ਟਰਾਂਸਕੋ ਪੈਨਸ਼ਨਰਾਂ ਵੱਲੋਂ ਚੰਡੀਗੜ੍ਹ ਮਹਾਂ ਰੈਲੀ ਚੰਡੀਗੜ੍ਹ ਵਿੱਚ ਸ਼ਾਮਲ ਹੋਣ ਦਾ ਫੈਸਲਾ
ਅਸ਼ੋਕ ਵਰਮਾ
ਬਰਨਾਲਾ, 5 ਅਗਸਤ 2026 :ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਸ਼ਹਿਰੀ ਅਤੇ ਦਿਹਾਤੀ ਮੰਡਲ ਬਰਨਾਲ਼ਾ ਦੀ ਮੰਡਲ ਕਮੇਟੀਆਂ ਦੀ ਮੀਟਿੰਗ ਧਨੌਲਾ ਰੋਡ ਬਰਨਾਲਾ ਵਿਖੇ ਸਾਥੀ ਰੂਪ ਚੰਦ ਤਪਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਮਸਲੇ ਤੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਗਈ। ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂਆਂ ਸਿੰਦਰ ਧੌਲਾ, ਦਰਸ਼ਨ ਸਿੰਘ ਦਸੌਂਦਾ ਸਿੰਘ ਵਾਲਾ, ਜੱਗਾ ਸਿੰਘ ਧਨੌਲਾ, ਮੋਹਣ ਸਿੰਘ ਛੰਨਾਂ, ਬਲਵੰਤ ਸਿੰਘ ਬਰਨਾਲਾ, ਹਰਨੇਕ ਸਿੰਘ ਸੰਘੇੜਾ ਅਤੇ ਗੌਰੀ ਸ਼ੰਕਰ ਨੇ ਕਿਹਾ ਕਿ ਪੰਜਾਬ ਹਰਿਆਣਾ ਹਾਈਕੋਰਟ ਦਾ ਮਹਿੰਗਾਈ ਭੱਤੇ ਦੀ ਅਦਾਇਗੀ ਕਰਨ ਸਬੰਧੀ ਪੰਜਾਬ ਦੇ ਵਿੱਤ ਮੰਤਰੀ ਵੱਲੋਂ ਦਿੱਤੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਪੰਜਾਬ ਸਰਕਾਰ ਆਪਣਾ ਇਹ ਵਾਅਦਾ ਅਤੇ ਫਰਜ਼ ਭੁੱਲ ਗਈ ਹੈ ਕਿ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਦੇਣਾ ਖੈਰਾਤ ਨਹੀਂ ਇਹ ਵਧੀ ਹੋਈ ਮਹਿੰਗਾਈ ਦੇ ਚਲਦਿਆਂ ਉਨ੍ਹਾਂ ਦਾ ਬੁਨਿਆਦੀ ਹੱਕ ਹੈ।
ਬੁਲਾਰਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਤੇ ਡਾਕਾ ਮਾਰਨ ਦੀ ਸਾਜ਼ਿਸ਼ ਸਫ਼ਲ ਨਹੀਂ ਹੋਣ ਦਿੱਤੀ ਜਾਵੇਗੀ।
ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਵਾਲੀਆਂ ਲੋਕ/ਮੁਲਾਜ਼ਮ ਵਿਰੋਧੀ ਨੀਤੀਆਂ ਨੂੰ ਲਾਗੂ ਕਰਨ ਲਈ ਯਤਨ ਕਰ ਰਹੀ ਹੈ। ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਨੇ ਫ਼ੈਸਲਾ ਕੀਤਾ ਕਿ ਆਪਣੀਆਂ ਮੰਗਾਂ, 18% ਡੀਏ ਦੀ ਪ੍ਰਾਪਤੀ, 1-1-2016 ਤੋਂ ਪੈਨਸ਼ਨ 2.59 % ਦੇ ਫੈਕਟਰ ਨੂੰ ਲਾਗੂ ਕਰਾਉਣਾ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਾਉਣਾ, ਮੈਡੀਕਲ ਕੈਸ਼ਲੈਸ ਸਕੀਮ ਲਾਗੂ ਕਰਾਉਣਾ ਆਦਿ ਮੰਗਾਂ ਨੂੰ ਲੈ ਕੇ ਲਗਾਤਾਰ ਵਿਸ਼ਾਲ ਅਤੇ ਤਿੱਖਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਨੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਦੇ ਵਿੱਚ ਸੰਘਰਸ਼ ਨੂੰ ਤੇਜ਼ ਕਰਕੇ ਜੋ ਮੁਲਾਜ਼ਮਾਂ ਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ ਫ਼ੈਸਲੇ ਕੀਤੇ ਗਏ ਹਨ ਉਨ੍ਹਾਂ ਨੂੰ ਪੂਰੀ ਤਨਦੇਹੀ ਨਾਲ ਲਾਗੂ ਕਰਨ ਦਾ ਫ਼ੈਸਲਾ ਕੀਤਾ ਗਿਆ।
ਆਗੂਆਂ ਨੇ ਅੱਗੇ ਦੱਸਿਆ ਕਿ 7 ਅਗਸਤ ਨੂੰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਮੰਚ ਦੇ ਸੱਦੇ ਤੇ 7 ਅਗਸਤ 2026 ਨੂੰ ਮੁਹਾਲੀ ਵਿਖੇ ਕੀਤੀ ਜਾਣ ਵਾਲੀ ਮਹਾਂ ਰੈਲੀ ਵਿੱਚ ਪਾਵਰਕੌਮ ਪੈਨਸ਼ਨਰਜ਼ ਵੱਡੀ ਗਿਣਤੀ ਵਿੱਚ ਭਾਗ ਲੈਣਗੇ। ਅੱਜ ਦੀ ਮੀਟਿੰਗ ਵਿੱਚ ਤੀਰਥ ਦਾਸ ਬਾਵਾ, ਜਗਦੀਸ਼ ਸਿੰਘ ਨਾਈਵਾਲਾ, ਬਹਾਦਰ ਸੰਘੇੜਾ, ਸੁਖਵੰਤ ਸਿੰਘ ਚੂੰਘਾਂ, ਸ਼ਿੰਗਾਰਾ ਸਿੰਘ ਕੁਰੜ, ਬਹਾਦਰ ਸੇਖਾ, ਜੋਗਿੰਦਰ ਪਾਲ, ਪ੍ਰਿਤਪਾਲ ਗੌੜ, ਬਲਦੇਵ ਬਾਜਵਾ, ਰਾਜਪਤੀ, ਰੁਲਦੂ ਸਿੰਘ ਗੁੰਮਟੀ, ਜਗਰਾਜ ਬਾਜਵਾ, ਗੁਰਜੰਟ ਧਨੌਲਾ, ਰਾਮ ਲੱਖਣ, ਰਾਮ ਪਾਲ, ਬੂਟਾ ਸਿੰਘ ਭਦੌੜ, ਸੁਖਪਾਲ ਸਿੰਘ ਢਿੱਲਵਾਂ, ਜਗਦੀਪ ਸਿੰਘ ਆਦਿ ਸਾਥੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਕਿਰਨਜੀਤ ਕੌਰ ਮਹਿਲਕਲਾਂ ਦੇ 29ਵੇਂ ਯਾਦਗਾਰੀ ਸਮਾਗਮ 12 ਅਗਸਤ 2026 ਨੂੰ ਦਾਣਾ ਮੰਡੀ ਮਹਿਲਕਲਾਂ ਵੱਡੀ ਗਿਣਤੀ ਵਿੱਚ ਪੁੱਜਣ ਕੀਤੀ। ਯਾਦਗਾਰ ਕਮੇਟੀ ਦੀ ਛੋਟੀ ਜਿਹੀ ਫੰਡ ਦੀ ਅਪੀਲ ਨੂੰ ਪੈਨਸ਼ਨਰਜ਼ ਸਾਥੀਆਂ ਬਹੁਤ ਵੱਡਾ ਹੁੰਗਾਰਾ ਭਰਿਆ। 12 ਅਗਸਤ ਨੂੰ ਦਾਣਾ ਮੰਡੀ ਮਹਿਲਕਲਾਂ ਵੱਡੇ ਕਾਫ਼ਲੇ ਸਮੇਤ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ। ਸੈਂਕੜੇ ਪੈਨਸ਼ਨਰਜ਼ ਨੇ ਸ਼ਹੀਦ ਕਿਰਨਜੀਤ ਕੌਰ ਯਾਦਗਾਰ ਕਮੇਟੀ ਮਹਿਲਕਲਾਂ ਵੱਲੋਂ ਜਾ ਕੱਢਿਆ ਗਿਆ ਰੰਗਦਾਰ ਪੋਸਟਰ ਜਾਰੀ ਕੀਤਾ।
- Download Babushahi App
-
-