ਰਾਸ਼ਨ ਕਾਰਡਾਂ ਦੇ ਮੁੱਦੇ 'ਤੇ ਭਾਜਪਾ ਨੇ ਸਰਕਾਰ ਨੂੰ ਘੇਰਿਆ
ਫ਼ਤਹਿਗੜ੍ਹ ਸਾਹਿਬ 6 ਅਗਸਤ (ਗੁਰਪ੍ਰੀਤ ਸਿੰਘ ਜਖਵਾਲੀ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਬਲਦੇਵ ਸਿੰਘ ਚੋਰਵਾਲਾ ਨੇ ਬੱਸੀ ਪਠਾਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਦੋਸ਼ ਲਗਾਇਆ ਕਿ ਸੂਬਾ ਸਰਕਾਰ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਕੱਟੇ ਗਏ ਰਾਸ਼ਨ ਕਾਰਡ ਬਹਾਲ ਕਰਨ ਦੇ ਨਾਂ 'ਤੇ ਗੁੰਮਰਾਹ ਕਰ ਰਹੀ ਹੈ।
ਬਲਦੇਵ ਸਿੰਘ ਚੋਰ ਵਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕਈ ਵਾਅਦੇ ਕੀਤੇ ਸਨ, ਪਰ ਸਰਕਾਰ ਬਣਨ ਤੋਂ ਬਾਅਦ ਹਾਲਾਤ ਇਸ ਦੇ ਉਲਟ ਨਜ਼ਰ ਆ ਰਹੇ ਹਨ। ਉਨ੍ਹਾਂ ਦਾ ਦਾਅਵਾ ਸੀ ਕਿ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਦੇ ਨਾਂ 'ਤੇ ਲੰਮੇ ਸਮੇਂ ਤੋਂ ਲੱਖਾਂ ਲੋੜਵੰਦ ਪਰਿਵਾਰਾਂ ਦੇ ਰਾਸ਼ਨ ਕਾਰਡ ਰੱਦ ਕਰ ਦਿੱਤੇ ਗਏ ਹਨ, ਜਿਸ ਕਾਰਨ ਉਹ ਸਰਕਾਰੀ ਅਨਾਜ ਯੋਜਨਾਵਾਂ ਦੇ ਲਾਭ ਤੋਂ ਵਾਂਝੇ ਹੋ ਗਏ ਹਨ।
ਭਾਜਪਾ ਆਗੂ ਨੇ ਅੱਗੇ ਕਿਹਾ ਕਿ ਨਵੇਂ ਰਾਸ਼ਨ ਕਾਰਡ ਬਣਾਉਣ ਦੇ ਨਾਂ 'ਤੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਲਗਾਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਪੋਰਟਲ ਅਤੇ ਤਕਨੀਕੀ ਖ਼ਰਾਬੀਆਂ ਦਾ ਹਵਾਲਾ ਦੇ ਕੇ ਲੋਕਾਂ ਦੇ ਕੰਮ ਲਟਕਾਏ ਜਾ ਰਹੇ ਹਨ, ਜਿਸ ਕਾਰਨ ਆਮ ਜਨਤਾ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਗਰੀਬਾਂ ਲਈ ਭੇਜਿਆ ਜਾ ਰਿਹਾ ਮੁਫ਼ਤ ਰਾਸ਼ਨ ਵੀ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਬੰਧਕੀ ਕਮਜ਼ੋਰੀਆਂ ਕਾਰਨ ਹੱਕਦਾਰ ਲੋਕਾਂ ਤੱਕ ਸੁਚਾਰੂ ਢੰਗ ਨਾਲ ਨਹੀਂ ਪਹੁੰਚ ਰਿਹਾ।
ਭਾਜਪਾ ਆਗੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਰੱਦ ਕੀਤੇ ਗਏ ਯੋਗ ਲਾਭਪਾਤਰੀਆਂ ਦੇ ਰਾਸ਼ਨ ਕਾਰਡ ਜਲਦ ਬਹਾਲ ਕੀਤੇ ਜਾਣ ਅਤੇ ਨਵੇਂ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ, ਸਰਲ ਅਤੇ ਸਮਾਂਬੱਧ ਬਣਾਇਆ ਜਾਵੇ, ਤਾਂ ਜੋ ਲੋੜਵੰਦ ਪਰਿਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
- Download Babushahi App
-
-