ਪੰਜਾਬ ਸਰਕਾਰ ਵੱਲੋਂ ਤਰੱਕੀਆਂ
"ਮਿਹਨਤ ਨੂੰ ਮਿਲਿਆ ਮਾਣ: ਸੁਪਰਡੈਂਟ ਗ੍ਰੇਡ-2 ਸਤਬੀਰ ਸਿੰਘ ਬਣੇ ਤਹਿਸੀਲਦਾਰ, ਪੰਜਾਬ ਸਰਕਾਰ ਨੇ ਸੱਤ ਅਧਿਕਾਰੀਆਂ ਨੂੰ ਦਿੱਤੀ ਤਰੱਕੀ"
ਸੱਤ ਅਧਿਕਾਰੀਆਂ ਨੂੰ ਮਿਲੀ ਤਰੱਕੀ, ਇਮਾਨਦਾਰ ਸੇਵਾਵਾਂ ਦਾ ਮਿਲਿਆ ਸਨਮਾਨ
ਬਲਵਿੰਦਰ ਸਿੰਘ ਧਾਲੀਵਾਲ
ਕਪੂਰਥਲਾ, 7 ਅਗਸਤ: 2026 ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਤਰੱਕੀਆਂ ਸਬੰਧੀ ਜਾਰੀ ਕੀਤੇ ਗਏ ਹੁਕਮਾਂ ਤਹਿਤ ਸੁਪਰਡੈਂਟ ਗ੍ਰੇਡ-2 ਸਤਬੀਰ ਸਿੰਘ ਨੂੰ ਤਰੱਕੀ ਦੇ ਕੇ ਤਹਿਸੀਲਦਾਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਕੁੱਲ ਸੱਤ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਤਹਿਸੀਲਦਾਰ ਬਣਾਇਆ ਗਿਆ ਹੈ। ਇਸ ਫ਼ੈਸਲੇ ਤੋਂ ਬਾਅਦ ਕਪੂਰਥਲਾ ਸਮੇਤ ਪ੍ਰਸ਼ਾਸਨਿਕ ਹਲਕਿਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।
ਸਤਬੀਰ ਸਿੰਘ ਨੇ ਸੁਪਰਡੈਂਟ ਗ੍ਰੇਡ-2 ਵਜੋਂ ਆਪਣੀਆਂ ਜ਼ਿੰਮੇਵਾਰੀਆਂ ਦੌਰਾਨ ਇਮਾਨਦਾਰੀ, ਨਿਰਪੱਖਤਾ ਅਤੇ ਮਿਹਨਤ ਨਾਲ ਸੇਵਾਵਾਂ ਨਿਭਾਈਆਂ। ਉਨ੍ਹਾਂ ਦੀ ਕਾਰਗੁਜ਼ਾਰੀ ਅਤੇ ਪ੍ਰਸ਼ਾਸਨਿਕ ਤਜਰਬੇ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਤਰੱਕੀ ਦੇ ਕੇ ਤਹਿਸੀਲਦਾਰ ਦੀ ਜ਼ਿੰਮੇਵਾਰੀ ਸੌਂਪੀ ਹੈ।
ਤਰੱਕੀ ਪ੍ਰਾਪਤ ਕਰਨ ਵਾਲੇ ਸਾਰੇ ਸੱਤ ਅਧਿਕਾਰੀਆਂ ਨੇ ਵਿੱਤ ਕਮਿਸ਼ਨਰ ਮਾਲ (ਐਫ.ਸੀ.ਆਰ.) ਪੰਜਾਬ, ਪੰਜਾਬ ਸਰਕਾਰ ਅਤੇ ਸਬੰਧਤ ਮੰਤਰੀਆਂ ਦਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ 'ਤੇ ਜੋ ਭਰੋਸਾ ਜਤਾਇਆ ਗਿਆ ਹੈ, ਉਹ ਉਸ 'ਤੇ ਪੂਰੀ ਤਰ੍ਹਾਂ ਖਰਾ ਉਤਰਨਗੇ ਅਤੇ ਆਪਣੀ ਡਿਊਟੀ ਪੂਰੀ ਇਮਾਨਦਾਰੀ, ਨਿਰਪੱਖਤਾ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ।
ਉਨ੍ਹਾਂ ਦੀ ਤਰੱਕੀ 'ਤੇ ਵੱਖ-ਵੱਖ ਸਮਾਜਿਕ, ਰਾਜਨੀਤਿਕ ਅਤੇ ਪ੍ਰਸ਼ਾਸਨਿਕ ਵਰਗਾਂ ਦੇ ਲੋਕਾਂ ਨੇ ਵਧਾਈ ਦਿੱਤੀ ਹੈ। ਸ਼ੁਭਚਿੰਤਕਾਂ ਨੇ ਉਮੀਦ ਜਤਾਈ ਕਿ ਸਤਬੀਰ ਸਿੰਘ ਨਵੇਂ ਅਹੁਦੇ 'ਤੇ ਵੀ ਲੋਕ-ਹਿੱਤ ਨੂੰ ਪਹਿਲ ਦਿੰਦਿਆਂ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ।
- Download Babushahi App
-
-