ਬਾਬਾ ਫਤਹਿ ਸਿੰਘ ਇਸਤਰੀ ਸਤਿਸੰਗ ਸਭਾ ਵੱਲੋਂ ਰੂਹਾਨੀ ਕੀਰਤਨ ਸਮਾਗਮ : ਕਾਲਕਾ
ਨਵੀਂ ਦਿੱਲੀ 10 ਅਗਸਤ,2026 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਹੈ ਕਿ
ਧੰਨ-ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਫਤਹਿ ਸਿੰਘ ਇਸਤਰੀ ਸਤਿਸੰਗ ਸਭਾ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਾਬਾ ਫਤਹਿ ਸਿੰਘ ਸਾਹਿਬ (ਰਜਿ.), ਗੋਬਿੰਦਪੁਰੀ, ਨਵੀਂ ਦਿੱਲੀ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਸ਼ਰਧਾ ਨਾਲ ਕਰਵਾਇਆ ਗਿਆ।
ਇਸ ਪਵਿੱਤਰ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਦਸਿਆ ਕਿ ਬਾਬਾ ਫਤਹਿ ਸਿੰਘ ਇਸਤਰੀ ਸਤਿਸੰਗ ਸਭਾ ਨਾਲ ਜੁੜੀਆਂ ਬੀਬੀਆਂ ਵੱਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਕੀਰਤਨ ਦੌਰਾਨ ਗੁਰਦੁਆਰਾ ਸਾਹਿਬ ਦਾ ਸਮੁੱਚਾ ਵਾਤਾਵਰਣ ਗੁਰਬਾਣੀ ਦੀਆਂ ਰੂਹਾਨੀ ਧੁਨਾਂ ਨਾਲ ਗੂੰਜ ਉੱਠਿਆ।
ਇਸ ਮੌਕੇ ਸੰਗਤਾਂ ਨੇ ਗੁਰੂ ਸਾਹਿਬ ਜੀ ਦੇ ਜੀਵਨ, ਸੇਵਾ, ਨਿਮਰਤਾ ਅਤੇ ਮਨੁੱਖਤਾ ਪ੍ਰਤੀ ਕਰੁਣਾ ਦੇ ਸੰਦੇਸ਼ ਨੂੰ ਯਾਦ ਕਰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਸੰਕਲਪ ਲਿਆ। ਉਨ੍ਹਾਂ ਜੀ ਅੱਗੇ ਦੱਸਿਆ ਕਿ ਸੰਗਤਾਂ ਨੇ ਗੁਰਬਾਣੀ ਕੀਰਤਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਪ੍ਰੇਰਣਾ ਪ੍ਰਾਪਤ ਕੀਤੀ।
ਸਮਾਗਮ ਦੌਰਾਨ ਸੰਗਤਾਂ ਵਿੱਚ ਗੁਰੂ ਸਾਹਿਬ ਪ੍ਰਤੀ ਅਥਾਹ ਸ਼ਰਧਾ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ। ਉਨ੍ਹਾਂ ਕਿਹਾ ਕਿ ਬਾਬਾ ਫਤਹਿ ਸਿੰਘ ਇਸਤਰੀ ਸਤਿਸੰਗ ਸਭਾ ਵੱਲੋਂ ਕਰਵਾਇਆ ਗਿਆ ਇਹ ਉਪਰਾਲਾ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਅਤੇ ਸਿੱਖੀ ਦੇ ਅਧਿਆਤਮਿਕ ਤੇ ਨੈਤਿਕ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਵੱਲ ਇੱਕ ਸ਼ਲਾਘਾਯੋਗ ਉਪਰਾਲਾ ਹੈ।
- Download Babushahi App
-
-