ਨਰਿੰਦਰਪਾਲ ਸਿੰਘ ਸਵਨਾ ਅਤੇ ਗੋਲਡੀ ਕੰਬੋਜ ਦੀ ਅਗਵਾਈ ਹੇਠ ਲੋਕਾਂ ਨੇ CM ਮਾਨ ਨਾਲ ਕੀਤੀ ਮੁਲਾਕਾਤ
ਕੇਂਦਰ ਸਰਕਾਰ ਵੱਲੋਂ ਬਾਰਡਰ ਤੇ ਬਣਾਏ ਜਾ ਰਹੇ ਬੰਨ ਦੇ ਨੁਕਸਾਨ ਤੋਂ ਕਰਵਾਇਆ ਜਾਣੂ
ਫਾਜ਼ਿਲਕਾ 10 ਅਗਸਤ 2026….
ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਅਤੇ ਜਲਾਲਾਬਾਦ ਦੇ ਵਿਧਾਇਕ ਸ੍ਰੀ. ਜਗਦੀਪ ਕੰਬੋਜ ਗੋਲਡੀ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਨਾਲ ਬਾਰਡਰ ਦੇ ਕਿਸਾਨਾਂ ਦੀ ਮੁਲਾਕਾਤ ਕਰਵਾਈ ਗਈ ਤੇ ਕਿਸਾਨਾਂ ਦੀਆਂ ਮੁਸ਼ਕਲਾਂ ਤੋਂ ਜਾਣੂੰ ਕਰਵਾਇਆ ਗਿਆ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਕਿਸਾਨਾਂ ਦੇ ਵਫ਼ਦ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਫਾਜ਼ਿਲਕਾ ਦੇ ਲੋਕਾਂ ਨੂੰ ਦੱਸੇ ਬਿਨਾਂ ਅਤੇ ਸਲਾਹ ਤੋਂ ਬਗੈਰ ਹੀ ਬਾਰਡਰ ਤੇ ਬੰਨ ਬਣਾਇਆ ਜਾ ਰਿਹਾ ਹੈ, ਜਿਸ ਦਾ ਨੁਕਸਾਨ ਕਿਸਾਨਾਂ ਨੂੰ ਝੱਲਣਾ ਪਵੇਗਾ। ਵਿਰੋਧ ਕਰ ਰਹੇ ਕਿਸਾਨਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਪੁੱਲ ਦੇ ਬਣਨਾ ਨਾ ਉਨ੍ਹਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਤੋਂ ਜਾਣੂੰ ਕਰਵਾਇਆ।
ਇਸ ਉਪਰੰਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਨੇ ਫਾਜ਼ਿਲਕਾ ਦੇ ਬਾਰਡਰ ਨਾਲ ਵਸਦੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਮਸਲੇ ਤੇ ਉਹ ਕੇਂਦਰ ਸਰਕਾਰ ਨਾਲ ਗੱਲ ਕਰਨਗੇ ਅਤੇ ਉਹ ਬਾਰਡਰ ਤੇ ਵਸਦੇ ਲੋਕਾਂ ਦਾ ਨੁਕਸਾਨ ਨਹੀਂ ਹੋਣ ਦੇਣਗੇ।
- Download Babushahi App
-
-