ਬੱਚਿਆਂ ਵਿੱਚ ਖੂਨ ਦੀ ਕਮੀ ਦਾ ਮੁੱਖ ਕਾਰਨ ਪੇਟ ਦੇ ਕੀੜੇ :- ਡਾ ਅਮਰਿੰਦਰਪਾਲ ਸਿੰਘ
ਗੁਰਪ੍ਰੀਤ ਸਿੰਘ ਜਖਵਾਲੀ
ਫਤਿਹਗੜ੍ਹ ਸਾਹਿਬ 10 ਅਗਸਤ ( )ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ (ਕ) ਡਾ ਅਮਰਿੰਦਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲਾ ਹਸਪਤਾਲ ਦੀ ਟੀਮ ਵੱਲੋਂ ਸਰਕਾਰੀ ਹਾਈ ਸਕੂਲ ਸਰਹਿੰਦ ਵਿਖੇ"ਰਾਸ਼ਟਰੀ ਡੀ ਵਾਰਮਿੰਗ ਦਿਵਸ "ਮੌਕੇ ਸਕੂਲੀ ਬੱਚਿਆਂ ਨੂੰ ਅਲਬੈੱਡਾਜੋਲ ਦੀ ਦਿਵਾਈ ਖਿਲਾਈ ਗਈ ਅਤੇ ਸਿਹਤ ਟੀਮ ਵੱਲੋਂ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਬਚਣ ਸਬੰਧੀ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਡਾ ਅਮਰਿੰਦਰਪਾਲ ਸਿੰਘ ਨੇ ਦੱਸਿਆ ਨੇ ਦੱਸਿਆ ਕਿ ਬੱਚਿਆਂ ਵਿੱਚ ਖੂਨ ਦੀ ਕਮੀ ਦਾ ਮੁੱਖ ਕਾਰਨ ਪੇਟ ਦੇ ਕੀੜੇ ਹਨ। ਇਸ ਨਾਲ ਬੱਚਿਆਂ ਦੇ ਮਾਨਸਿਕ ਅਤੇ ਸ਼ਰੀਰਕ ਵਿਕਾਸ ਵਿੱਚ ਵੀ ਰੁਕਾਵਟ ਆਉਂਦੀ ਹੈ। ਇਸ ਲਈ ਬੱਚਿਆਂ ਨੂੰ ਇਹ ਦਵਾਈ ਖਿਲਾਉਣੀ ਬਹੁਤ ਜਰੂਰੀ ਹੁੰਦੀ ਹੈ। ਉਹਨਾਂ ਦੱਸਿਆ ਕਿ ਸਰਹਿੰਦ ਅਤੇ ਫਤਿਹਗੜ੍ਹ ਸਾਹਿਬ ਵਿੱਚ 1 ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਅੱਜ ਇਹ ਦਿਵਾਈ ਖਲਾਈ ਜਾ ਰਹੀ ਹੈ , ਕਿਸੇ ਕਾਰਨ ਦਵਾਈ ਖਾਣ ਤੋਂ ਵਾਂਝੇ ਰਹਿ ਜਾਣ ਵਾਲੇ ਬੱਚਿਆਂ ਨੂੰ 17 ਅਗਸਤ ਨੂੰ ਮੋਪ-ਅਪ ਰਾਉਂਡ ਦੌਰਾਨ ਕਵਰ ਕਰ ਲਿਆ ਜਾਵੇਗਾ। ਉਨਾ ਦੱਸਿਆ ਕਿ ਇਹ ਦਵਾਈ ਖਾਣਾ ਖਾਣ ਤੋਂ ਬਾਅਦ ਚੱਬ ਕੇ ਪਾਣੀ ਨਾਲ ਖਾਣੀ ਚਾਹੀਦੀ ਹੈ ਪਰ ਖਾਲੀ ਪੇਟ ਕਦੇ ਵੀ ਇਹ ਦਵਾਈ ਨਾ ਖਾਧੀ ਜਾਵੇ। ਸਹਿਰੀ ਆਰਬੀਐਸਕੇ ਟੀਮ ਦੇ ਏਐਮਓ ਡਾ ਰਮਨ ਜਿੰਦਲ ਨੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਬਚਣ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਸਾਨੂੰ ਨੰਗੇ ਪੈਰੀ ਨਹੀਂ ਤੁਰਨਾ ਚਾਹੀਦਾ ਆਪਣੀ ਅਤੇ ਆਪਣੇ ਆਲੇ ਦੁਆਲੇ ਦੀ ਸਾਫ ਸਫਾਈ ਵਾਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਨਹੁੰ ਹਮੇਸ਼ਾ ਕਟ ਕੇ ਰੱਖਣੇ ਚਾਹੀਦੇ ਹਨ, ਪਖਾਨਾ ਜਾਣ ਤੋਂ ਬਾਅਦ ਅਤੇ ਖਾਣਾ ਖਾਣ ਤੋਂ ਪਹਿਲਾਂ ਹਮੇਸ਼ਾ ਹੱਥ ਚੰਗੀ ਤਰਾਂ ਧੋ ਲੈਣੇ ਚਾਹੀਦੇ ਹਨ। ਇਸ ਮੌਕੇ ਤੇ ਮੈਡੀਕਲ ਅਫਸਰ ਡਾ ਪੁਨੀਤ ,ਹੈਡ ਟੀਚਰ ਮੈਡਮ ਰਾਜਪਾਲ ਕੌਰ , ਏਐਮਓ ਡਾਕਟਰ ਰੀਟਾ , ਸਮੂਹ ਅਧਿਆਪਕ ਅਤੇ ਬੱਚੇ ਹਾਜਰ ਸਨ।
- Download Babushahi App
-
-