Breaking : ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀ ਅਰਜ਼ੀ ਮੁੜ ਹੋਈ ਖਾਰਜ
Ravi Jakhu
ਚੰਡੀਗੜ੍ਹ, 10 ਅਗਸਤ, 2026: ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫਸੇ ਭੁੱਲਰ ਵੱਲੋਂ ਦਾਇਰ ਕੀਤੀ ਗਈ ਜ਼ਮਾਨਤ ਅਰਜ਼ੀ ਨੂੰ ਹਾਈ ਕੋਰਟ ਨੇ ਖਾਰਜ ਕਰ ਦਿੱਤਾ ਹੈ।
ਪਿਛਲੇ ਦਿਨੀਂ ਦੋਵਾਂ ਪੱਖਾਂ ਦੀਆਂ ਦਲੀਲਾਂ ਅਤੇ ਬਹਿਸ ਸੁਣਨ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸੀਬੀਆਈ ਵੱਲੋਂ ਦਰਜ ਕੇਸ ਅਤੇ ਗੰਭੀਰ ਦੋਸ਼ਾਂ ਨੂੰ ਦੇਖਦੇ ਹੋਏ ਅਦਾਲਤ ਨੇ ਰਾਹਤ ਦੇਣ ਤੋਂ ਇਨਕਾਰ ਕਰਦਿਆਂ ਇਹ ਪਟੀਸ਼ਨ ਰੱਦ ਕਰ ਦਿੱਤੀ।
- Download Babushahi App
-
-