Breaking: ਚੰਡੀਗੜ੍ਹ ਵਿੱਚ Indrive App Ban
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 11 ਅਗਸਤ : ਚੰਡੀਗੜ੍ਹ ਪ੍ਰਸ਼ਾਸਨ ਦੇ ਸਟੇਟ ਟ੍ਰਾਂਸਪੋਰਟ ਅਥਾਰਟੀ ਨੇ ਨਿਯਮਾਂ ਦੀ ਉਲੰਘਣਾ ਦੇ ਮੱਦੇਨਜ਼ਰ ਮੈਸਰਜ਼ ਇੰਡਸਿਸਟਮਜ਼ ਆਈਟੀ ਪ੍ਰਾਈਵੇਟ ਲਿਮਟਿਡ Indrive (ਇਨਡਰਾਈਵ) ਵਿਰੁੱਧ ਵੱਡੀ ਕਾਰਵਾਈ ਕਰਦਿਆਂ ਕੰਪਨੀ ਦਾ ਐਗਰੀਗੇਟਰ ਲਾਇਸੈਂਸ ਛੇ ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ, ਜਿਸ ਤਹਿਤ ਚੰਡੀਗੜ੍ਹ ਦੀਆਂ ਹੱਦਾਂ ਅੰਦਰ ਇਨਡਰਾਈਵ ਦੀਆਂ ਕੈਬ ਅਤੇ ਬਾਈਕ ਟੈਕਸੀ ਸੇਵਾਵਾਂ 'ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ।

- Download Babushahi App
-
-