BREAKING- ਹਵਾਰਾ ਦੀ ਪੈਰੋਲ ਦੇ ਹੱਕ ’ਚ ਆਏ ਰਵਨੀਤ ਬਿੱਟੂ, ਗਵਰਨਰ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 12 ਅਗਸਤ 2026: ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਬਿੱਟੂ ਨੇ ਹਵਾਰਾ ਨੂੰ ਪੈਰੋਲ ਦਿੱਤੇ ਜਾਣ ਦਾ ਸਮਰਥਨ ਕਰਦਿਆਂ ਕਿਹਾ ਕਿ ਉਸ ਦੀ (ਜਗਤਾਰ ਸਿੰਘ ਹਵਾਰਾ) ਬਜ਼ੁਰਗ ਮਾਂ ਦਾ ਕੋਈ ਕਸੂਰ ਨਹੀਂ ਹੈ ਅਤੇ ਮਾਂ ਦੀ ਦੇਖਭਾਲ ਲਈ ਹਵਾਰਾ ਨੂੰ ਪੈਰੋਲ ਮਿਲਣੀ ਚਾਹੀਦੀ ਹੈ।
ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਬਿੱਟੂ ਨੇ ਕਿਹਾ ਕਿ ਪੈਰੋਲ ਦਾ ਮਾਮਲਾ ਮਨੁੱਖੀ ਪੱਖ ਨਾਲ ਵੀ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕੈਦੀ ਦੀ ਬਜ਼ੁਰਗ ਮਾਂ ਨੂੰ ਉਸ ਦੀ ਦੇਖਭਾਲ ਦੀ ਲੋੜ ਹੈ ਤਾਂ ਇਸ ਪੱਖ ’ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਬਿੱਟੂ ਨੇ ਕਿਹਾ ਕਿ ਜਗਤਾਰ ਸਿੰਘ ਹਵਾਰਾ ਦੀ ਮਾਂ ਬਜ਼ੁਰਗ ਹੈ ਅਤੇ ਉਸ ਦੀ ਦੇਖਭਾਲ ਲਈ ਪੁੱਤਰ ਦੀ ਲੋੜ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੈਰੋਲ ਦੀ ਮੰਗ ਦਾ ਆਧਾਰ ਮਨੁੱਖੀ ਹਮਦਰਦੀ ਹੈ ਅਤੇ ਇਸ ਵਿੱਚ ਬਜ਼ੁਰਗ ਮਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ।
- Download Babushahi App
-
-