ਕਾਲਕਾ ਤੇ ਕਾਹਲੋਂ ਵੱਲੋਂ ਕਵਲਜੀਤ ਸਿੰਘ ਜੌਲੀ ਨੂੰ ਜਨਮ ਦਿਨ ਦੀਆਂ ਵਧਾਈਆਂ
ਮਨਮੋਹਨ ਸਿੰਘ
ਨਵੀਂ ਦਿੱਲੀ 13 ਅਗਸਤ, 2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਪਾਰਟੀ ਦੇ ਮੀਤ ਪ੍ਰਧਾਨ ਸਰਦਾਰ ਕਵਲਜੀਤ ਸਿੰਘ ਜੌਲੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸਰਦਾਰ ਕਵਲਜੀਤ ਸਿੰਘ ਜੌਲੀ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਉਨ੍ਹਾਂ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਉਨ੍ਹਾਂ ਨੂੰ ਤੰਦਰੁਸਤ ਸਿਹਤ, ਲੰਬੀ ਉਮਰ ਤੇ ਖੁਸ਼ਹਾਲ ਜੀਵਨ ਦੀ ਦਾਤ ਬਖ਼ਸ਼ਣ। ਉਨ੍ਹਾਂ ਕਿਹਾ ਕਿ ਸਰਦਾਰ ਜੌਲੀ ਇਸੇ ਤਰ੍ਹਾਂ ਪੰਥਕ ਸੇਵਾ ਅਤੇ ਸਮਾਜ ਦੀ ਬਿਹਤਰੀ ਲਈ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣ।
ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਵੀ ਸਰਦਾਰ ਕਵਲਜੀਤ ਸਿੰਘ ਜੌਲੀ ਨੂੰ ਜਨਮ ਦਿਨ ਦੀਆਂ ਹਾਰਦਿਕ ਵਧਾਈਆਂ ਦਿੰਦਿਆਂ ਉਨ੍ਹਾਂ ਦੇ ਸੁਖਮਈ, ਸਿਹਤਮੰਦ ਅਤੇ ਸਫਲ ਜੀਵਨ ਦੀ ਕਾਮਨਾ ਕੀਤੀ।
- Download Babushahi App
-
-