ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਤੇ ਬਾਬਾ ਬਲਬੀਰ ਸਿੰਘ ਨੇ ਕਰੜੇ ਸ਼ਬਦਾਂ ‘ਚ ਨਿੰਦਾ ਕੀਤੀ
ਅੰਮ੍ਰਿਤਸਰ:- 13 ਅਗਸਤ - ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਅੰਦਰ ਹਮਲੇ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦਿਆ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦਰਸ਼ਨ ਦੀਦਾਰ ਕਰਨ ਦੌਰਾਨ ਇਕ ਵਿਅਕਤੀ ਵਲੋਂ ਹਮਲਾ ਕੀਤਾ ਗਿਆ। ਗੁਰੂ ਘਰ ਦਰਸ਼ਨਾਂ ਲਈ ਪਰਿਵਾਰ ਸਮੇਤ ਗਏ ਸ. ਬਾਦਲ ’ਤੇ ਹਮਲਾ ਕਰਨਾ ਜਿਥੇ ਪੰਥ ਵਿਰੋਧੀ ਤੇ ਸਿੱਖ ਰਵਾਇਤਾਂ ਦੇ ਉਲਟ ਹੈ, ਗੁਰਸਿੱਖਾਂ ਦੀ ਆਸਥਾ ਦੇ ਪ੍ਰਤੀਕ ਪਾਵਨ ਅਸਥਾਨ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਹਮਲਾ ਦੁਖਦਾਈ ਤੇ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਆਏ ਸਰਧਾਲੂਆਂ ਤੇ ਹਮਲਾ ਕਰਨ ਦੀ ਗੁਰੂਘਰ ਵਿੱਚ ਕੋਈ ਵੀ ਮਰਯਾਦਾ ਨਹੀਂ ਹੈ ਇਹ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਤੇ ਗੁਰੂ ਘਰ ਦੀ ਮਾਣ-ਮਰਯਾਦਾ ਦੇ ਉਲਟ ਹੈ। ਹਰ ਸ਼ਰਧਾਲੂ ਸਰਧਾ ਭਾਵਨਾ ਨਾਲ ਗੁਰੂ ਘਰ ਆਉਂਦਾ ਹੈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਾ ਹੈ ਅਤੇ ਕਿਸੇ ਸ਼ਰਧਾਲੂ ’ਤੇ ਅਜਿਹਾ ਹਮਲਾ ਸਿੱਖ ਸ਼ਰਧਾ ਨੂੰ ਸਿੱਧੀ ਠੇਸ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਮਹਾਂਰਾਸਟਰ ਸਰਕਾਰ ਨੂੰ ਇਸ ਮਾਮਲੇ ਦੀ ਡੂੰਘੀ ਜਾਂਚ ਪੜਤਾਲ ਕਰਨੀ ਚਾਹੀਦੀ ਹੈ।
- Download Babushahi App
-
-