ਬਠਿੰਡਾ ਸ਼ਹਿਰ ਦੇ ਚਾਰ ਨੇਤਾਵਾਂ ਦੀਆਂ ਸ਼੍ਰੋਮਣੀ ਅਕਾਲੀ ਦਲ ਤੇ ਯੂਥ ਅਕਾਲੀ ਦਲ ਵਿੱਚ ਅਹਿਮ ਜ਼ਿੰਮੇਵਾਰੀਆਂ
ਅਸ਼ੋਕ ਵਰਮਾ
ਬਠਿੰਡਾ, 13 ਅਗਸਤ 2026 :ਸ਼੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਵੱਲੋਂ ਬਠਿੰਡਾ ਸ਼ਹਿਰ ਨਾਲ ਸੰਬੰਧਿਤ ਸੀਨੀਅਰ ਆਗੂਆਂ ਅਤੇ ਦੋ ਯੂਥ ਆਗੂਆਂ ਨੂੰ ਨਵੀਆਂ ਸੰਗਠਨਾਤਮਕ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਨ੍ਹਾਂ ਨਿਯੁਕਤੀਆਂ ਦਾ ਸ਼ਹਿਰ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਹੈ। ਨਾਲ ਹੀ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਵੀ ਕੀਤਾ ਗਿਆ ਹੈ। ਇਸ ਸੰਬੰਧ ਵਿੱਚ ਦਿੱਤੀ ਗਈ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਐਡਵੋਕੇਟ ਦਲਜੀਤ ਸਿੰਘ ਬਰਾੜ ਅਤੇ ਸਾਬਕਾ ਐਮਸੀ ਨਿਰਮਲ ਸਿੰਘ ਸੰਧੂ ਨੂੰ ਪਾਰਟੀ ਦੀ ਪੀਏਸੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਓਮ ਪ੍ਰਕਾਸ਼ ਸ਼ਰਮਾ ਨੂੰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਠਿੰਡਾ ਦਾ ਪ੍ਰੈਸ ਸਕੱਤਰ ਬਣਾਇਆ ਗਿਆ ਹੈ।
ਯੂਥ ਅਕਾਲੀ ਦਲ ਵਿੱਚ ਵੀ ਅਮਰਿੰਦਰ ਸਿੰਘ ਸਿੱਧੂ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਜੀਵਨ ਜੋਤ ਸਿੰਘ ਡਾਇਮੰਡ ਖੰਨਾ ਨੂੰ ਮੀਤ ਪ੍ਰਧਾਨ ਪੰਜਾਬ ਨਿਯੁਕਤ ਕੀਤਾ ਗਿਆ ਹੈ। ਪਾਰਟੀ ਆਗੂਆਂ ਨੇ ਉਮੀਦ ਪ੍ਰਗਟ ਕੀਤੀ ਹੈ ਕਿ ਨਵੇਂ ਅਹੁਦੇਦਾਰ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਸੰਗਠਨ ਨਾਲ ਜੋੜਨ ਵਿੱਚ ਸਰਗਰਮ ਭੂਮਿਕਾ ਨਿਭਾਉਣਗੇ।
- Download Babushahi App
-
-