ਸਾਹਨੇਵਾਲ ਪੁਲਿਸ ਦੀ ਵੱਡੀ ਕਾਰਵਾਈ: ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
ਦਾਣਾ ਮੰਡੀ ਕੋਹਾੜਾ ਰੋਡ ’ਤੇ ਪੁਲਿਸ ਨੇ ਕੀਤੀ ਕਾਰਵਾਈ, NDPS ਐਕਟ ਤਹਿਤ ਮਾਮਲਾ ਦਰਜ
ਸੁਖਮਿੰਦਰ ਭੰਗੂ
ਲੁਧਿਆਣਾ, 13 ਅਗਸਤ 2026- ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਲੁਧਿਆਣਾ ਪੁਲਿਸ ਕਮਿਸ਼ਨਰੇਟ ਵੱਲੋਂ ਸਾਹਨੇਵਾਲ ਇਲਾਕੇ ਵਿੱਚ ਵੱਡੀ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ।
ਪੁਲਿਸ ਕਮਿਸ਼ਨਰ ਲੁਧਿਆਣਾ ਸਵੱਪਨ ਸ਼ਰਮਾ, ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਗਵਾਈ ਵਿੱਚ ਇਹ ਕਾਰਵਾਈ ਕੀਤੀ ਗਈ। ਪੁਲਿਸ ਅਨੁਸਾਰ 12 ਅਗਸਤ 2026 ਨੂੰ ਦਾਣਾ ਮੰਡੀ, ਕੋਹਾੜਾ ਰੋਡ, ਸਾਹਨੇਵਾਲ ਵਿਖੇ ਪੁਲਿਸ ਪਾਰਟੀ ਨੇ ਕਾਰਵਾਈ ਕਰਦਿਆਂ ਸ਼ਿਵਰਾਜ ਸ਼ਰਮਾ ਪੁੱਤਰ ਮੋਹਣ ਲਾਲਾ ਸ਼ਰਮਾ, ਵਾਸੀ ਵਾਰਡ ਨੰਬਰ 05, ਪੁਰਾਣਾ ਬਾਜ਼ਾਰ, ਸਾਹਨੇਵਾਲ, ਲੁਧਿਆਣਾ ਨੂੰ ਕਾਬੂ ਕੀਤਾ।
ਤਲਾਸ਼ੀ ਦੌਰਾਨ ਉਸਦੇ ਕਬਜ਼ੇ ਵਿੱਚੋਂ 100 ਗ੍ਰਾਮ ਹੈਰੋਇਨ ਬਰਾਮਦ ਹੋਣ ਦਾ ਪੁਲਿਸ ਨੇ ਦਾਅਵਾ ਕੀਤਾ ਹੈ। ਇਸ ਸਬੰਧੀ ਥਾਣਾ ਸਾਹਨੇਵਾਲ ਵਿਖੇ ਮੁਕੱਦਮਾ ਨੰਬਰ 265, ਮਿਤੀ 12.08.2026, ਧਾਰਾ 21-61-85 NDPS ਐਕਟ ਤਹਿਤ ਦਰਜ ਕੀਤਾ ਗਿਆ ਹੈ।
ਪੁਲਿਸ ਅਧਿਕਾਰੀਆਂ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ੀਲੇ ਪਦਾਰਥ ਦੀ ਸਪਲਾਈ ਦੇ ਸਰੋਤ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।
ਪੁਲਿਸ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਨਸ਼ਿਆਂ ਦੀ ਤਸਕਰੀ ਅਤੇ ਸਪਲਾਈ ਕਰਨ ਵਾਲੇ ਤੱਤਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ।
- Download Babushahi App
-
-