ਪੁਲਿਸ ਪੈਨਸ਼ਨਰਾਂ ਨੇ ਆਪਣੇ ਦਫਤਰ ਵਿੱਚ ਰਾਸ਼ਟਰੀ ਝੰਡਾ ਲਹਿਰਾ ਕੇ ਆਜ਼ਾਦੀ ਦਿਹਾੜਾ ਮਨਾਇਆ
ਅਸ਼ੋਕ ਵਰਮਾ
ਮਾਨਸਾ ,15 ਅਗਸਤ 2026: ਅੱਜ ਦੇਸ਼ ਦੇ ਆਜ਼ਾਦੀ ਦਿਹਾੜੇ ਮੌਕੇ ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਇਕਾਈ ਮਾਨਸਾ ਨੇ ਆਪਣੇ ਦਫਤਰ ਵਿੱਚ ਰਾਸ਼ਟਰੀ-ਗਾਨ ਉਪਰੰਤ ਰਾਸ਼ਟਰੀ ਝੰਡਾ ਲਹਿਰਾਇਆ, ਜੋ ਇਹ ਸਾਰੀ ਕਾਰਵਾਈ ਕਾਇਦੇ ਅਨੁਸਾਰ ਸਾਬਕਾ ਇੰਸਪੈਕਟਰ ਜਗਜੀਤ ਸਿੰਘ ਨੰਗਲ ਕਲਾਂ ਦੀ ਦੇਖਰੇਖ ਹੇਠ ਸੰਪੰਨ ਹੋਈ। ਸੰਸਥਾ ਦੇ ਪ੍ਰਧਾਨ ਗੁਰਚਰਨ ਸਿੰਘ ਮੰਦਰਾਂ ਨੇ ਤਿਰੰਗੇ ਝੰਡੇ ਨੂੰ ਲਹਿਰਾਇਆ ਅਤੇ ਸਲੂਟ ਦੇ ਕੇ ਸਨਮਾਨ ਦਿੱਤਾ। ਇਸ ਮੌਕੇ ਸੰਸਥਾਂ ਦੇ 65 ਦੇ ਕਰੀਬ ਆਹੁਦੇਦਾਰ ਅਤੇ ਮੈਂਬਰਾਨ ਹਾਜ਼ਰ ਹੋਏ।
ਪ੍ਰਧਾਨ ਗੁਰਚਰਨ ਸਿੰਘ ਮੰਦਰਾਂ ਨੇ ਇਸ ਮੌਕੇ ਬੋਲਦਿਆਂ ਦੱਸਿਆ ਕਿ ਪੂਰੇ ਦੇਸ਼ ਵਿੱਚ ਅੱਜ 80ਵਾਂ ਆਜ਼ਾਦੀ ਦਿਹਾੜਾ ਬੜੇ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਆਜਾਦੀ ਸੰਗਰਾਮ ਵਿੱਚ ਆਪਣੀਆ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆ ਨੂੰ ਯਾਦ ਕੀਤਾ ਗਿਆ, ਜਿਹਨਾਂ ਵਿੱਚੋਂ ਜਿਆਦਾਤਰ ਗਿਣਤੀ ਪੰਜਾਬ ਅਤੇ ਪੰਜਾਬੀਅਤ ਨੂੰ ਪਿਆਰ ਕਰਨ ਵਾਲਿਆ ਦੀ ਸੀ। ਸਾਨੂੰ ਆਪਣੇ ਗੁਰੂਆਂ ਤੋਂ ਜਾਨਾਂ ਕੁਰਬਾਨ ਕਰਨ ਦਾ ਜਜ਼ਬਾ ਵਿਰਾਸਤ ਵਿੱਚ ਮਿਲਿਆ ਹੈ। ਸਾਡੇ ਸ਼ਹੀਦਾਂ ਦੀਆ ਮਹਾਨ ਕੁਰਬਾਨੀਆਂ ਕਰਕੇ ਹੀ ਦੇਸ਼ ਅੱਜ ਆਜਾਦੀ ਦਾ ਨਿੱਘ ਮਾਣ ਰਿਹਾ ਹੈ। ਪ੍ਰਧਾਨ ਵਲੋਂ ਸਿੱਖ ਇਤਿਹਾਸ ਵਿੱਚ 15 ਅਗਸਤ ਦੀ ਮਹੱਤਤਾ ਬਾਰੇ ਵੀ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ। ਅਮਰਜੀਤ ਸਿੰਘ ਭਾਈਰੂਪਾ ਵੱਲੋਂ ਸਟੇਜ ਸਕੱਤਰ ਦੀ ਭੂਮਿਕਾ ਬਾਖੂਬੀ ਨਿਭਾਈ ਗਈ।
- Download Babushahi App
-
-