ਹਲਕਾ ਸੁਲਤਾਨਪੁਰ ਲੋਧੀ ’ਚ ‘ਆਪ’ ਨੂੰ ਮਿਲਿਆ ਵੱਡਾ ਸਿਆਸੀ ਬਲ
ਪਿੰਡ ਹੁਸੈਨਪੁਰ ਦੂਲੋਵਾਲ ’ਚ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਵੱਡੀ ਗਿਣਤੀ ਪਰਿਵਾਰ ‘ਆਪ’ ’ਚ ਸ਼ਾਮਲ; ਸੱਜਣ ਸਿੰਘ ਚੀਮਾ ਨੇ ਕੀਤਾ ਨਿੱਘਾ ਸਵਾਗਤ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ: ਹਲਕਾ ਸੁਲਤਾਨਪੁਰ ਲੋਧੀ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ ਜਦੋਂ ਪਿੰਡ ਹੁਸੈਨਪੁਰ ਦੂਲੋਵਾਲ ਵਿਖੇ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਵੱਡੀ ਗਿਣਤੀ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੱਜਣ ਸਿੰਘ ਚੀਮਾ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਵਿੱਚ ਸੱਜਣ ਸਿੰਘ ਚੀਮਾ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਫੈਸਲਾ ਕੀਤਾ ਹੈ।
ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਪਰਿਵਾਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਨਵੇਂ ਸ਼ਾਮਲ ਹੋਏ ਸਾਥੀਆਂ ਨੂੰ ਹਰ ਪੱਧਰ ’ਤੇ ਬਣਦੀ ਜ਼ਿੰਮੇਵਾਰੀ ਅਤੇ ਥਾਂ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੇ ਜਾਇਜ਼ ਕੰਮ ਪਹਿਲ ਦੇ ਆਧਾਰ ’ਤੇ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਸੱਜਣ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਆਮ ਆਦਮੀ ਪਾਰਟੀ ਨਾਲ ਲਗਾਤਾਰ ਜੁੜਨਾ ਇਸ ਗੱਲ ਦਾ ਪ੍ਰਤੀਕ ਹੈ ਕਿ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹਾਜ਼ਰ ਸਨ।
- Download Babushahi App
-
-