ਹਲਕਾ ਪਾਇਲ 'ਚ ਆਪ ਵਿਧਾਇਕ ਗਿਆਸਪੁਰਾ ਦਾ ਪੁਤਲਾ ਫੂਕਿਆ, ਅਕਾਲੀ ਦਲ ਵਾਰਸ ਪੰਜਾਬ ਨੇ ਦਿੱਤੀ ਕਾਲੀਆਂ ਝੰਡੀਆਂ ਦਿਖਾਉਣ ਦੀ ਚੇਤਾਵਨੀ
Ravinder Singh
ਪਾਇਲ (ਲੁਧਿਆਣਾ): 17 ਅਗਸਤ 2026 :
ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਲੋਕ ਸਭਾ ਮੈਂਬਰ ਅਤੇ 'ਅਕਾਲੀ ਦਲ ਵਾਰਸ ਪੰਜਾਬ ਦੇ' ਪ੍ਰਧਾਨ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੀਤੀ ਗਈ ਵਿਵਾਦਤ ਟਿੱਪਣੀ ਦੇ ਵਿਰੋਧ ਵਿੱਚ ਅੱਜ ਹਲਕਾ ਪਾਇਲ ਵਿਖੇ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ। 'ਅਕਾਲੀ ਦਲ ਵਾਰਸ ਪੰਜਾਬ ਦੇ' ਆਗੂਆਂ ਅਤੇ ਵਰਕਰਾਂ ਨੇ ਇਕੱਠੇ ਹੋ ਕੇ ਵਿਧਾਇਕ ਗਿਆਸਪੁਰਾ ਵਿਰੁੱਧ ਰੋਸ ਮਾਰਚ ਕੱਢਿਆ ਅਤੇ ਦਾਣਾ ਮੰਡੀ ਦੇ ਮੁੱਖ ਗੇਟ ਬਾਹਰ ਉਨ੍ਹਾਂ ਦਾ ਪੁਤਲਾ ਫੂਕ ਕੇ ਆਪਣਾ ਗੁੱਸਾ ਜ਼ਾਹਰ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਪਾਰਟੀ ਆਗੂ ਸੰਦੀਪ ਸਿੰਘ ਰੁਪਾਲੋਂ ਨੇ ਕਿਹਾ ਕਿ ਵਿਧਾਇਕ ਗਿਆਸਪੁਰਾ ਦੀ ਬਿਆਨਬਾਜ਼ੀ ਬੇਹੱਦ ਗਲਤ ਹੈ, ਜਿਸ ਕਾਰਨ ਸਮੁੱਚੀ ਸਿੱਖ ਸੰਗਤ ਦੇ ਮਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਇਹ ਵਿਰੋਧ ਪ੍ਰਦਰਸ਼ਨ ਇੱਥੇ ਹੀ ਖ਼ਤਮ ਨਹੀਂ ਹੋਵੇਗਾ, ਸਗੋਂ ਭਵਿੱਖ ਵਿੱਚ ਵਿਧਾਇਕ ਗਿਆਸਪੁਰਾ ਜਿੱਥੇ ਵੀ ਜਾਣਗੇ, ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਤਿੱਖਾ ਵਿਰੋਧ ਜਤਾਇਆ ਜਾਵੇਗਾ।
ਇਸ ਤੋਂ ਇਲਾਵਾ, ਬਲਵੰਤ ਸਿੰਘ ਰਾਜੋਆਣਾ ਦੀ ਚਿੱਠੀ ਦੇ ਮਾਮਲੇ 'ਤੇ ਬੋਲਦਿਆਂ ਸੰਦੀਪ ਸਿੰਘ ਰੁਪਾਲੋਂ ਨੇ ਉਨ੍ਹਾਂ ਨੂੰ ਪੰਥ ਦੀ ਮਹਾਨ ਸ਼ਖ਼ਸੀਅਤ ਦੱਸਦਿਆਂ ਕਿਸੇ ਵੀ ਟਿੱਪਣੀ ਤੋਂ ਗੁਰੇਜ਼ ਕੀਤਾ। ਨਾਲ ਹੀ, ਉਨ੍ਹਾਂ ਨੇ ਇਸੜੂ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਦੌਰਾਨ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਕੀਤੀ ਗਈ ਟਿੱਪਣੀ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।
- Download Babushahi App
-
-