ਕੇਂਦਰੀ ਮੰਤਰੀ ਜੇਪੀ ਨੱਡਾ ਦੀ ਏਮਜ਼ ਦਿੱਲੀ ਵਿਖੇ ਹੋਈ ਐਂਜੀਓਪਲਾਸਟੀ, ਹਾਲਤ ਸਥਿਰ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 18 ਅਗਸਤ:
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇਪੀ ਨੱਡਾ ਦੀ ਸੋਮਵਾਰ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼), ਨਵੀਂ ਦਿੱਲੀ ਵਿਖੇ ਐਂਜੀਓਪਲਾਸਟੀ ਕੀਤੀ ਗਈ। ਹਸਪਤਾਲ ਪ੍ਰਸ਼ਾਸਨ ਵੱਲੋਂ ਜਾਰੀ ਪ੍ਰੈਸ ਰਿਲੀਜ਼ ਅਨੁਸਾਰ, 17 ਅਗਸਤ 2026 ਨੂੰ ਐਂਜੀਓਪਲਾਸਟੀ ਤੋਂ ਬਾਅਦ ਉਨ੍ਹਾਂ ਦੀ ਹਾਲਤ ਬਿਲਕੁਲ ਸਥਿਰ ਹੈ ਅਤੇ ਉਹ ਫਿਲਹਾਲ ਕਾਰਡੀਓਲੋਜੀ ਵਿਭਾਗ ਦੇ ਡਾਕਟਰਾਂ ਦੀ ਨਿਗਰਾਨੀ ਹੇਠ ਹਨ।
ਜ਼ਿਕਰਯੋਗ ਹੈ ਕਿ 13 ਅਗਸਤ ਦੀ ਸ਼ਾਮ ਨੂੰ ਬੇਚੈਨੀ ਮਹਿਸੂਸ ਹੋਣ ਤੋਂ ਬਾਅਦ ਜੇਪੀ ਨੱਡਾ ਦੀ ਕੋਰੋਨਰੀ ਐਂਜੀਓਗ੍ਰਾਫੀ ਸਮੇਤ ਹੋਰ ਜ਼ਰੂਰੀ ਜਾਂਚ ਕੀਤੀ ਗਈ ਸੀ, ਜਿਸ ਤੋਂ ਬਾਅਦ 14 ਅਗਸਤ ਨੂੰ ਉਨ੍ਹਾਂ ਨੂੰ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਸਿਹਤ ਵਿਗੜਨ ਦੀ ਖ਼ਬਰ ਤੋਂ ਬਾਅਦ ਗੁਜਰਾਤ ਦੇ ਉਪ ਮੁੱਖ ਮੰਤਰੀ ਹਰਸ਼ ਸੰਘਵੀ ਅਤੇ ਊਰਜਾ ਮੰਤਰੀ ਰੁਸ਼ੀਕੇਸ਼ ਪਟੇਲ ਸਮੇਤ ਕਈ ਰਾਜਨੇਤਾਵਾਂ ਨੇ ਸੋਸ਼ਲ ਮੀਡੀਆ ਮੰਚ 'ਐਕਸ' (X) ਰਾਹੀਂ ਉਨ੍ਹਾਂ ਦੇ ਜਲਦੀ ਠੀਕ ਹੋਣ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ ਹੈ।
- Download Babushahi App
-
-