ਸਾਬਕਾ ਭਾਰਤੀ ਕ੍ਰਿਕਟਰ ਮਨਪ੍ਰੀਤ ਸਿੰਘ 'ਗੋਨੀ' ਅਤੇ ਅੰਤਰਰਾਸ਼ਟਰੀ ਗੋਲਡ ਮੈਡਲਿਸਟ ਕੁਨਾਰ ਆਮ ਆਦਮੀ ਪਾਰਟੀ 'ਚ ਸ਼ਾਮਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋਵਾਂ ਖੇਡ ਸ਼ਖਸੀਅਤਾਂ ਦਾ 'ਆਪ' ਵਿੱਚ ਸਵਾਗਤ ਕੀਤਾ, ਕਿਹਾ - ਇਹਨਾਂ ਦਾ ਤਜਰਬਾ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰੇਗਾ
ਖੇਡ ਮੈਦਾਨਾਂ 'ਚ ਪੰਜਾਬ ਦਾ ਨਾਂ ਰੋਸ਼ਨ ਕਰਨ ਵਾਲੇ ਨੌਜਵਾਨਾਂ ਦਾ ਸਾਥ 'ਰੰਗਲਾ ਪੰਜਾਬ' ਬਣਾਉਣ ਦੀ ਮੁਹਿੰਮ ਨੂੰ ਹੋਰ ਮਜ਼ਬੂਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੋਨੀ ਅਤੇ ਕੁਨਾਰ ਨੇ ਕਿਹਾ - ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹਾਂ, 'ਆਪ' ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੀ ਭਲਾਈ ਲਈ ਪੂਰੇ ਸਹਿਯੋਗ ਦਾ ਦਿੱਤਾ ਭਰੋਸਾ
ਚੰਡੀਗੜ੍ਹ; 19 ਅਗਸਤ 2026ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬੁੱਧਵਾਰ ਨੂੰ ਇੰਡੀਅਨ ਕ੍ਰਿਕਟਰ ਮਨਪ੍ਰੀਤ ਸਿੰਘ (ਗੋਨੀ) ਅਤੇ ਐਥਲੀਟ ਕੁਨਾਰ (ਅੰਤਰਰਾਸ਼ਟਰੀ ਗੋਲਡ ਮੈਡਲਿਸਟ) ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵੇਂ ਖਿਡਾਰੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਮੁੱਖ ਮੰਤਰੀ ਮਾਨ ਨੇ ਗੋਨੀ ਅਤੇ ਕੁਨਾਰ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਰਸਮੀ ਤੌਰ 'ਤੇ ਸ਼ਾਮਲ ਕਰਵਾਇਆ। ਇਸ ਮੌਕੇ ਮੰਤਰੀ ਗੁਰਮੀਤ ਖੁੱਡੀਆਂ ਵੀ ਮੌਜੂਦ ਸਨ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਇੱਕ ਹੋਰ ਬਹੁਤ ਹੀ ਸ਼ਾਨਦਾਰ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ
ਖੇਡ ਮੈਦਾਨਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਅਜਿਹੇ ਨੌਜਵਾਨਾਂ ਦਾ ਸਾਥ ਸਾਨੂੰ 'ਰੰਗਲਾ ਪੰਜਾਬ' ਸਿਰਜਣ ਦੀ ਮੁਹਿੰਮ ਵਿੱਚ ਹੋਰ ਤਾਕਤ ਦੇਵੇਗਾ। ਉਨ੍ਹਾਂ ਦੇ ਤਜ਼ਰਬੇ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਵੱਡੀ ਮਦਦ ਮਿਲੇਗੀ।
ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਗੋਨੀ ਅਤੇ ਕੁਨਾਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਪੰਜਾਬ ਦੇ ਭਲੇ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ।
- Download Babushahi App
-
-