AAP ਪੰਜਾਬ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ, ਪੜ੍ਹੋ ਸੂਚੀ
Ravi Jakhu
ਚੰਡੀਗੜ੍ਹ, 21 ਅਗਸਤ 2026- ਆਮ ਆਦਮੀ ਪਾਰਟੀ ਪੰਜਾਬ ਵੱਲੋਂ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਹਲਕਿਆਂ ਵਿੱਚ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਅਤੇ ਨਸ਼ਾ ਮੁਕਤੀ ਮੋਰਚਾ ਨਾਲ ਸਬੰਧਤ ਅਹੁਦਿਆਂ ਲਈ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਇਸ ਤੋਂ ਇਲਾਵਾ ਖਰੜ ਹਲਕੇ ਵਿੱਚ ਨਸ਼ਾ ਮੁਕਤੀ ਮੋਰਚਾ ਲਈ ਬਲਾਕ ਕੋਆਰਡੀਨੇਟਰ ਦੀ ਨਿਯੁਕਤੀ ਵੀ ਕੀਤੀ ਗਈ ਹੈ। ਪਾਰਟੀ ਨੇ ਕਿਹਾ ਕਿ ਨਵੀਆਂ ਜ਼ਿੰਮੇਵਾਰੀਆਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਬਿਹਤਰ ਤਾਲਮੇਲ ਬਣਾਉਣ ਵਿੱਚ ਸਹਾਇਕ ਸਾਬਤ ਹੋਣਗੀਆਂ।
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਪਾਰਟੀ ਆਗੂਆਂ ਨੇ ਉਮੀਦ ਜਤਾਈ ਕਿ ਨਵੇਂ ਅਹੁਦੇਦਾਰ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰਨਗੇ। ਪਾਰਟੀ ਵੱਲੋਂ ਇਨ੍ਹਾਂ ਨਿਯੁਕਤੀਆਂ ਨੂੰ ਸੰਗਠਨਾਤਮਕ ਪੱਧਰ ’ਤੇ ਅਹਿਮ ਕਦਮ ਦੱਸਿਆ ਗਿਆ ਹੈ।
- Download Babushahi App
-
-