ਸੁਖਬੀਰ ਬਾਦਲ ਦੀ ਸਿਹਤ ਦਾ ਹਾਲ ਜਾਣਨ ਪਹੁੰਚੇ RP ਸਿੰਘ, ਹਿੰਸਾ ਦੀ ਕੀਤੀ ਨਿੰਦਾ
ਚੰਡੀਗੜ੍ਹ, 22 ਅਗਸਤ 2026: ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ।
ਮੁਲਾਕਾਤ ਤੋਂ ਬਾਅਦ ਆਰ.ਪੀ. ਸਿੰਘ ਨੇ ਕਿਹਾ ਕਿ ਲੋਕਤੰਤਰ ਵਿੱਚ ਹਿੰਸਾ ਜਾਂ ਡਰ-ਧਮਕਾਉਣ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਿਆਸੀ ਮਤਭੇਦ ਲੋਕਤੰਤਰ ਦਾ ਕੁਦਰਤੀ ਹਿੱਸਾ ਹਨ, ਪਰ ਇਨ੍ਹਾਂ ਦਾ ਹੱਲ ਹਮੇਸ਼ਾ ਗੱਲਬਾਤ, ਵਿਚਾਰ-ਵਟਾਂਦਰੇ ਅਤੇ ਲੋਕਤੰਤਰੀ ਢੰਗ ਨਾਲ ਹੀ ਕੀਤਾ ਜਾਣਾ ਚਾਹੀਦਾ ਹੈ।
ਭਾਜਪਾ ਆਗੂ ਨੇ ਕਿਹਾ ਕਿ ਸਿਆਸੀ ਵਿਚਾਰਾਂ ਵਿੱਚ ਅੰਤਰ ਹੋਣ ਦੇ ਬਾਵਜੂਦ ਸਾਰੇ ਆਗੂਆਂ ਅਤੇ ਪਾਰਟੀਆਂ ਨੂੰ ਲੋਕਤੰਤਰ ਦੀਆਂ ਕਦਰਾਂ-ਕੀਮਤਾਂ ਅਤੇ ਆਪਸੀ ਸਤਿਕਾਰ ਨੂੰ ਕਾਇਮ ਰੱਖਣਾ ਚਾਹੀਦਾ ਹੈ। ਉਨ੍ਹਾਂ ਹਿੰਸਾ ਦੀਆਂ ਘਟਨਾਵਾਂ ਨੂੰ ਕਿਸੇ ਵੀ ਸਥਿਤੀ ਵਿੱਚ ਉਚਿਤ ਨਾ ਮੰਨਣ ਦੀ ਗੱਲ ਆਖੀ।
ਆਰ.ਪੀ. ਸਿੰਘ ਨੇ ਸੁਖਬੀਰ ਸਿੰਘ ਬਾਦਲ ਦੀ ਚੰਗੀ ਸਿਹਤ ਅਤੇ ਜਲਦ ਪੂਰੀ ਤਰ੍ਹਾਂ ਸਿਹਤਯਾਬ ਹੋਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਬਾਦਲ ਜਲਦ ਤੰਦਰੁਸਤ ਹੋ ਕੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ।
- Download Babushahi App
-
-