Big Breaking: ਜਹਾਜ਼ ਕ੍ਰੈਸ਼ ਹੋਣ ਕਾਰਨ 2 ਪਾਇਲਟਾਂ ਦੀ ਮੌਤ!
ਕਾਨਪੁਰ, 27 ਅਗਸਤ 2026: ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਵੀਰਵਾਰ ਨੂੰ ਇੱਕ ਟ੍ਰੇਨਿੰਗ ਏਅਰਕ੍ਰਾਫਟ ਹਾਦਸਾਗ੍ਰਸਤ ਹੋਣ ਕਾਰਨ ਉਸ ਵਿੱਚ ਸਵਾਰ ਪਾਇਲਟ ਅਤੇ ਕੋ-ਪਾਇਲਟ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਜ਼ਮੀਨ ’ਤੇ ਡਿੱਗਦੇ ਹੀ ਜਹਾਜ਼ ਦੇ ਟੁਕੜੇ-ਟੁਕੜੇ ਹੋ ਗਏ। ਹਾਦਸਾਗ੍ਰਸਤ ਜਹਾਜ਼ ਦਾ ਮਲਬਾ ਗੰਗਾ ਬੈਰਾਜ ਦੇ ਨੇੜੇ ਤੋਂ ਬਰਾਮਦ ਕੀਤਾ ਗਿਆ ਹੈ।
ਹਾਦਸੇ ਦੀ ਸੂਚਨਾ ਮਿਲਦੇ ਹੀ ਕਾਨਪੁਰ ਪੁਲਿਸ ਦੀ ਟੀਮ ਮੌਕੇ ’ਤੇ ਪਹੁੰਚੀ। ਆਸ-ਪਾਸ ਦੇ ਲੋਕ ਵੀ ਵੱਡੀ ਗਿਣਤੀ ਵਿੱਚ ਘਟਨਾ ਸਥਾਨ ’ਤੇ ਇਕੱਠੇ ਹੋ ਗਏ। ਪੁਲਿਸ ਨੇ ਜਹਾਜ਼ ਵਿੱਚ ਸਵਾਰ ਦੋਵੇਂ ਵਿਅਕਤੀਆਂ (ਪਾਇਲਟ ਅਤੇ ਕੋ-ਪਾਇਲਟ) ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਅਤੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ।
ਅਧਿਕਾਰੀਆਂ ਵੱਲੋਂ ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਹਾਦਸੇ ਦਾ ਸ਼ਿਕਾਰ ਹੋਇਆ ਜਹਾਜ਼ ਡਬਲ ਇੰਜਣ ਵਾਲਾ ਚਾਰ ਸੀਟਾਂ ਵਾਲਾ ਏਅਰਕ੍ਰਾਫਟ ਦੱਸਿਆ ਜਾ ਰਿਹਾ ਹੈ, ਜੋ ਹਾਦਸੇ ਵਿੱਚ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸਾ ਕਿਨ੍ਹਾਂ ਹਾਲਾਤਾਂ ਵਿੱਚ ਵਾਪਰਿਆ ਅਤੇ ਜਹਾਜ਼ ਦੇ ਕਰੈਸ਼ ਹੋਣ ਪਿੱਛੇ ਕੀ ਕਾਰਨ ਰਹੇ, ਇਸ ਬਾਰੇ ਫਿਲਹਾਲ ਜਾਣਕਾਰੀ ਸਾਹਮਣੇ ਨਹੀਂ ਆਈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
- Download Babushahi App
-
-