ਮੋਹਾਲੀ ਦੇ CP-67 ਸਾਹਮਣੇ ਅੰਨ੍ਹੇਵਾਹ ਫਾਇਰਿੰਗ, ਇਲਾਕੇ ਵਿੱਚ ਫੈਲੀ ਦਹਿਸ਼ਤ
Ravi Jakhu
ਮੋਹਾਲੀ 3 ਸਤੰਬਰ, 2026 : ਮੋਹਾਲੀ ਦੇ ਚਰਚਿਤ CP-67 ਮਾਲ ਦੇ ਸਾਹਮਣੇ ਸਥਿਤ 'ਹੇਅਰ ਮਾਸਟਰ' ਸੈਲੂਨ 'ਤੇ ਗੋਲੀਆਂ ਚੱਲਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਵਿਅਕਤੀਆਂ ਨੇ ਸੈਲੂਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਤਾਬੜਤੋੜ ਫਾਇਰਿੰਗ ਕਰ ਦਿੱਤੀ। ਅਚਾਨਕ ਹੋਈ ਇਸ ਗੋਲੀਬਾਰੀ ਕਾਰਨ ਪੂਰੇ ਇਲਾਕੇ ਵਿੱਚ ਸਹਿਮ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਫਾਇਰਿੰਗ ਦੇ ਅਸਲ ਕਾਰਨਾਂ ਅਤੇ ਹਮਲਾਵਰਾਂ ਦੀ ਪਛਾਣ ਬਾਰੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਸ ਗੋਲੀਬਾਰੀ ਦੀ ਘਟਨਾ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਆਸ-ਪਾਸ ਦੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਖੰਘਾਲ ਰਹੀ ਹੈ ਤਾਂ ਜੋ ਦੋਸ਼ੀਆਂ ਦਾ ਜਲਦ ਤੋਂ ਜਲਦ ਸੁਰਾਗ ਲਗਾਇਆ ਜਾ ਸਕੇ।
- Download Babushahi App
-
-