IPS ਗੁਰਪ੍ਰੀਤ ਭੁੱਲਰ ਨੂੰ ਮਿਲੀ ਅੰਮ੍ਰਿਤਸਰ ਬਾਰਡਰ ਰੇਂਜ ਦੀ ਕਮਾਨ
"ਸਰਹੱਦੀ ਡਰੱਗ ਹੋੌਟ ਸਪੋਟ ਇਲਾਕਿਆਂ ਵਿੱਚ ਚਲਾਇਆ ਜਾਵੇਗਾ ਜਨ ਸੰਪਰਕ ਅਭਿਆਨ"
ਕੁਲਵਿੰਦਰ ਸਿੰਘ
ਅੰਮ੍ਰਿਤਸਰ 4 ਸਤੰਬਰ
ਅੰਮ੍ਰਿਤਸਰ ਬਾਰਡਰ ਰੇਂਜ ਦੇ ਨਵੇਂ ਆਈਜੀ ਵਜੋਂ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਆਈਜੀ ਭੁੱਲਰ ਨੇ ਬਾਰਡਰ ਰੇਂਜ ਵਿੱਚ ਨਸ਼ਿਆਂ, ਸੰਗਠਿਤ ਅਪਰਾਧ ਅਤੇ ਅੱਤਵਾਦ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀਆਂ ਪ੍ਰਮੁੱਖ ਤਰਜੀਹਾਂ ਅਨੁਸਾਰ ਨਸ਼ਿਆਂ ਦੇ ਕਾਰੋਬਾਰ ਅਤੇ ਸੰਗਠਿਤ ਅਪਰਾਧ ਨੂੰ ਨੱਥ ਪਾਉਣਾ ਪੁਲਿਸ ਦੀਆਂ ਮੁੱਖ ਤਰਜੀਹਾਂ ਵਿੱਚ ਰਹੇਗਾ।
ਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਬਾਰਡਰ ਰੇਂਜ ਇੱਕ ਬਹੁਤ ਹੀ ਸੰਵੇਦਨਸ਼ੀਲ ਇਲਾਕਾ ਹੈ, ਕਿਉਂਕਿ ਇਸ ਦਾ ਪਾਕਿਸਤਾਨ ਨਾਲ ਲੱਗਦਾ ਲੰਬਾ ਸਰਹੱਦੀ ਖੇਤਰ ਹੈ। ਇਸ ਤੋਂ ਇਲਾਵਾ ਦਰਿਆਈ ਬੈਲਟਾਂ ਅਤੇ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਇਲਾਕਿਆਂ ਵਿੱਚ ਵੀ ਸੁਰੱਖਿਆ ਨੂੰ ਲੈ ਕੇ ਪੂਰੀ ਆਪ੍ਰੇਸ਼ਨਲ ਤਿਆਰੀ ਰੱਖੀ ਜਾਵੇਗੀ। ਸਰਹੱਦ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਬੀਐਸਐਫ ਸਮੇਤ ਹੋਰ ਸੁਰੱਖਿਆ ਏਜੰਸੀਆਂ ਨਾਲ ਬਿਹਤਰ ਤਾਲਮੇਲ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਨਸ਼ਾ ਪ੍ਰਭਾਵਿਤ ਅਤੇ ਨਸ਼ੇ ਦੇ ਹੌਟਸਪਾਟ ਇਲਾਕਿਆਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਸਬੰਧੀ ਬਾਰਡਰ ਰੇਂਜ ਦੇ ਐਸਐਸਪੀਜ਼ ਨਾਲ ਮੀਟਿੰਗਾਂ ਕਰਕੇ ਪਬਲਿਕ ਆਊਟਰੀਚ ਪ੍ਰੋਗਰਾਮ ਚਲਾਏ ਜਾਣਗੇ। ਸਿਵਲ ਪ੍ਰਸ਼ਾਸਨ, ਡਿਪਟੀ ਕਮਿਸ਼ਨਰਾਂ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਮੁੱਖ ਧਾਰਾ ਵਿੱਚ ਲਿਆਉਣ ਅਤੇ ਡੀ-ਅਡਿਕਸ਼ਨ ਲਈ ਵੀ ਉਪਰਾਲੇ ਕੀਤੇ ਜਾਣਗੇ।
ਆਈਜੀ ਨੇ ਕਿਹਾ ਕਿ ਸਰਹੱਦੀ ਪਿੰਡਾਂ ਨੂੰ ਸੁਰੱਖਿਅਤ ਬਣਾਉਣ ਲਈ ਪੰਜਾਬ ਪੁਲਿਸ ਦੀ ਸੈਕਿੰਡ ਲਾਈਨ ਆਫ਼ ਡਿਫੈਂਸ ਨੂੰ ਹੋਰ ਮਜ਼ਬੂਤ ਅਤੇ ਚੌਕਸ ਕੀਤਾ ਜਾਵੇਗਾ। ਸਰਹੱਦ ਪਾਰੋਂ ਹੋਣ ਵਾਲੀ ਘੁਸਪੈਠ ਅਤੇ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾਵੇਗੀ। ਅਟਾਰੀ ਸਰਹੱਦ ਨੇੜੇ ਹਾਲ ਹੀ ਵਿੱਚ ਡਰੋਨ ਡਿੱਗਣ ਦੀ ਘਟਨਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਖ਼ੁਦ ਅਟਾਰੀ ਤੋਂ ਜਨ-ਸੰਪਰਕ ਮੁਹਿੰਮ ਦੀ ਸ਼ੁਰੂਆਤ ਕਰਨਗੇ ਅਤੇ ਸਥਾਨਕ ਲੋਕਾਂ ਨੂੰ ਨਾਲ ਜੋੜ ਕੇ ਸਰਹੱਦੀ ਇਲਾਕਿਆਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਸੋਸ਼ਲ ਮੀਡੀਆ ’ਤੇ ਗ਼ੈਰ-ਕਾਨੂੰਨੀ ਗਤੀਵਿਧੀਆਂ ਜਾਂ ਡਰੋਨ ਡਰਾਪਿੰਗ ਨਾਲ ਸਬੰਧਤ ਅਫ਼ਵਾਹਾਂ ਅਤੇ ਗੁੰਮਰਾਹਕੁੰਨ ਵੀਡੀਓਜ਼ ਫੈਲਾਉਣ ਵਾਲਿਆਂ ਖ਼ਿਲਾਫ਼ ਵੀ ਨਿਯਮਾਂ ਅਨੁਸਾਰ ਕਾਰਵਾਈ ਦੀ ਗੱਲ ਕਹੀ। ਨਸ਼ਾ ਤਸਕਰਾਂ ਦੀ ਫਾਈਨੈਂਸ਼ੀਅਲ ਇਨਵੈਸਟੀਗੇਸ਼ਨ ਕਰਕੇ ਉਨ੍ਹਾਂ ਦੀਆਂ ਜਾਇਦਾਦਾਂ ਅਤੇ ਪੂਰੇ ਨੈੱਟਵਰਕ ਨੂੰ ਤੋੜਨ ’ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ।
ਪਿਛਲੇ ਦਿਨੀ ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ ਜੋ ਕਿ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵਜੋਂ ਤੈਨਾਤ ਸਨ ਇੱਕ ਵਿਵਾਦਤ ਬਿਆਨ ਤੋਂ ਬਾਅਦ ਉਹਨਾਂ ਨੂੰ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵਜੋਂ ਹਟਾ ਦਿੱਤਾ ਗਿਆ ਸੀ ਅਤੇ ਆਈਜੀ ਡੀਆਈਜੀ ਬਾਰਡਰ ਹਰਮਨਬੀਰ ਸਿੰਘ ਗਿੱਲ ਨੂੰ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਾ ਵਾਧੂ ਚਾਰਜ ਸੌਂਪਿਆ ਗਿਆ ਸੀ ਜ਼ਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਕੁਝ ਸ਼ਰਾਰਤੀ ਅਨਸਰਾਂ ਨੂੰ ਗ੍ਰਫਤਾਰ ਕਰਨ ਤੋਂ ਬਾਅਦ ਪ੍ਰੈਸ ਕਾਨਫਰੰਸ ਵਿੱਚ ਇਹ ਬਿਆਨ ਦਿੱਤਾ ਗਿਆ ਸੀ ਕਿ ਦਿੱਲੀ ਜੰਤਰ ਮੰਤਰ ਵਿਖੇ ਹੋਏ ਕਾਕਰੋਚ ਜਨਤਾ ਪਾਰਟੀ ਵੱਲੋਂ ਵਿਰੋਧ ਪ੍ਰਦਰਸ਼ਨ ਵਿੱਚ ਇਹਨਾਂ ਸ਼ਰਾਰਤੀ ਅੰਸਰਾਂ ਵੱਲੋਂ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਇਸ ਬਿਆਨ ਨੂੰ ਲੈ ਕੇ ਉਦੋਂ ਦੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਸਪਸ਼ਟੀਕਰਨ ਵੀ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਗੁਰਪ੍ਰੀਤ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵਜੋਂ ਹਟਾ ਦਿੱਤਾ ਗਿਆ ਸੀ ਅਤੇ ਡੀਆਈਜੀ ਬਾਰਡਰ ਰੇਂਜ ਅੰਮ੍ਰਿਤਸਰ ਹਰਮਨ ਬੀਰ ਸਿੰਘ ਗਿੱਲ ਨੂੰ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਾ ਵਾਧੂ ਕਾਰਜ ਭਾਰ ਦਿੱਤਾ ਗਿਆ ਸੀ ਅੱਜ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਦੁਬਾਰਾ ਆਪਣੀ ਡਿਊਟੀ ਅੰਮ੍ਰਿਤਸਰ ਵਿਖੇ ਜੁਆਇਨ ਕਰ ਲਈ ਗਈ ਹੈ ਪਰ ਇਸ ਵੀਾਰਉਅੰਮ੍ਰਿਤਸਰ ਦੇ ਡੀਆਈਜੀ ਬਾਰਡਰ ਰੇਂਜ ਵਜੋਂ ਆਪਣੀ ਡਿਊਟੀ ਨਿਭਾਉਣਗੇ ਅਤੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵੱਜੋਂ ਹਰਮਨ ਬੀਰ ਸਿੰਘ ਗਿੱਲ ਅਤੇ ਹਰਮਨਵੀਰ ਸਿੰਘ ਗਿੱਲ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵਜੋਂ ਆਪਣੀ ਡਿਊਟੀ ਨਿਭਾਉਂਦੇ ਰਹਿਣਗੇ
- Download Babushahi App
-
-